ਸਰਕਾਰੀ ਪ੍ਰਾਇਮਰੀ ਸਕੂਲ ਸੋਢੀ ਨਗਰ ਵਿਖੇ ਗਰੀਨ ਦੀਵਾਲੀ ਮਨਾਈ
ਕੁੱਲਗੜ੍ਹੀ, 9 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਸੋਢੀ ਨਗਰ ਵਿਖੇ ਵਾਤਾਵਰਨ ਨੂੰ ਬਚਾਉਣ ਅਤੇ ਪੈਸੇ ਦੀ ਬਰਬਾਦੀ ਨੂੰ ਰੋਕਣ ਦੇ ਮਨੋਰਥ ਨਾਲ ਗ੍ਰੀਨ ਦੀਵਾਲੀ ਮਨਾਈ ਗਈ। ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਿਲ ਕੇ ਸਕੂਲ ਵਿਚ ਬੂਟੇ ਲਗਾਏ ਅਤੇ ਬੂਟਿਆਂ ਦੇ ਨਾਮ ਵੱਖ-ਵੱਖ ਵਿਦਿਆਰਥੀਆਂ ਦੇ ਨਾਮ ’ਤੇ ਰੱਖੇ ਗਏ ਤਾਂ ਜੋ ਵਿਦਿਆਰਥੀਆਂ ਵਿਚ ਗ੍ਰੀਨ ਦੀਵਾਲੀ ਪ੍ਰਤੀ ਉਤਸ਼ਾਹ ਬਣਿਆ ਰਹੇ।
ਅਜੀਤ ਡੈਸਕ
10-11-2026