31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਅਬੋਹਰ, 30 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਸਥਾਨਕ ਸੁੰਦਰ ਨਗਰੀ ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਰਸ-ਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਅਜੀਤ ਡੈਸਕ 31-10-2026
ਅਬੋਹਰ, 30 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਸਥਾਨਕ ਸੁੰਦਰ ਨਗਰੀ ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਰਸ-ਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਰਾਗੀ ਜਥੇ ਦੇ ਭਾਈ ਚਰਨਜੀਤ ਸਿੰਘ ਤੇ ਗੁਰਦੁਆਰਾ ਦਮਦਮਾ ਸਾਹਿਬ ਦੇ ਗ੍ਰੰਥੀ ਭਾਈ ਗਗਨਦੀਪ ਸਿੰਘ ਨੇ ਵੀ ਗੁਰਬਾਣੀ ਕੀਰਤਨ ਤੇ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ। ਸਮਾਗਮ ਦੀ ਸਮਾਪਤੀ ਮੌਕੇ ਭਾਈ ਰਾਮ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਸਮਾਗਮ ਵਿਚ ਸਹਿਯੋਗ ਦੇਣ ਵਾਲੀਆਂ ਸਮੂਹ ਸੰਸਥਾਵਾਂ ਅਤੇ ਕੀਰਤਨੀ ਜਥਿਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਤੋਂ ਇਲਾਵਾ ਬਲਦੇਵ ਸਿੰਘ, ਜਗਜੀਤ ਸਿੰਘ ਜੱਗਾ, ਗੁਨਦੀਪ ਸਿੰਘ, ਦਲਜੀਤ ਸਿੰਘ ਗੋਂਦਾ, ਬਲਵਿੰਦਰ ਸਿੰਘ ਐਧਨ, ਜਸ਼ਨਦੀਪ ਸਿੰਘ, ਗੁਰਵਿੰਦਰ ਸਿੰਘ ਵਿਪਨ, ਅਰਸ਼ਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਵਿਨੈ ਪ੍ਰਤਾਪ ਸਿੰਘ ਖ਼ਾਲਸਾ, ਸੁਰਿੰਦਰ ਸਿੰਘ ਚਲਾਣਾ, ਬਲਜੀਤ ਸਿੰਘ, ਮਨਪ੍ਰੀਤ ਸਿੰਘ ਨਾਰੰਗ, ਰਾਜਵਿੰਦਰ ਸਿੰਘ, ਪਰਮਿੰਦਰ ਸਿੰਘ ਪੰਮਾ, ਪਰਮਿੰਦਰ ਸਿੰਘ ਹੈਪੀ ਅਜੀਮਗੜ੍ਹ, ਮਾਨ ਸਿੰਘ ਪੁਰਥੀ, ਭੁਪਿੰਦਰ ਸਿੰਘ ਪੋਜੀ, ਬਲਵਿੰਦਰ ਸਿੰਘ ਬੰਟੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਨਾਜ ਮੰਡੀ ’ਚ ਲੰਘੇ 3 ਦਿਨਾਂ ਤੋਂ ਝੋਨੇ ਦੀ ਬੋਲੀ ਨਾ ਹੋਣ ’ਤੇ ਕਿਸਾਨ ਤੇ ਆੜ੍ਹਤੀਏ ਪ੍ਰੇਸ਼ਾਨ ਅਗਲੀ ਖ਼ਬਰ ਜਲਾਲਾਬਾਦ ਫੁੱਟਬਾਲ ਕੱਪ ਤੇ ਖੁੱਲ੍ਹਾ ਅਖਾੜਾ 2 ਤੋਂ 4 ਨਵੰਬਰ ਤੱਕ-ਵਿਧਾਇਕ ਗੋਲਡੀ ਕੰਬੋਜ ਮਸ਼ਹੂਰ ਗਾਇਕ ਗਗਨ ਕੋਕਰੀ ਲਗਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।