05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪਿੰਡ ਡੱਬਵਾਲਾ ਕਲਾਂ ਵਿਖੇ ’ਜਲਾਲਾਬਾਦ ਫੁੱਟਬਾਲ ਕੱਪ (ਜੇ.ਐਫ.ਸੀ.-2026) ਧੂਮਧਾਮ ਨਾਲ ਸੰਪੰਨ

ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਡੱਬਵਾਲਾ ਕਲਾਂ ਦੇ ਖੇਡ ਸਟੇਡੀਅਮ ਵਿਚ ਹਲਕਾ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ‘ਗੋਲਡੀ’ ਦੀ ਅਗਵਾਈ ਹੇਠ ਕਰਵਾਇਆ ਗਿਆ ਤਿੰਨ-ਰੋਜ਼ਾ ‘ਜਲਾਲਾਬਾਦ ਫੁੱਟਬਾਲ ਕੱਪ (ਜੇ. ਐਫ.

‘ ਜਲਾਲਾਬਾਦ ਫੁੱਟਬਾਲ ਕੱਪ (ਜੇ.ਐਫ.ਸੀ.-2026)’ ਦੌਰਾਨ ਖਿਡਾਰੀਆਂ ਨਾਲ ਮੁਲਾਕਾਤ ਕਰਦੇ ਹੋਏ ਵਿਧਾਇਕ ਜਗਦੀਪ ਕੰਬੋਜ ਗੋਲਡੀ, ਡੀ.ਸੀ. ਅਮਰਪ੍ਰੀਤ ਕੌਰ ਸੰਧੂ, ਐੱਸ.ਐੱਸ.ਪੀ.ਗਗਨਜੀਤ ਸਿੰਘ, ਚੇਅਰਮੈਨ ਉਪਕਾਰ ਸਿੰਘ ਜਾਖੜ ਅਤੇ ਗਗਨ ਕੋਕਰੀ। 05-11-2026
ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਡੱਬਵਾਲਾ ਕਲਾਂ ਦੇ ਖੇਡ ਸਟੇਡੀਅਮ ਵਿਚ ਹਲਕਾ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ‘ਗੋਲਡੀ’ ਦੀ ਅਗਵਾਈ ਹੇਠ ਕਰਵਾਇਆ ਗਿਆ ਤਿੰਨ-ਰੋਜ਼ਾ ‘ਜਲਾਲਾਬਾਦ ਫੁੱਟਬਾਲ ਕੱਪ (ਜੇ.ਐਫ.ਸੀ.-2026) ਅੱਜ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਿਆ। ਤਿੰਨ ਦਿਨਾ ਇਸ ਖੇਡ ਮਹਾਕੁੰਭ ਵਿਚ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਅੰਦਰ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਟੂਰਨਾਮੈਂਟ ਦੇ ਆਖ਼ਰੀ ਦਿਨ ਅੱਜ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਐੱਸ.ਐੱਸ.ਪੀ. ਫ਼ਾਜ਼ਿਲਕਾ ਗਗਨਜੀਤ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ ਅਤੇ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਚੇਅਰਮੈਨ ਗਗਨ ਕੋਕਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਹੌਸਲਾ ਅਫ਼ਜ਼ਾਈ ਕੀਤੀ ਅਤੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡਾ ਮੁੱਖ ਮਕਸਦ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਦੀ ਅਲਾਮਤ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਵਤਨ ਪੰਜਾਬ ਦੀਆਂ ਵਰਗੇ ਉਪਰਾਲਿਆਂ ਰਾਹੀਂ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਅਤੇ ਮੰਚ ਪ੍ਰਦਾਨ ਕਰਨ ਲਈ ਵਚਨਬੱਧ ਹੈ। ਅਜਿਹੇ ਟੂਰਨਾਮੈਂਟ ਭਵਿੱਖ ਵਿਚ ਵੀ ਲਗਾਤਾਰ ਕਰਵਾਏ ਜਾਣਗੇ। ਮੁੱਖ ਮਹਿਮਾਨਾਂ ਨੇ ਵਿਧਾਇਕ ਗੋਲਡੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਟੂਰਨਾਮੈਂਟ ਦੇ ਅੰਤ ਵਿਚ ਜੇਤੂ ਅਤੇ ਉੱਪ-ਜੇਤੂ ਟੀਮਾਂ ਨੂੰ ਵਿਸ਼ੇਸ਼ ਟਰਾਫ਼ੀਆਂ ਤੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਦੀ ਸਾਬਕਾ ਵਿਦਿਆਰਥਣ ਸ਼ਿਲਪਾ ਨੇ ਅੰਤਰਰਾਸ਼ਟਰੀ ਸਾਫਟਬਾਲ ਮੁਕਾਬਲੇ ’ਚ ਚਮਕਾਇਆ ਫ਼ਾਜ਼ਿਲਕਾ ਦਾ ਨਾ... ਅਗਲੀ ਖ਼ਬਰ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸੰਧੂ ਸੈਂਕੜੇ ਨੌਜਵਾਨਾਂ ਸਮੇਤ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਲਈ ਸੰਗਰੂਰ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।