ਨਾਜਾਇਜ਼ ਸ਼ਰਾਬ ਸਮੇਤ ਕਾਬੂ
ਫ਼ਾਜ਼ਿਲਕਾ, 29 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਦੀ ਪੁਲਿਸ ਨੇ ਨਜਾਇਜ਼ ਸ਼ਰਾਬ ਅਤੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇੜੇ ਬੱਸ ਅੱਡਾ ਮਾਹੂਆਣਾ ਬੋਦਲਾਂ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬਲਵਿੰਦਰ ਸਿੰਘ ਉਰਫ਼ ਬੱਬੂ ਪੁੱਤਰ ਵਰਿਆਮ ਸਿੰਘ ਵਾਸੀ ਅਰਨੀਵਾਲਾ ਸ਼ਾਹਪੁਰਾ ਮਾਹੂਆਣਾ ਰੋਡ ਆਪਣੇ ਮੋਟਰਸਾਈਕਲ ’ਤੇ ਸ਼ਰਾਬ ਲੈ ਕੇ ਆ ਰਿਹਾ ਹੈ।
ਅਜੀਤ ਡੈਸਕ
30-10-2026