30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕਰਨ ਗਿਲਹੋਤਰਾ ਨੇ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਤੋਂ ਲਿਆ ਆਸ਼ੀਰਵਾਦ

ਫ਼ਾਜ਼ਿਲਕਾ, 29 ਅਕਤੂਬਰ (ਦਵਿੰਦਰ ਪਾਲ ਸਿੰਘ)-ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਪ੍ਰਮੁੱਖ ਪਰਮ ਸ਼ਰਧੇਯ ਹਜ਼ੂਰ ਜੀ ਮਹਾਰਾਜ ਦੇ ਅਬੋਹਰ ਆਗਮਨ ’ਤੇ ਪ੍ਰਮੁੱਖ ਸਮਾਜ ਸੇਵੀ ਕਰਨ ਗਿਲਹੋਤਰਾ ਵਲੋਂ ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦਾ ਪਾਵਨ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਮੁਲਾਕਾਤ ਦੌਰਾਨ ਸਮਾਜ ਸੇਵੀ ਕਰਨ ਗਿਲਹੋਤਰਾ ਨੇ ਮਹਾਰਾਜ ਜੀ ਨੂੰ ‘ਸ਼ਹੀਦਾਂ ਦੀ ਸਮਾਧ ਆਸਿਫ਼ਵਾਲਾ’ ਵਿਖੇ ਆਉਣ ਦਾ ਵਿਸ਼ੇਸ਼ ਸੱਦਾ ਵੀ ਦਿੱਤਾ।

ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਹਜ਼ੂਰ ਜੀ ਮਹਾਰਾਜ ਤੋਂ ਆਸ਼ੀਰਵਾਦ ਪ੍ਰਾਪਤ ਕਰਦੇ ਹੋਏ ਸਮਾਜ ਸੇਵੀ ਕਰਨ ਗਿਲਹੋਤਰਾ। ਅਜੀਤ ਤਸਵੀਰ 30-10-2026
ਫ਼ਾਜ਼ਿਲਕਾ, 29 ਅਕਤੂਬਰ (ਦਵਿੰਦਰ ਪਾਲ ਸਿੰਘ)-ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਪ੍ਰਮੁੱਖ ਪਰਮ ਸ਼ਰਧੇਯ ਹਜ਼ੂਰ ਜੀ ਮਹਾਰਾਜ ਦੇ ਅਬੋਹਰ ਆਗਮਨ ’ਤੇ ਪ੍ਰਮੁੱਖ ਸਮਾਜ ਸੇਵੀ ਕਰਨ ਗਿਲਹੋਤਰਾ ਵਲੋਂ ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦਾ ਪਾਵਨ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਮੁਲਾਕਾਤ ਦੌਰਾਨ ਸਮਾਜ ਸੇਵੀ ਕਰਨ ਗਿਲਹੋਤਰਾ ਨੇ ਮਹਾਰਾਜ ਜੀ ਨੂੰ ‘ਸ਼ਹੀਦਾਂ ਦੀ ਸਮਾਧ ਆਸਿਫ਼ਵਾਲਾ’ ਵਿਖੇ ਆਉਣ ਦਾ ਵਿਸ਼ੇਸ਼ ਸੱਦਾ ਵੀ ਦਿੱਤਾ। ਇਸ ਪਾਵਨ ਅਤੇ ਅਧਿਆਤਮਿਕ ਅਵਸਰ ’ਤੇ ਸ਼ਹਿਰ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਨਿਰੰਤਰ ਤਰੱਕੀ ਲਈ ਉਚੇਚੇ ਤੌਰ ’ਤੇ ਅਰਦਾਸ ਕੀਤੀ ਗਈ। ਇਸ ਦੇ ਨਾਲ ਹੀ, ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਗੰਭੀਰ ਬੁਰਾਈਆਂ ਤੋਂ ਦੂਰ ਰੱਖਣ ਅਤੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਵੀ ਪ੍ਰਾਰਥਨਾ ਕੀਤੀ ਗਈ, ਤਾਂ ਜੋ ਸਾਡਾ ਸਮੁੱਚਾ ਸਮਾਜ ਸਿਹਤਮੰਦ, ਖ਼ੁਸ਼ਹਾਲ ਅਤੇ ਨਸ਼ਾ ਮੁਕਤ ਬਣ ਸਕੇ। ਇਸ ਮੌਕੇ ਸਮਾਜ ਸੇਵੀ ਕਰਨ ਗਿਲਹੋਤਰਾ ਦੇ ਨਾਲ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਪਰਮਜੀਤ ਨੂਰਸ਼ਾਹ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵੱਖ-ਵੱਖ ਸਕੂਲਾਂ ’ਚ ਜਾਗਰੂਕਤਾ ਕੈਂਪ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਅਬੋਹਰ ਦੀ ਨਵੀਂ ਚੁਣੀ ਟੀਮ ਨੂੰ ਰਾਜਸਥਾਨ ਦੇ ਜੱਜ ਤੇ ਸਾਬਕਾ ਬਾਰ ਪ੍ਰਧਾਨ ਨੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।