03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਦੀਵਾਲੀ ਮੌਕੇ ਪਟਾਕੇ ਚਲਾਉਂਦੇ ਸਮੇਂ ਅੱਖਾਂ ਦੀ ਸੁਰੱਖਿਆ ਦਾ ਰੱਖੋ ਖ਼ਾਸ ਧਿਆਨ-ਡਾ. ਕਵਿਤਾ ਸਿੰਘ

ਫ਼ਾਜ਼ਿਲਕਾ, 2 ਨਵੰਬਰ(ਦਵਿੰਦਰ ਪਾਲ ਸਿੰਘ)-ਦੀਵਾਲੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਅੱਖਾਂ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਅਪੀਲ ਕੀਤੀ ਗਈ ਹੈ ਕਿ ਤਿਉਹਾਰ ਮਨਾਉਂਦੇ ਸਮੇਂ ਪਟਾਕਿਆਂ ਦੀ ਵਰਤੋਂ ਦੌਰਾਨ ਵਿਸ਼ੇਸ਼ ਸਾਵਧਾਨੀਆਂ ਵਰਤੀਆਂ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਹਾਦਸੇ ਤੋਂ ਬਚਿਆ ਜਾ ਸਕੇ। ਇਸ ਸਬੰਧੀ ਸਿਵਲ ਸਰਜਨ ਫ਼ਾਜ਼ਿਲਕਾ ਡਾ.

ਅਜੀਤ ਡੈਸਕ 03-11-2026
ਫ਼ਾਜ਼ਿਲਕਾ, 2 ਨਵੰਬਰ(ਦਵਿੰਦਰ ਪਾਲ ਸਿੰਘ)-ਦੀਵਾਲੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਅੱਖਾਂ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਅਪੀਲ ਕੀਤੀ ਗਈ ਹੈ ਕਿ ਤਿਉਹਾਰ ਮਨਾਉਂਦੇ ਸਮੇਂ ਪਟਾਕਿਆਂ ਦੀ ਵਰਤੋਂ ਦੌਰਾਨ ਵਿਸ਼ੇਸ਼ ਸਾਵਧਾਨੀਆਂ ਵਰਤੀਆਂ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਹਾਦਸੇ ਤੋਂ ਬਚਿਆ ਜਾ ਸਕੇ। ਇਸ ਸਬੰਧੀ ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਨੇ ਕਿਹਾ ਕਿ ਦੀਵਾਲੀ ਖ਼ੁਸ਼ੀਆਂ ਅਤੇ ਰੌਸ਼ਨੀਆਂ ਦਾ ਤਿਉਹਾਰ ਹੈ, ਇਸ ਲਈ ਸਾਰਿਆਂ ਨੂੰ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਅਤੇ ਸੁਰੱਖਿਆ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪਟਾਕੇ ਚਲਾਉਣ ਸਮੇਂ ਅੱਖਾਂ ਵਿਚ ਚੰਗਿਆੜੀਆਂ, ਬਾਰੂਦ ਦੇ ਕਣ ਜਾਂ ਧੂੰਆਂ ਜਾਣ ਕਾਰਨ ਅੱਖਾਂ ਨੂੰ ਗੰਭੀਰ ਨੁਕਸਾਨ ਪਹੁੰਚ ਸਕਦਾ ਹੈ। ਕਈ ਵਾਰ ਅੱਖਾਂ ਦੀ ਰੌਸ਼ਨੀ ਪ੍ਰਭਾਵਿਤ ਹੋਣ ਦਾ ਖ਼ਤਰਾ ਵੀ ਬਣ ਜਾਂਦਾ ਹੈ। ਇਸ ਲਈ ਲੋਕਾਂ ਨੂੰ ਪਟਾਕੇ ਚਲਾਉਂਦੇ ਸਮੇਂ ਸੁਰੱਖਿਆ ਨਿਯਮਾਂ ਦੀ ਪਾਲਨਾ ਕਰਨੀ ਚਾਹੀਦੀ ਹੈ ਅਤੇ ਬੱਚਿਆਂ ਨੂੰ ਇਕੱਲੇ ਪਟਾਕੇ ਨਹੀਂ ਚਲਾਉਣ ਦੇਣੇ ਚਾਹੀਦੇ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਟਾਕੇ ਹਮੇਸ਼ਾ ਖੁੱਲ੍ਹੀ ਅਤੇ ਸੁਰੱਖਿਅਤ ਥਾਂ ’ਤੇ ਹੀ ਚਲਾਏ ਜਾਣ। ਪਟਾਕੇ ਚਲਾਉਂਦੇ ਸਮੇਂ ਉਨ੍ਹਾਂ ਤੋਂ ਉਚਿੱਤ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਸੰਭਵ ਹੋਵੇ ਤਾਂ ਸੁਰੱਖਿਆ ਵਾਲੀਆਂ ਐਨਕਾਂ ਦੀ ਵਰਤੋਂ ਕੀਤੀ ਜਾਵੇ। ਪਟਾਕੇ ਚਲਾਉਣ ਸਮੇਂ ਅੱਖਾਂ ਅਤੇ ਚਿਹਰੇ ਨੂੰ ਪਟਾਕਿਆਂ ਦੇ ਬਿਲਕੁਲ ਨੇੜੇ ਨਾ ਲਿਜਾਇਆ ਜਾਵੇ। ਜੇਕਰ ਕੋਈ ਪਟਾਕਾ ਨਾ ਚੱਲੇ ਤਾਂ ਉਸ ਨੂੰ ਦੁਬਾਰਾ ਜਲਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਜਲਨਸ਼ੀਲ ਪਦਾਰਥਾਂ ਦੇ ਨੇੜੇ ਪਟਾਕੇ ਚਲਾਉਣ ਤੋਂ ਵੀ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪਟਾਕਾ ਚਲਾਉਂਦੇ ਸਮੇਂ ਕਿਸੇ ਵਿਅਕਤੀ ਦੀ ਅੱਖ ਵਿਚ ਚੰਗਿਆੜੀ ਜਾਂ ਕੋਈ ਕਣ ਚਲਾ ਜਾਵੇ ਤਾਂ ਅੱਖ ਨੂੰ ਰਗੜਨਾ ਨਹੀਂ ਚਾਹੀਦਾ ਅਤੇ ਨਾ ਹੀ ਉਸ ਵਿਚ ਕੋਈ ਘਰੇਲੂ ਦਵਾਈ ਜਾਂ ਬਿਨਾਂ ਡਾਕਟਰੀ ਸਲਾਹ ਤੋਂ ਆਈ ਡਰੌਪ ਪਾਉਣੀ ਚਾਹੀਦੀ ਹੈ। ਅੱਖ ’ਤੇ ਦਬਾਅ ਪਾਉਣ ਜਾਂ ਉਸ ਵਿਚ ਫਸੇ ਕਿਸੇ ਕਣ ਨੂੰ ਖ਼ੁਦ ਕੱਢਣ ਦੀ ਕੋਸ਼ਿਸ਼ ਕਰਨ ਦੀ ਬਜਾਏ ਤੁਰੰਤ ਨੇੜਲੇ ਹਸਪਤਾਲ ਵਿਚ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ। ਜੇਕਰ ਅੱਖ ਵਿਚ ਗੰਭੀਰ ਸੱਟ ਲੱਗੀ ਹੋਵੇ ਤਾਂ ਬਿਨਾਂ ਦੇਰੀ ਮਾਹਿਰ ਡਾਕਟਰ ਕੋਲ ਪਹੁੰਚਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੀਵਾਲੀ ਦੌਰਾਨ ਸਿਹਤ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਆਪਣੇ-ਆਪਣੇ ਸਿਹਤ ਸੰਸਥਾਨਾਂ ਵਿਚ ਐਮਰਜੈਂਸੀ ਸੇਵਾਵਾਂ ਦੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਐਮਰਜੈਂਸੀ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਤੁਰੰਤ ਅਤੇ ਢੁਕਵਾਂ ਇਲਾਜ ਮੁਹੱਈਆ ਕਰਵਾਇਆ ਜਾਵੇ। ਸਿਵਲ ਹਸਪਤਾਲ ਫ਼ਾਜ਼ਿਲਕਾ ਅਤੇ ਅਬੋਹਰ ਵਿਖੇ ਅੱਖਾਂ ਦੇ ਮਾਹਿਰ ਡਾਕਟਰ ਹੈ ਅਤੇ ਲੋੜੀਂਦੇ ਸਟਾਫ਼, ਦਵਾਈਆਂ ਅਤੇ ਐਮਰਜੈਂਸੀ ਉਪਕਰਨਾਂ ਦੀ ਉਪਲਬਧਤਾ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸਥਿਤੀ ’ਚ ਮਰੀਜ਼ਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਮਿਲ ਸਕਣ। ਅੰਤ ਵਿਚ ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਅਤ ਤਰੀਕੇ ਨਾਲ ਦੀਵਾਲੀ ਮਨਾਉਣ, ਬੱਚਿਆਂ ਦੀ ਵਿਸ਼ੇਸ਼ ਨਿਗਰਾਨੀ ਕਰਨ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕਰਨ। ਸਾਵਧਾਨੀ ਵਰਤ ਕੇ ਹੀ ਦੀਵਾਲੀ ਦੀਆਂ ਖ਼ੁਸ਼ੀਆਂ ਨੂੰ ਸੁਰੱਖਿਅਤ ਅਤੇ ਯਾਦਗਾਰ ਬਣਾਇਆ ਜਾ ਸਕਦਾ ਹੈ।
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਨਾਅਰਿਆਂ ਰਾਹੀਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਜਾਚ ਅਪਣਾਉਣ ਲਈ ਕੀਤਾ ਪ੍ਰੇਰਿਤ ਅਗਲੀ ਖ਼ਬਰ 4 ਨਵੰਬਰ ਦੀ ਇਨਸਾਫ਼ ਰੈਲੀ ਸਬੰਧੀ ਰਵਿੰਦਰ ਉੱਤਮ ਡਾਲਵੀ ਨਾਲ ਗੁਰਭੇਜ ਸਿੰਘ ਟਿੱਬੀ ਨੇ ਕੀਤੀ ਵਿਚਾਰ-ਚਰਚਾ ਪੂਰੇ ਜ਼ਿਲ੍ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।