04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸਰਵਹਿੱਤਕਾਰੀ ਵਿੱਦਿਆ ਮੰਦਿਰ ਵਿਖੇ ਵਿਦਿਆਰਥੀਆਂ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਫ਼ਾਜ਼ਿਲਕਾ, 3 ਨਵੰਬਰ(ਦਵਿੰਦਰ ਪਾਲ ਸਿੰਘ)-ਸਰਵਹਿੱਤਕਾਰੀ ਵਿੱਦਿਆ ਮੰਦਿਰ ਫ਼ਾਜ਼ਿਲਕਾ ਵਿਖੇ ਜਮਾਤ 10ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜੈਪੁਰ ਦੀ ਪ੍ਰਸਿੱਧ ਕੰਪਨੀ ਐਨ ਕੋਡ ਤੋਂ ਪੁੱਜੇ ਵਿਸ਼ਾਲ ਧਾਮੂ (ਪ੍ਰੋਡਕਟ ਹੈੱਡ) ਅਤੇ ਨਿਖਿਲ ਬਹਿਲ (ਚੀਫ਼ ਬਿਜ਼ਨਸ ਅਫ਼ਸਰ) ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।

ਅਜੀਤ ਡੈਸਕ 04-11-2026
ਫ਼ਾਜ਼ਿਲਕਾ, 3 ਨਵੰਬਰ(ਦਵਿੰਦਰ ਪਾਲ ਸਿੰਘ)-ਸਰਵਹਿੱਤਕਾਰੀ ਵਿੱਦਿਆ ਮੰਦਿਰ ਫ਼ਾਜ਼ਿਲਕਾ ਵਿਖੇ ਜਮਾਤ 10ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜੈਪੁਰ ਦੀ ਪ੍ਰਸਿੱਧ ਕੰਪਨੀ ਐਨ ਕੋਡ ਤੋਂ ਪੁੱਜੇ ਵਿਸ਼ਾਲ ਧਾਮੂ (ਪ੍ਰੋਡਕਟ ਹੈੱਡ) ਅਤੇ ਨਿਖਿਲ ਬਹਿਲ (ਚੀਫ਼ ਬਿਜ਼ਨਸ ਅਫ਼ਸਰ) ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਬੁਲਾਰਿਆਂ ਨੇ ਵਿਸ਼ੇਸ਼ ਤੌਰ ’ਤੇ ਡਿਜ਼ਾਈਨਿੰਗ, ਰਚਨਾਤਮਿਕਤਾ ਅਤੇ ਆਰੇਂਜ ਇਕਾਨਮੀ ਵਰਗੇ ਨਵੇਂ ਅਤੇ ਉੱਭਰਦੇ ਖੇਤਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਦੇ ਦੌਰ ਵਿਚ ਸਿਰਫ਼ ਪੜ੍ਹਾਈ ਦੀ ਡਿਗਰੀ ਹੀ ਕਾਫ਼ੀ ਨਹੀਂ ਹੈ, ਸਗੋਂ ਆਪਣੀ ਰੁਚੀ ਅਨੁਸਾਰ ਨਵੇਂ ਹੁਨਰ ਸਿੱਖਣਾ, ਰਚਨਾਤਮਿਕ ਸੋਚ ਵਿਕਸਿਤ ਕਰਨਾ ਅਤੇ ਆਪਣੇ ਆਪ ਨੂੰ ਆਤਮ-ਨਿਰਭਰ ਬਣਾਉਣਾ ਬਹੁਤ ਜ਼ਰੂਰੀ ਹੈ। ਇਸ ਦੌਰਾਨ ਵਿਦਿਆਰਥੀਆਂ ਨੂੰ ਵਿਸ਼ੇ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਦੇਣ ਦੇ ਨਾਲ-ਨਾਲ ਇੱਕ ਵਿਸ਼ੇਸ਼ ਟਾਸਕ ਵੀ ਦਿੱਤਾ ਗਿਆ, ਤਾਂ ਜੋ ਉਹ ਆਪਣੀ ਰਚਨਾਤਮਿਕਤਾ ਅਤੇ ਸਕਿੱਲਜ਼ ਦਾ ਅਮਲੀ ਰੂਪ ਵਿਚ ਪ੍ਰਦਰਸ਼ਨ ਕਰ ਸਕਣ। ਪ੍ਰੋਗਰਾਮ ਦੇ ਅੰਤ ਵਿਚ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਮਧੂ ਸ਼ਰਮਾ ਨੇ ਵੀ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਦਿਆਂ ਉਨ੍ਹਾਂ ਨੂੰ ਆਤਮ-ਨਿਰਭਰ ਬਣਨ, ਆਪਣੀ ਪ੍ਰਤਿਭਾ ਨੂੰ ਪਛਾਣਨ ਅਤੇ ਜੀਵਨ ਵਿਚ ਅੱਗੇ ਵਧਣ ਲਈ ਨਵੇਂ ਹੁਨਰ ਸਿੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਆਏ ਹੋਏ ਮੁੱਖ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸਕੂਲ ਦਾ ਇਹ ਉਪਰਾਲਾ ਵਿਦਿਆਰਥੀਆਂ ਨੂੰ ਬਦਲਦੇ ਸਮੇਂ ਦੀਆਂ ਲੋੜਾਂ ਅਨੁਸਾਰ ਤਿਆਰ ਕਰਨ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਨਵੇਂ ਰਾਹ ਖੋਲ੍ਹਣ ਦੀ ਦਿਸ਼ਾ ਵਿਚ ਇਕ ਸਾਰਥਿਕ ਕਦਮ ਸਾਬਤ ਹੋਇਆ।
ਪਿਛਲੀ ਖ਼ਬਰ ਖ਼ਾਲੀ ਪਲਾਟ ਦੇ ਆਲ਼ੇ ਦੁਆਲੇ ਪੱਕੀ ਚਾਰ ਦੀਵਾਰੀ ਜਾਂ ਫੈਂਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਅਗਲੀ ਖ਼ਬਰ ਪ੍ਰਭਾਤ ਫੇਰੀਆਂ ਦੇ ਪਹਿਲੇ ਦਿਨ ਵੱਡੀ ਗਿਣਤੀ ’ਚ ਸੰਗਤਾਂ ਉਤਸ਼ਾਹ ਨਾਲ ਹੋਈਆਂ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।