30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਜ਼ਿਲ੍ਹਾ ਪੱਧਰੀ ‘ਵਿਸ਼ਵ ਸਟਰੋਕ ਦਿਵਸ’ ਬੀ.ਐੱਸ.ਐੱਫ. ਰਾਮਪੁਰਾ ਵਿਖੇ ਮਨਾਇਆ

ਫ਼ਾਜ਼ਿਲਕਾ, 29 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ, ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.

ਬੀ.ਐੱਸ.ਐੱਫ. ਰਾਮਪੁਰਾ ਵਿਖੇ ਵਿਸ਼ਵ ਸਟਰੋਕ ਦਿਵਸ ਮੌਕੇ ਜਾਗਰੂਕਤਾ ਸਮਾਗਮ ਦੌਰਾਨ ਬੀ.ਐੱਸ.ਐੱਫ.ਅਧਿਕਾਰੀਆਂ, ਜਵਾਨਾਂ ਅਤੇ ਸਟਾਫ਼ ਨੂੰ ਸੰਬੋਧਨ ਕਰਦੇ ਹੋਏ ਮੈਡੀਸਨ ਮਾਹਿਰ ਡਾ.ਅਭਿਨਵ ਸਚਦੇਵਾ। ਅਜੀਤ ਤਸਵੀਰ 30-10-2026
ਫ਼ਾਜ਼ਿਲਕਾ, 29 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ, ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਰਿੰਕੂ ਚਾਵਲਾ ਦੀ ਦੇਖ-ਰੇਖ ਹੇਠ ਸਿਹਤ ਵਿਭਾਗ ਵਲੋਂ ਬੀ.ਐੱਸ.ਐੱਫ.ਰਾਮਪੁਰਾ ਵਿਖੇ ਜ਼ਿਲ੍ਹਾ ਪੱਧਰੀ ‘ਵਿਸ਼ਵ ਸਟ੍ਰੋਕ ਦਿਵਸ’ ਮਨਾਇਆ ਗਿਆ। ਇਸ ਸਾਲ ਦਾ ਥੀਮ ‘ਹਰ ਮਿੰਟ ਮਾਇਨੇ ਰੱਖਦਾ ਹੈ’ ਰੱਖਿਆ ਗਿਆ ਸੀ। ਇਸ ਮੌਕੇ ਮੈਡੀਸਨ ਮਾਹਿਰ ਡਾ.ਅਭਿਨਵ ਸਚਦੇਵਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਨਾ, ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ, ਬੀ.ਈ.ਈ. ਦਿਵੇਸ਼ ਕੁਮਾਰ ਅਤੇ ਸੁਖਦੇਵ ਸਿੰਘ ਸਮੇਤ ਬੀ.ਐੱਸ.ਐੱਫ. ਦੇ ਅਧਿਕਾਰੀ, ਕਰਮਚਾਰੀ ਤੇ ਹੋਰ ਸਟਾਫ਼ ਮੌਜੂਦ ਸਨ। ਇਸ ਮੌਕੇ ਡਾ.ਅਭਿਨਵ ਸਚਦੇਵਾ ਨੇ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਬਰੇਨ ਸਟ੍ਰੋਕ ਤੋਂ ਬਚਾਅ ਅਤੇ ਸਮੇਂ ਸਿਰ ਇਲਾਜ ਪ੍ਰਤੀ ਜਾਗਰੂਕ ਕਰਨਾ ਹੈ। ਸਟ੍ਰੋਕ ਵਿਸ਼ਵ ਭਰ ਵਿਚ ਮੌਤ ਦੇ ਮੁੱਖ ਕਾਰਨਾਂ ਵਿਚੋਂ ਇਕ ਹੈ, ਜਿਸ ਨਾਲ ਹਰ ਸਾਲ ਵੱਡੀ ਗਿਣਤੀ ਵਿਚ ਲੋਕ ਆਪਣੀ ਜਾਨ ਗੁਆ ਲੈਂਦੇ ਹਨ ਅਤੇ ਲੱਖਾਂ ਲੋਕ ਅਪੰਗਤਾ ਦਾ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਟ੍ਰੋਕ ਦੇ ਲੱਛਣ ਦਿਸਣ ’ਤੇ ਵਹਿਮਾਂ-ਭਰਮਾਂ, ਜਾਦੂ-ਟੂਣਿਆਂ ਜਾਂ ਨੀਮ-ਹਕੀਮਾਂ ਦੇ ਚੱਕਰ ਵਿਚ ਪੈਣ ਦੀ ਬਜਾਏ ਤੁਰੰਤ ਮਾਹਿਰ ਡਾਕਟਰ ਤੋਂ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਮੋਟਾਪਾ, ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਤੰਬਾਕੂ ਦੀ ਵਰਤੋਂ, ਸ਼ਰਾਬ ਨੋਸ਼ੀ ਤੇ ਸਰੀਰਕ ਗਤੀਵਿਧੀਆਂ ਦੀ ਘਾਟ ਸਟ੍ਰੋਕ ਦੇ ਮੁੱਖ ਕਾਰਨ ਹਨ। ਇਹਨਾਂ ਸਮੱਸਿਆਵਾਂ ਦਾ ਸਮੇਂ ਸਿਰ ਇਲਾਜ ਨਾ ਕਰਵਾਉਣ ਨਾਲ ਗੁਰਦੇ, ਅੱਖਾਂ, ਦਿਲ ਦੀਆਂ ਬਿਮਾਰੀਆਂ ਅਤੇ ਲਕਵਾ ਹੋਣ ਦਾ ਖ਼ਤਰਾ ਵੀ ਵਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਰਹਿਣ ਲਈ ਵਜ਼ਨ ਕੰਟਰੋਲ ਵਿਚ ਰੱਖਣਾ, ਲੂਣ ਤੇ ਚੀਨੀ ਦੀ ਵਰਤੋਂ ਘੱਟ ਕਰਨਾ, ਫਾਸਟ ਫੂਡ ਤੇ ਤਲੇ ਹੋਏ ਭੋਜਨ ਤੋਂ ਪਰਹੇਜ਼ ਕਰਨਾ ਤੇ ਸਿਗਰਟ/ਤੰਬਾਕੂ ਦਾ ਸੇਵਨ ਛੱਡਣਾ ਬਹੁਤ ਜ਼ਰੂਰੀ ਹੈ। ਹਰੇਕ ਵਿਅਕਤੀ ਨੂੰ ਰੋਜ਼ਾਨਾ ਘੱਟੋ-ਘੱਟ 30 ਮਿੰਟ ਸੈਰ ਕਰਨੀ ਚਾਹੀਦੀ ਹੈ। 30 ਸਾਲ ਦੀ ਉਮਰ ਤੋਂ ਬਾਅਦ ਸਾਲ ਵਿਚ ਦੋ ਵਾਰ ਨਿਯਮਤ ਸਿਹਤ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਬਲੱਡ ਪ੍ਰੈਸ਼ਰ ਦੀ ਨਿਯਮਤ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ। ਇਹ ਸਾਰੀਆਂ ਜਾਂਚਾਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਕੀਤੀਆਂ ਜਾਂਦੀਆਂ ਹਨ। ਡਾ.ਸਚਦੇਵਾ ਨੇ ਦੱਸਿਆ ਕਿ ਸਰੀਰ ਦੇ ਕਿਸੇ ਅੰਗ ਵਿਚ ਟੇਢਾਪਣ ਜਾਂ ਸੁੰਨਾਪਨ, ਬੋਲਣ ’ਚ ਤਕਲੀਫ਼, ਨਜ਼ਰ ਧੁੰਦਲੀ ਹੋਣਾ, ਚਿਹਰਾ ਟੇਢਾ ਹੋਣਾ ਅਤੇ ਸਰੀਰ ’ਤੇ ਕੰਟਰੋਲ ਨਾ ਰਹਿਣਾ ਸਟ੍ਰੋਕ ਦੇ ਪ੍ਰਮੁੱਖ ਲੱਛਣ ਹੋ ਸਕਦੇ ਹਨ। ਸਮਾਗਮ ਦੌਰਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਨਾ ਅਤੇ ਬੀ.ਈ.ਈ. ਦਿਵੇਸ਼ ਕੁਮਾਰ ਨੇ ਲੋਕਾਂ ਨੂੰ ਨਿਯਮਤ ਕਸਰਤ ਕਰਨ, ਵਾਹਨਾਂ ਦੀ ਬਜਾਏ ਜਿੱਥੇ ਸੰਭਵ ਹੋਵੇ ਪੈਦਲ ਚੱਲਣ, ਲਿਫ਼ਟ ਦੀ ਥਾਂ ਪੌੜੀਆਂ ਦੀ ਵਰਤੋਂ ਕਰਨ, ਬਲੱਡ ਪ੍ਰੈਸ਼ਰ ਤੇ ਸ਼ੂਗਰ ਚੈੱਕ ਕਰਵਾਉਂਦੇ ਰਹਿਣ ਅਤੇ ਹਰੀਆਂ ਪੱਤੇਦਾਰ ਸਬਜ਼ੀਆਂ ਸਮੇਤ ਸੰਤੁਲਿਤ ਭੋਜਨ ਅਪਣਾਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਹੈਰੋਇਨ ਸਮੇਤ 3 ਵਿਅਕਤੀ ਕਾਬੂ ਅਗਲੀ ਖ਼ਬਰ ਸਰਕਾਰੀ ਸੜਕ ਦੀ ਨਿਸ਼ਾਨਦੇਹੀ ਮੁਕੰਮਲ ਕਰਵਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।