10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਫ਼ਾਜ਼ਿਲਕਾ ’ਚ ਸੰਗਤਾਂ ਨੇੇ ਉਤਸ਼ਾਹ ਨਾਲ ਮਨਾਇਆ ਵਿਸ਼ਵਕਰਮਾ ਦਿਵਸ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਵਿਖੇ ਕੀਰਤਨ ਸਮਾਗਮ ’ਚ ਸੰਗਤਾਂ ਹੋਈਆਂ ਨਤਮਸਤਕ

ਫ਼ਾਜ਼ਿਲਕਾ, 9 ਨਵੰਬਰ (ਦਵਿੰਦਰ ਪਾਲ ਸਿੰਘ)-ਬਾਬਾ ਵਿਸ਼ਵਕਰਮਾ ਦਿਵਸ ਦੇ ਪਾਵਨ ਮੌਕੇ ’ਤੇ ਫ਼ਾਜ਼ਿਲਕਾ ਦੇ ਮਲੋਟ ਰੋਡ ਸਥਿਤ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।

ਅਜੀਤ ਡੈਸਕ 10-11-2026
ਫ਼ਾਜ਼ਿਲਕਾ, 9 ਨਵੰਬਰ (ਦਵਿੰਦਰ ਪਾਲ ਸਿੰਘ)-ਬਾਬਾ ਵਿਸ਼ਵਕਰਮਾ ਦਿਵਸ ਦੇ ਪਾਵਨ ਮੌਕੇ ’ਤੇ ਫ਼ਾਜ਼ਿਲਕਾ ਦੇ ਮਲੋਟ ਰੋਡ ਸਥਿਤ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਹ ਗੁਰਮਤਿ ਸਮਾਗਮ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲਿਆ। ਇਸ ਮੌਕੇ ਭਾਈ ਪੰਜਾਬ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਸਮਾਗਮ ਦੀ ਸਮਾਪਤੀ ਉਪਰੰਤ ਸਮੂਹ ਸੰਗਤ ਲਈ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਅਤੇ ਪਰਵਿੰਦਰ ਸਿੰਘ ਸੱਗੂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਵਿਸ਼ਵਕਰਮਾ ਦਿਵਸ ਮੌਕੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿਚ ਇਲਾਕੇ ਦੀਆਂ ਸੰਗਤਾਂ ਅਤੇ ਹੋਰ ਨਿਸ਼ਕਾਮ ਸੇਵਾਦਾਰਾਂ ਵੱਲੋਂ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਗਈ ਅਤੇ ਸੇਵਾ ਨਿਭਾਈ ਗਈ। ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਾਜ਼ਰੀ ਲਗਵਾਈ। ਉਨ੍ਹਾਂ ਤੋਂ ਇਲਾਵਾ ਵਾਰਿਸ ਪੰਜਾਬ ਜਥੇਬੰਦੀ ਦੇ ਹਲਕਾ ਇੰਚਾਰਜ ਦਵਿੰਦਰ ਸਿੰਘ ਕਮਾਲ ਵਾਲਾ, ਲੋਕ ਗਾਇਕ ਧੀਰਾ ਬਰਾੜ ਅਤੇ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਬਾਬਾ ਗੁਰਜੀਤ ਸਿੰਘ ਮਿੰਟੂ, ਹਰਵਿੰਦਰ ਸਿੰਘ ਸੱਗੂ, ਸੁਰਿੰਦਰ ਸਿੰਘ ਸੱਗੂ, ਲਾਡੀ ਸਿੰਘ, ਰਾਜੂ ਮੋਗੇ ਵਾਲੇ, ਗੁਰਮੀਤ ਸਿੰਘ, ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਸਮੁੱਚਾ ਸਮਾਗਮ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ। ਇਸੇ ਤਰ੍ਹਾਂ ਵਿਸ਼ਵਕਰਮਾ ਵੈੱਲਫੇਅਰ ਸੁਸਾਇਟੀ ਵਲੋਂ ਸ੍ਰੀ ਵਿਸ਼ਵਕਰਮਾ ਮੰਦਿਰ ਗੁਰੂ ਤੇਗ਼ ਬਹਾਦਰ ਰੋਡ ’ਤੇ ਵਿਸ਼ਵਕਰਮਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਵਨ ਯੱਗ ਕੀਤਾ ਗਿਆ। ਵੱਖ-ਵੱਖ ਕੀਤਿਆਂ ਨਾਲ ਜੁੜੇ ਲੋਕਾਂ ਨੇ ਮੰਦਿਰ ਪੁੱਜ ਕੇ ਜਿੱਥੇ ਬਾਬਾ ਵਿਸ਼ਵਕਰਮਾ ਅੱਗੇ ਨਤਮਸਤਕ ਹੋਏ ਉੱਥੇ ਹੀ ਸੁਸਾਇਟੀ ਦੇ ਪ੍ਰਧਾਨ ਨੱਥੂ ਰਾਮ ਨਾਇਕ, ਭਗਵਾਨ ਚੰਦ ਕੰਬੋਜ ਕੌਂਸਲਰ, ਸ਼ਾਮ ਲਾਲ ਜਾਂਗਿੜ, ਰਾਜ ਕੁਮਾਰ, ਫੂਲ ਚੰਦ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਨੇ ਹੱਥੀ ਕੀਰਤ ਕਰਨ ਦਾ ਸੰਦੇਸ਼ ਦੇ ਕੇ ਸਾਨੂੰ ਹੱਕ ਸੱਚ ਦੀ ਕਮਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹੁਣ ਤੱਕ ਕੀਰਤੀ ਕਾਮਿਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਿਸੇ ਨੇ ਧਿਆਨ ਨਹੀਂ ਦਿੱਤਾ। ਇਹ ਕੀਰਤੀ ਕਾਮੇ ਇਮਾਨਦਾਰੀ ਨਾਲ ਕੰਮ ਕਰਦੇ ਹਨ। ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪੁੱਜ ਕੇ ਹਵਨ ਯੱਗ ਵਿਚ ਹਿੱਸਾ ਲਿਆ ਅਤੇ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਅਤੁੱਟ ਲੰਗਰ ਵਰਤਾਏ ਗਏ।
ਪਿਛਲੀ ਖ਼ਬਰ ਬ੍ਰਹਮਾਕੁਮਾਰੀਜ਼ ਦੇ ਰਾਜਯੋਗ ਭਵਨ ਵਿਖੇ ਦੀਵਾਲੀ ਮੌਕੇ ਕਰਵਾਇਆ ਗਿਆ ਸਮਾਗਮ ਅਗਲੀ ਖ਼ਬਰ ਭਾਰਤ-ਪਾਕਿ ਸਰਹੱਦ ’ਤੇ ਦੀਵਾਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।