ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ
ਫ਼ਰੀਦਕੋਟ, 6 ਨਵੰਬਰ (ਸਰਬਜੀਤ ਸਿੰਘ)–ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਫ਼ਿਰੋਜਪੁਰ ਰੋਡ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਅਜੀਤ ਡੈਸਕ
07-11-2026