03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਨਾ ਕਿਸੇ ਨਵੇਂ ਪ੍ਰੋਜੈਕਟ ਦਾ ਐਲਾਨ, ਨਾ ਹੀ ਰੰਗਲਾ ਪੰਜਾਬ ਯੋਜਨਾ ਤਹਿਤ ਰੋਕੇ ਗਏ 5 ਕਰੋੜ ਰੁਪਏ ਬਾਰੇ ਦਿੱਤਾ ਜਵਾਬ

ਅਬੋਹਰ, 2 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਬੋਹਰ ਫੇਰੀ ਤੋਂ ਬਾਅਦ ਵਿਧਾਇਕ ਸੰਦੀਪ ਜਾਖੜ ਨੇ ਡੂੰਘੀ ਨਿਰਾਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਤੀਜੀ ਅਬੋਹਰ ਫੇਰੀ ਵੀ ਸਰਹੱਦੀ ਇਲਾਕੇ ਦੇ ਲੋਕਾਂ ਲਈ ਨਿਰਾਸ਼ਾਜਨਕ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ਼ੁਰੂ ਤੋਂ ਹੀ ਸ਼ੱਕ ਸੀ ਕਿ ਜਾਂ ਤਾਂ ਮੁੱਖ ਮੰਤਰੀ ਅਬੋਹਰ ਨੂੰ ਪੰਜਾਬ ਦਾ ਹਿੱਸਾ ਨਹੀਂ ਸਮਝਦੇ ਜਾਂ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਸ ਇਲਾਕੇ ਨਾਲ ਕੋਈ ਨਾਰਾਜ਼ਗੀ ਹੈ।

ਵਿਧਾਇਕ ਸੰਦੀਪ ਜਾਖੜ 03-11-2026
ਅਬੋਹਰ, 2 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਬੋਹਰ ਫੇਰੀ ਤੋਂ ਬਾਅਦ ਵਿਧਾਇਕ ਸੰਦੀਪ ਜਾਖੜ ਨੇ ਡੂੰਘੀ ਨਿਰਾਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਤੀਜੀ ਅਬੋਹਰ ਫੇਰੀ ਵੀ ਸਰਹੱਦੀ ਇਲਾਕੇ ਦੇ ਲੋਕਾਂ ਲਈ ਨਿਰਾਸ਼ਾਜਨਕ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ਼ੁਰੂ ਤੋਂ ਹੀ ਸ਼ੱਕ ਸੀ ਕਿ ਜਾਂ ਤਾਂ ਮੁੱਖ ਮੰਤਰੀ ਅਬੋਹਰ ਨੂੰ ਪੰਜਾਬ ਦਾ ਹਿੱਸਾ ਨਹੀਂ ਸਮਝਦੇ ਜਾਂ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਸ ਇਲਾਕੇ ਨਾਲ ਕੋਈ ਨਾਰਾਜ਼ਗੀ ਹੈ। ਮੁੱਖ ਮੰਤਰੀ ਦੀ ਬੀਤੇ ਦਿਨ ਦੀ ਫੇਰੀ ਨੇ ਉਨ੍ਹਾਂ ਦੇ ਇਸ ਸ਼ੱਕ ਨੂੰ ਹੋਰ ਪੱਕਾ ਕਰ ਦਿੱਤਾ ਹੈ। ਸੰਦੀਪ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਨੇ ਨਾ ਤਾਂ ਅਬੋਹਰ ਦੇ ਸਰਹੱਦੀ ਇਲਾਕੇ ਲਈ ਕਿਸੇ ਨਵੇਂ ਵਿਕਾਸ ਪ੍ਰੋਜੈਕਟ ਦਾ ਐਲਾਨ ਕੀਤਾ ਅਤੇ ਨਾ ਹੀ ਰੰਗਲਾ ਪੰਜਾਬ ਯੋਜਨਾ ਤਹਿਤ ਸਿਰਫ਼ ਅਬੋਹਰ ਵਿਧਾਨ ਸਭਾ ਹਲਕੇ ਦੇ ਰੋਕੇ ਗਏ 5 ਕਰੋੜ ਰੁਪਏ ਬਾਰੇ ਕੋਈ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਅਬੋਹਰ ਦੇ ਲੋਕ ਵਿਕਾਸ ਕਾਰਜਾਂ ਦੀ ਉਮੀਦ ਲਗਾਈ ਬੈਠੇ ਹਨ, ਪਰ ਸਰਕਾਰ ਲਗਾਤਾਰ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਵਿਧਾਇਕ ਨੇ ਤਿੱਖਾ ਵਿਅੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਟੇਜ ‘ਤੇ ਸਾਬਕਾ ਗੈਂਗਸਟਰਾਂ ਨੂੰ ਗਲੇ ਲਗਾਉਣ ਲਈ ਤਾਂ ਸਮਾਂ ਕੱਢ ਲੈਂਦੇ ਹਨ ਪਰ ਲੋਕਾਂ ਵਲੋਂ ਚੁਣੇ ਗਏ ਇਕ ਨੁਮਾਇੰਦੇ ਨਾਲ 2 ਮਿੰਟ ਗੱਲਬਾਤ ਕਰਨ ਦਾ ਸਮਾਂ ਵੀ ਉਨ੍ਹਾਂ ਕੋਲ ਨਹੀਂ ਸੀ। ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਲੋਕਾਂ ਵਲੋਂ ਚੁਣੇ ਗਏ ਪ੍ਰਤੀਨਿਧੀ ਦੀ ਗੱਲ ਸੁਣਨ ਲਈ ਵੀ ਮੁੱਖ ਮੰਤਰੀ ਕੋਲ ਸਮਾਂ ਨਹੀਂ ਹੈ। ਜਾਖੜ ਨੇ ਕਿਹਾ ਕਿ ਅਬੋਹਰ ਪੰਜਾਬ ਤੋਂ ਬਾਹਰ ਦਾ ਕੋਈ ਇਲਾਕਾ ਨਹੀਂ ਹੈ। ਇੱਥੋਂ ਦੇ ਲੋਕ ਵੀ ਪੰਜਾਬ ਦੇ ਨਾਗਰਿਕ ਹਨ ਅਤੇ ਉਨ੍ਹਾਂ ਨੂੰ ਵੀ ਵਿਕਾਸ, ਰੁਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਦਾ ਉਨਾਂ ਹੀ ਹੱਕ ਹੈ ਜਿੰਨਾ ਸੂਬੇ ਦੇ ਹੋਰਨਾਂ ਇਲਾਕਿਆਂ ਦੇ ਲੋਕਾਂ ਨੂੰ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਸ਼ਾਇਦ ਅਬੋਹਰ ਸਿਰਫ਼ ਚੋਣਾਂ ਅਤੇ ਸਿਆਸੀ ਪ੍ਰੋਗਰਾਮਾਂ ਤੱਕ ਹੀ ਸੀਮਤ ਰਹਿ ਗਿਆ ਹੈ। ਮੁੱਖ ਮੰਤਰੀ ਦੀ ਦੂਜੀ ਫੇਰੀ ਤੋਂ ਬਾਅਦ ਵੀ ਇਲਾਕੇ ਦੇ ਲੋਕਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ। ਵਿਧਾਇਕ ਸੰਦੀਪ ਜਾਖੜ ਨੇ ਸਥਾਨਕ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਵੀ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਵਿਕਾਸ ਕਾਰਜਾਂ ਲਈ ਅਜੇ ਵੀ ਸਿਰਫ਼ ਫਾਈਲਾਂ ਹੀ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਸਥਾਨਕ ਲੀਡਰਸ਼ਿਪ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਲਾਕੇ ਦੇ ਹੱਕਾਂ ਲਈ ਸਰਕਾਰ ਤੋਂ ਜਵਾਬ ਮੰਗੇ, ਪਰ ਅਜਿਹਾ ਲੱਗਦਾ ਹੈ ਕਿ ਇੱਥੋਂ ਦੇ ਆਗੂਆਂ ਕੋਲ ਨਾ ਤਾਂ ਕੋਈ ਠੋਸ ਮੰਗ ਹੈ ਅਤੇ ਨਾ ਹੀ ਮੁੱਖ ਮੰਤਰੀ ਸਾਹਮਣੇ ਆਪਣੀ ਗੱਲ ਰੱਖਣ ਦਾ ਹੌਸਲਾ ਹੈ।
ਪਿਛਲੀ ਖ਼ਬਰ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਨਵੇਂ ਸਾਥੀਆਂ ਦਾ ਕੀਤਾ ਸਵਾਗਤ, ਪਾਰਟੀ ’ਚ ਬਣਦਾ ਮਾਣ-ਸਤਿਕਾਰ ਦੇਣ ਦਾ ਦਿੱਤਾ ਭਰੋਸਾ ਅਗਲੀ ਖ਼ਬਰ ਕੋਹਲੂ ਵਿਚ ਹੱਥ ਆਉਣ ਨਾਲ ਵਿਅਕਤੀ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।