31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਿਵਲ ਸਰਜਨ ਡਾ. ਕਵਿਤਾ ਸਿੰਘ ਵਲੋਂ ਆਮ ਆਦਮੀ ਕਲੀਨਿਕਾਂ ਦੀ ਅਚਨਚੇਤ ਚੈਕਿੰਗ

ਫ਼ਾਜ਼ਿਲਕਾ, 30 ਅਕਤੂਬਰ(ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਆਮ ਲੋਕਾਂ ਨੂੰ ਬਿਹਤਰ ਤੇ ਗੁਣਵੱਤਾਪੂਰਨ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਹਤ ਸੰਸਥਾਵਾਂ ਦੀ ਨਿਯਮਤ ਜਾਂਚ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸਿਵਲ ਸਰਜਨ ਡਾ.

ਆਮ ਆਦਮੀ ਕਲੀਨਿਕ ਦੀ ਜਾਂਚ ਦੌਰਾਨ ਮਰੀਜ਼ਾਂ ਦੇ ਰਿਕਾਰਡ ਦੀ ਸਮੀਖਿਆ ਕਰਦੇ ਹੋਏ ਸਿਵਲ ਸਰਜਨ ਡਾ. ਕਵਿਤਾ ਸਿੰਘ। ਅਜੀਤ ਤਸਵੀਰ 31-10-2026
ਫ਼ਾਜ਼ਿਲਕਾ, 30 ਅਕਤੂਬਰ(ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਆਮ ਲੋਕਾਂ ਨੂੰ ਬਿਹਤਰ ਤੇ ਗੁਣਵੱਤਾਪੂਰਨ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਹਤ ਸੰਸਥਾਵਾਂ ਦੀ ਨਿਯਮਤ ਜਾਂਚ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸਿਵਲ ਸਰਜਨ ਡਾ.ਕਵਿਤਾ ਸਿੰਘ ਵਲੋਂ ਪਿੰਡ ਖਾਟਵਾਂ, ਰੁਕਨਪੁਰਾ ਝੁੱਗੀਆਂ ਵਾਲੀ ਤੇ ਧਰਾਂਗਵਾਲਾ ਸਥਿਤ ਆਮ ਆਦਮੀ ਕਲੀਨਿਕਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਲੀਨਿਕਾਂ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਤੇ ਸਟਾਫ਼ ਨੂੰ ਸੇਵਾਵਾਂ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਚੈਕਿੰਗ ਦੌਰਾਨ ਡਾ.ਕਵਿਤਾ ਸਿੰਘ ਨੇ ਕਲੀਨਿਕਾਂ ਵਿਚ ਮਰੀਜ਼ਾਂ ਦੀ ਰਜਿਸਟਰੇਸ਼ਨ, ਓ.ਪੀ.ਡੀ. ਸੇਵਾਵਾਂ, ਮੁਫ਼ਤ ਦਵਾਈਆਂ ਦੀ ਉਪਲਬਧਤਾ, ਲੈਬ ਟੈੱਸਟਾਂ ਤੇ ਸਾਫ਼-ਸਫ਼ਾਈ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਕਲੀਨਿਕ ਵਿਚ ਆਉਣ ਵਾਲੇ ਹਰੇਕ ਮਰੀਜ਼ ਨੂੰ ਪਹਿਲ ਦੇ ਆਧਾਰ ’ਤੇ ਇਲਾਜ ਮੁਹੱਈਆ ਕਰਵਾਇਆ ਜਾਵੇ ਤੇ ਉਨ੍ਹਾਂ ਨਾਲ ਨਿਮਰਤਾ ਨਾਲ ਵਿਵਹਾਰ ਕੀਤਾ ਜਾਵੇ। ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਕਲੀਨਿਕਾਂ ਵਿਚ ਸਾਫ਼-ਸਫ਼ਾਈ ਦੇ ਮਿਆਰਾਂ ਨੂੰ ਬਣਾਏ ਰੱਖਿਆ ਜਾਵੇ, ਦਵਾਈਆਂ ਦਾ ਸਟਾਕ ਪੂਰਾ ਰੱਖਿਆ ਜਾਵੇ ਤੇ ਮਰੀਜ਼ਾਂ ਦਾ ਰਿਕਾਰਡ ਸੁਚੱਜੇ ਢੰਗ ਨਾਲ ਸੰਭਾਲਿਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦੀ ਗੁਣਵੱਤਾ ਵਿਚ ਹੋਰ ਸੁਧਾਰ ਲਿਆਉਣ ਲਈ ਅਜਿਹੀਆਂ ਜਾਂਚ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਚਿੱਤਬੀਰ ਸਿੰਘ ਜ਼ੀਰਾ ਵਲੋਂ ਯੂਥ ਅਕਾਲੀ ਦਲ ਦੇ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਅਗਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਵਲੋਂ ਬਾਰ ਐਸੋਸੀਏਸ਼ਨ ਜਲਾਲਾਬਾਦ ਵਿਖੇ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।