31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਕਾਂਗਰਸੀ ਨੇਤਾ ਸੁਧੀਰ ਭਾਦੂ ਨੇ ਦੀਵਾਨ ਖੇੜਾ ਪਿੰਡ ਦੀ ਸੜਕ ਤੇ ਸਕੂਲ ਅਪਗ੍ਰੇਡ ਕਰਨ ਦੀ ਮੰਗ ਚੁੱਕੀ

ਅਬੋਹਰ, 30 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ ਚਲਾਈ ਜਾ ਰਹੀ ਮਿਸ਼ਨ-2027 ਮੁਹਿੰਮ ਤਹਿਤ ਸੀਨੀਅਰ ਕਾਂਗਰਸੀ ਆਗੂ ਸੁਧੀਰ ਭਾਦੂ ਨੇ ਪਿੰਡ ਦੀਵਾਨ ਖੇੜਾ ਦਾ ਦੌਰਾ ਕਰ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਿੰਡ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਮੁੱਦਾ ਉਠਾਉਂਦਿਆਂ ਪੰਜਾਬ ਸਰਕਾਰ ਤੇ ਸਬੰਧਿਤ ਪ੍ਰਸ਼ਾਸਨ ਨੂੰ ਸਵਾਲ ਕੀਤੇ ਕਿ ਪਿੰਡ ਵਾਸੀਆਂ ਨਾਲ ਕੀਤੇ ਗਏ ਵਾਅਦੇ ਕਦੋਂ ਪੂਰੇ ਕੀਤੇ ਜਾਣਗੇ ਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਲਈ ਹੋਰ ਕਿੰਨਾ ਸਮਾਂ ਉਡੀਕ ਕਰਨੀ ਪਵੇਗੀ।

ਅਜੀਤ ਡੈਸਕ 31-10-2026
ਅਬੋਹਰ, 30 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ ਚਲਾਈ ਜਾ ਰਹੀ ਮਿਸ਼ਨ-2027 ਮੁਹਿੰਮ ਤਹਿਤ ਸੀਨੀਅਰ ਕਾਂਗਰਸੀ ਆਗੂ ਸੁਧੀਰ ਭਾਦੂ ਨੇ ਪਿੰਡ ਦੀਵਾਨ ਖੇੜਾ ਦਾ ਦੌਰਾ ਕਰ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਿੰਡ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਮੁੱਦਾ ਉਠਾਉਂਦਿਆਂ ਪੰਜਾਬ ਸਰਕਾਰ ਤੇ ਸਬੰਧਿਤ ਪ੍ਰਸ਼ਾਸਨ ਨੂੰ ਸਵਾਲ ਕੀਤੇ ਕਿ ਪਿੰਡ ਵਾਸੀਆਂ ਨਾਲ ਕੀਤੇ ਗਏ ਵਾਅਦੇ ਕਦੋਂ ਪੂਰੇ ਕੀਤੇ ਜਾਣਗੇ ਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਲਈ ਹੋਰ ਕਿੰਨਾ ਸਮਾਂ ਉਡੀਕ ਕਰਨੀ ਪਵੇਗੀ। ਉਨ੍ਹਾਂ ਪਿੰਡ ਦੇ ਸਕੂਲ ਨੂੰ 12ਵੀਂ ਜਮਾਤ ਤੱਕ ਅਪਗ੍ਰੇਡ ਕਰਨ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਵੀ ਪੂਰੀ ਕਰਨ ਦੀ ਅਪੀਲ ਕੀਤੀ। ਸੁਧੀਰ ਭਾਦੂ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਸਿਰਫ਼ ਐਲਾਨਾਂ ਤੇ ਭਰੋਸਿਆਂ ਦੀ ਬਜਾਏ ਜ਼ਮੀਨੀ ਪੱਧਰ ‘ਤੇ ਕੰਮ ਹੁੰਦਾ ਦਿਖਾਈ ਦੇਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੀਵਾਨ ਖੇੜਾ ਦੀ ਸੜਕ ਦਾ ਨਿਰਮਾਣ ਜਲਦੀ ਕਰਵਾਇਆ ਜਾਵੇ।
ਪਿਛਲੀ ਖ਼ਬਰ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ਪਿੰਡ ਜੋੜਕੀ ਕੰਕਰ ਵਿਖੇ ਪੇਂਡੂ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਗਲੀ ਖ਼ਬਰ ਕੁਇਜ਼ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।