01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸ਼ਹੀਦ ਊਧਮ ਸਿੰਘ ਕਲੱਬ ਨੇ ਧੂਮਧਾਮ ਨਾਲ ਮਨਾਇਆ ਵੱਲਭ ਭਾਈ ਪਟੇਲ ਦਾ ਜਨਮਦਿਨ

ਅਬੋਹਰ, 31 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਸਥਾਨਕ ਪਟੇਲ ਪਾਰਕ ਅਬੋਹਰ ਵਿਖੇ ਸ਼ਹੀਦ ਊਧਮ ਸਿੰਘ ਕਲੱਬ ਵਲੋਂ ਕਲੱਬ ਦੇ ਚੇਅਰਮੈਨ ਐਡਵੋਕੇਟ ਦੇਸਰਾਜ ਕੰਬੋਜ ਦੀ ਅਗਵਾਈ ਹੇਠ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਜੈਅੰਤੀ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਲੋਕਾਂ ਨੂੰ ਰਾਸ਼ਟਰੀ ਏਕਤਾ, ਸਮਾਜਿਕ ਜਾਗਰੂਕਤਾ ਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ।

ਅਬੋਹਰ ਦੇ ਪਟੇਲ ਪਾਰਕ ’ਚ ਮਨਾਈ ਵੱਲਭ ਭਾਈ ਪਟੇਲ ਦੀ ਜੈਅੰਤੀ ਬਾਰੇ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਦੇਸਰਾਜ ਕੰਬੋਜ ਤੇ ਹੋਰ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 01-11-2026
ਅਬੋਹਰ, 31 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਸਥਾਨਕ ਪਟੇਲ ਪਾਰਕ ਅਬੋਹਰ ਵਿਖੇ ਸ਼ਹੀਦ ਊਧਮ ਸਿੰਘ ਕਲੱਬ ਵਲੋਂ ਕਲੱਬ ਦੇ ਚੇਅਰਮੈਨ ਐਡਵੋਕੇਟ ਦੇਸਰਾਜ ਕੰਬੋਜ ਦੀ ਅਗਵਾਈ ਹੇਠ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਜੈਅੰਤੀ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਲੋਕਾਂ ਨੂੰ ਰਾਸ਼ਟਰੀ ਏਕਤਾ, ਸਮਾਜਿਕ ਜਾਗਰੂਕਤਾ ਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ। ਸਮਾਗਮ ਵਿਚ ਸਪੈਸ਼ਲ ਫੋਰਸ ਅਕੈਡਮੀ ਦੇ ਕੋਚ ਸੁਭਾਸ਼ ਬਾਵਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਨਿਸ਼ਕਾਮ ਯੋਗਾ ਕਲੱਬ ਦੇ ਪ੍ਰਧਾਨ ਮਾਸਟਰ ਸੁਰਿੰਦਰ ਬਿੱਲਾ ਪੱਟੀ, ਅਬੋਹਰ ਲਾਫਟਰ ਯੋਗਾ ਕਲੱਬ ਦੇ ਯੋਗਾ ਨਿਰਦੇਸ਼ਕ ਡਾ.ਪਾਲ ਮਦਾਨ, ਸਮਾਜ ਸੇਵੀ ਸੁਭਾਸ਼ ਵਿੱਜ, ਨਾਨਕ ਨਗਰੀ ਸੁਧਾਰ ਸਭਾ ਦੇ ਮੈਂਬਰ ਡਾ.ਆਤਮਾ ਰਾਮ ਗੋਇਲ, ਸਟੈਂਪ ਵੈਂਡਰ ਐਸੋਸੀਏਸ਼ਨ ਦੇ ਖ਼ਜ਼ਾਨਚੀ ਸੁਰੇਸ਼ ਬਾਘਲਾ ਤੇ ਪਟੇਲ ਸ਼ਾਖਾ ਦੇ ਇੰਚਾਰਜ ਰਵਿੰਦਰ ਸ਼ਰਮਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਐਡਵੋਕੇਟ ਦੇਸਰਾਜ ਕੰਬੋਜ ਨੇ ਕਿਹਾ ਕਿ ਸਰਦਾਰ ਵੱਲਭ ਭਾਈ ਪਟੇਲ ਨੇ ਦੇਸ਼ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਵਜੋਂ ਅਹਿਮ ਯੋਗਦਾਨ ਪਾਇਆ। ਇਸ ਦੌਰਾਨ ਮਾਸਟਰ ਸੁਰਿੰਦਰ ਬਿੱਲਾ ਪੱਟੀ ਨੇ ਸਰਦਾਰ ਪਟੇਲ ਦੇ ਜੀਵਨ ਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਸਮਾਗਮ ਵਿਚ ਨਿਸ਼ਕਾਮ ਯੋਗਾ ਕਲੱਬ ਦੇ ਮੈਂਬਰਾਂ ਤੇ ਸਮਾਜ ਸੇਵੀਆਂ ਗੁਲਸ਼ਨ ਕੁੱਕੜ, ਸਹੀ ਰਾਮ ਬੱਬਰ, ਵਿਕਰਮ ਮੌਰਿਆ, ਅਸ਼ੋਕ ਗੋਇਲ, ਜਰਨੈਲ ਸਿੰਘ, ਰਾਜ ਕੁਮਾਰ, ਵਿਕਰਮ, ਕਮਲ ਖੰਨਾ, ਹਰਬੰਸ ਲਾਲ ਕੰਬੋਜ, ਰਾਜ ਕੁਮਾਰ ਬਜਾਜ, ਮਦਨ ਲਾਲ ਛਾਬੜਾ, ਗੁਰਦਿੱਤਾ ਕੰਬੋਜ, ਪ੍ਰਵੀਨ ਕੁਮਾਰ, ਅਨੁਰਾਗ ਧਵਨ, ਸਤਪਾਲ ਗਿਲਹੋਤਰਾ, ਸਨੀ ਸਿਡਾਨਾ, ਮਿਸ਼ੂ ਵਿੱਜ, ਪਵਨ ਕੰਬੋਜ, ਸੋਮ ਗਾਂਧੀ, ਪ੍ਰਦੀਪ ਗਾਂਧੀ ਸਮੇਤ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਉਤਸ਼ਾਹ ਨਾਲ ਮਨਾਇਆ ‘ਬੈਗਲੈੱਸ ਡੇ’ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੁਲਤਾਨਪੁਰਾ ਵਿਖੇ ‘ਰਾਸ਼ਟਰੀ ਏਕਤਾ ਦਿਵਸ’ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।