28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜਲਾਲਾਬਾਦ ਹਲਕੇ ਦੇ ਨਹਿਰੀ ਪਾਣੀ ਦਾ ਮੁੱਦਾ ਵਿਧਾਨ ਸਭਾ ’ ਚ ਗੂੰਜਣ ’ ਤੇ ਹਲਕੇ ਦੇ ਕਿਸਾਨ ਖੁਸ਼

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਹਲਕੇ ਦੇ ਨਹਿਰੀ ਪਾਣੀ ਦਾ ਮੁੱਦਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਚੁੱਕੇ ਜਾਣ ਤੋਂ ਬਾਅਦ ਹਲਕੇ ਦੇ ਕਿਸਾਨ ਖੁਸ਼ ਹਨ। ਪੰਜਾਬ ਵਿਧਾਨ ਸਭਾ ਦੇ ਇਸ ਆਖ਼ਰੀ ਸੈਸ਼ਨ ਦੌਰਾਨ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਹਲਕੇ ਅੰਦਰ ਕਿਸਾਨਾਂ ਨੂੰ ਸਿੰਚਾਈ ਲਈ ਪੂਰਾ ਪਾਣੀ ਦੇਣ ਦਾ ਮਾਮਲਾ ਚੁੱਕਿਆ।

ਅਜੀਤ ਡੈਸਕ 28-10-2026
ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਹਲਕੇ ਦੇ ਨਹਿਰੀ ਪਾਣੀ ਦਾ ਮੁੱਦਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਚੁੱਕੇ ਜਾਣ ਤੋਂ ਬਾਅਦ ਹਲਕੇ ਦੇ ਕਿਸਾਨ ਖੁਸ਼ ਹਨ। ਪੰਜਾਬ ਵਿਧਾਨ ਸਭਾ ਦੇ ਇਸ ਆਖ਼ਰੀ ਸੈਸ਼ਨ ਦੌਰਾਨ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਹਲਕੇ ਅੰਦਰ ਕਿਸਾਨਾਂ ਨੂੰ ਸਿੰਚਾਈ ਲਈ ਪੂਰਾ ਪਾਣੀ ਦੇਣ ਦਾ ਮਾਮਲਾ ਚੁੱਕਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵਲੋਂ ਸਿੰਚਾਈ ਮੰਤਰੀ ਬਰਿੰਦਰ ਕੁਮਾਰ ਗੋਇਲ ਨੂੰ ਵਿਧਾਇਕ ਗੋਲਡੀ ਕੰਬੋਜ ਵਲੋਂ ਚੁੱਕੇ ਗਏ ਸਵਾਲ ਦਾ ਜਵਾਬ ਦੇਣ ਲਈ ਕਿਹਾ। ਜਿਸ ’ਤੇ ਸ੍ਰੀ ਗੋਇਲ ਨੇ ਦੱਸਿਆ ਕਿ ਹਲਕੇ ਦੇ ਤਰੋਬੜੀ ਮਾਈਨਰ ’ਤੇ 25 ਕਰੋੜ 89 ਲੱਖ, ਰੋੜਾਂਵਾਲਾ ਮਾਈਨਰ ’ਤੇ ਡੇਢ ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਬਰਕਤਵਾਅ ਮਾਈਨਰ ’ਤੇ ਡੇਢ ਕਰੋੜ ਰੁਪਏ ਦੀ ਲਾਗਤ ਆਈ ਹੈ। ਇਸ ਤੋਂ ਇਲਾਵਾ 54 ਕਰੋੜ 23 ਲੱਖ ਰੁਪਏ ਦੀ ਲਾਗਤ ਨਾਲ ਹਲਕੇ ਦੀਆਂ ਸੜਕਾਂ ਕੰਕਰੀਟ ਰਾਹੀਂ ਪੱਕੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹਲਕੇ ਅੰਦਰ 15 ਕਰੋੜ 98 ਲੱਖ ਦੀ ਲਾਗਤ ਨਾਲ ਹਲਕੇ ਅੰਦਰ ਨਹਿਰੀ ਖਾਲ਼ੇ ਪੱਕੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੁਹੇਲੇ ਵਾਲਾ ਮਾਈਨਰ ਅਤੇ ਚੌਧਰੀ ਮਾਈਨਰ, ਜਿੱਥੇ ਪਿਛਲੇ 65 ਸਾਲਾਂ ਤੋਂ ਪਾਣੀ ਨਹੀਂ ਸੀ ਪੁੱਜਿਆ, ਉਨ੍ਹਾਂ ਮਾਈਨਰਾਂ ਵਿਚ ਵੀ ਪਾਣੀ ਪਹੁੰਚਦਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਰਹੱਦੀ ਇਲਾਕੇ ਅੰਦਰ ਚੱਲਦੇ ਤਰੋਬੜੀ ਡਰੇਨ ’ਤੇ 9 ਕਰੋੜ 88 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਜੈਮਲ ਵਾਲਾ ਦੇ ਨੇੜੇ ਇਕ ਪੁਲ ਬਣਾਇਆ ਗਿਆ ਹੈ। ਜਿਸ ਨਾਲ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਦੇ 10 ਕਿੱਲੋਮੀਟਰ ਦਾ ਪੈਂਡਾ ਘੱਟ ਤਹਿ ਕਰਨਾ ਪਵੇਗਾ।
ਪਿਛਲੀ ਖ਼ਬਰ ਸੀ.ਬੀ.ਆਈ. ਦਫ਼ਤਰ ’ਚ ਚਾਰ ਘੰਟੇ ਪੁੱਛਗਿੱਛ ਤੋਂ ਬਾਅਦ ਬਾਹਰ ਆਏ ਰਾਜਬੀਰ ਸਿੰਘ ਘੁੰਮਣ ਅਗਲੀ ਖ਼ਬਰ ਅਬੋਹਰ ’ਚ ਕੈਮਿਸਟ ਐਸੋਸੀਏਸ਼ਨ ਦੀ ਹੰਗਾਮੀ ਬੈਠਕ ਡਰੱਗ ਇੰਸਪੈਕਟਰ ਨੇ ਦਿੱਤੇ ਜ਼ਰੂਰੀ ਦਿਸ਼ਾ-ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।