05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਵਿਭਾਗ ਹੋਇਆ ਸਰਗਰਮ ਪਰਾਲੀ ਵਾਲਾ ਬੇਲਰ ਕਰਦਾ ਹੈ 150 ਕਿਲ੍ਹਿਆਂ ਦਾ ਰੋਜ਼ਾਨਾ ਨਿਪਟਾਰਾ

ਮੰਡੀ ਲਾਧੂਕਾ, 4 ਨਵੰਬਰ (ਰਾਕੇਸ਼ ਛਾਬੜਾ)-ਪੰਜਾਬ ਦਾ ਖੇਤੀਬਾੜੀ ਵਿਭਾਗ, ਕੇਂਦਰੀ ਅਤੇ ਸੂਬਾ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਟੀਮਾਂ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਰਗਰਮ ਹੋ ਗਈਆਂ ਹਨ। ਖੇਤੀਬਾੜੀ ਵਿਭਾਗ ਦੇ ਡਾ.

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪਿੰਡ ਤਰੋਬੜੀ ਦੇ ਖੇਤਾਂ ਵਿਚ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਦੇ ਅਧਿਕਾਰੀ। ਤਸਵੀਰ-ਰਾਕੇਸ਼ ਛਾਬੜਾ 05-11-2026
ਮੰਡੀ ਲਾਧੂਕਾ, 4 ਨਵੰਬਰ (ਰਾਕੇਸ਼ ਛਾਬੜਾ)-ਪੰਜਾਬ ਦਾ ਖੇਤੀਬਾੜੀ ਵਿਭਾਗ, ਕੇਂਦਰੀ ਅਤੇ ਸੂਬਾ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਟੀਮਾਂ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸਰਗਰਮ ਹੋ ਗਈਆਂ ਹਨ। ਖੇਤੀਬਾੜੀ ਵਿਭਾਗ ਦੇ ਡਾ.ਹਰਮਨ ਸਿੰਘ, ਕੇਂਦਰੀ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਤਨਮੈ ਸਾਇੰਸਦਾਨ ਅਤੇ ਐੱਚ.ਬੀ ਸਿੰਘ ਨੇ ਕਿਹਾ ਹੈ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਇਸ ਦਾ ਨਿਪਟਾਰਾ ਕਰਨ। ਉਨ੍ਹਾਂ ਨੇ ਕਿਹਾ ਹੈ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਨਾਲ ਵਾਤਾਵਰਨ ਅਤੇ ਖੇਤੀ ਦਾ ਵਧੇਰੇ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿਸਾਨ ਬੇਲਰ ਨਾਲ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਉਣ ਨੂੰ ਤਰਜੀਹ ਦੇ ਕੇ ਵਾਤਾਵਰਨ ਨੂੰ ਬਿਹਤਰ ਬਣਾਉਣ ਲਈ ਅੱਗੇ ਵੱਧ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਫ਼ੀਲਡ ਵਿਚ ਵੱਡੇ ਬੇਲਰ ਕੰਮ ਕਰ ਰਹੇ ਹਨ, ਇਹ ਬੇਲਰ ਇਕ ਦਿਨ ਵਿਚ ਡੇਢ ਸੌਂ ਕਿਲ੍ਹੇ ਜ਼ਮੀਨ ਦੀ ਪਰਾਲੀ ਦੀਆਂ ਗੱਠਾਂ ਬਣਾ ਰਹੇ ਹਨ। ਪਿੰਡ ਫ਼ਤਿਹਗੜ੍ਹ ਦੇ ਸਾਬਕਾ ਸਰਪੰਚ ਹਰਬੰਸ ਲਾਲ ਕੁੱਕੜ ਨੇ ਦੱਸਿਆ ਹੈ ਕਿ ਨਵੀਆਂ ਆਧੁਨਿਕ ਮਸ਼ੀਨਾਂ ਵਲੋਂ ਕੀਤੇ ਜਾ ਰਹੇ ਵਧੇਰੇ ਨਿਪਟਾਰੇ ਕਾਰਨ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀਆਂ ਗੱਠਾਂ ਬਣਾਉਣ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਇਹ ਬੇਲਰ ਪਹਿਲਾਂ ਚੱਲ ਰਹੀਆਂ ਮਸ਼ੀਨਾਂ ਦੇ ਮੁਕਾਬਲੇ ਵਧੇਰੇ ਬਿਹਤਰ ਕਾਰਜ ਕਰ ਰਹੇ ਹਨ, ਜਿਸ ਕਰਕੇ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਗੱਠਾਂ ਬਣਾਉਣ ਨੂੰ ਤਰਜ਼ੀਹ ਦੇ ਰਹੇ ਹਨ।
ਪਿਛਲੀ ਖ਼ਬਰ ਆਤਮ ਵੱਲਭ ਪਬਲਿਕ ਸਕੂਲ ਦੀ ਵਾਈਸ ਪ੍ਰਿੰਸੀਪਲ ਸੀਮਾ ਸ਼ਰਮਾ ਸੀ.ਬੀ.ਐੱਸ.ਈ.ਵਲੋਂ ਰਿਸੋਰਸ ਪਰਸਨ ਨਿਯੁਕਤ ਅਗਲੀ ਖ਼ਬਰ 21 ਨਵੰਬਰ ਨੂੰ ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਅਦਾਲਤਾਂ ’ਚ ਲੱਗੇਗੀ ਸਪੈਸ਼ਲ ਲੋਕ ਅਦਾਲਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।