11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਐੱਸ.ਕੇ.ਐੱਸ.ਆਈ.ਟੀ.ਆਈ. ਜ਼ੀਰਾ ਵਿਖੇ ਵਿਸ਼ਵਕਰਮਾ ਦਿਵਸ ਸ਼ਰਧਾ ਨਾਲ ਮਨਾਇਆ

ਜ਼ੀਰਾ,10 ਨਵੰਬਰ (ਰਜਨੀਸ਼ ਕਥੂਰੀਆ)-ਐੱਸ. ਕੇ.

ਅਜੀਤ ਡੈਸਕ 11-11-2026
ਜ਼ੀਰਾ,10 ਨਵੰਬਰ (ਰਜਨੀਸ਼ ਕਥੂਰੀਆ)-ਐੱਸ.ਕੇ.ਐੱਸ.ਆਈ.ਟੀ.ਆਈ. ਜ਼ੀਰਾ ਵਿਖੇ ਭਗਵਾਨ ਵਿਸ਼ਵਕਰਮਾ ਦਿਵਸ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਧਾਰਮਿਕ ਸਮਾਗਮ ਦੌਰਾਨ ਸੰਸਥਾ ਦੇ ਸਮੂਹ ਵਿਦਿਆਰਥੀਆਂ ਨੇ ਬੜੀ ਸ਼ਰਧਾ ਭਾਵਨਾ ਨਾਲ ਭਾਗ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਸੰਸਥਾ ਦੇ ਚੇਅਰਮੈਨ ਗੁਰਚਰਨ ਸਿੰਘ, ਡਾਇਰੈਕਟਰ ਡਾ. ਸੁਖਦੇਵ ਸਿੰਘ ,ਅਤੇ ਸਵਰਨ ਸਿੰਘ ਵਲੋਂ ਸਮੂਹ ਵਿਦਿਆਰਥੀਆਂ ਨੂੰ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਵਿਸ਼ਵਕਰਮਾ ਦਿਵਸ ਸਾਨੂੰ ਮਿਹਨਤ, ਲਗਨ, ਹੁਨਰ ਅਤੇ ਸਿਰਜਣਾਤਮਕਤਾ ਦਾ ਸਤਿਕਾਰ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਕਿੱਤਾ ਮੁਖੀ ਹੁਨਰ ਨੂੰ ਹੋਰ ਨਿਖਾਰਨ ਅਤੇ ਭਵਿੱਖ ਵਿੱਚ ਇੱਕ ਕਾਮਯਾਬ ਅਤੇ ਆਤਮ-ਨਿਰਭਰ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਆਈ.ਟੀ.ਆਈ. ਦੇ ਪ੍ਰਿੰਸੀਪਲ ਸ਼ਬੇਗ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤਕਨੀਕੀ ਸਿੱਖਿਆ ਦੇ ਨਾਲ-ਨਾਲ ਧਾਰਮਿਕ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਹੋਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਇਮਾਨਦਾਰੀ ਨਾਲ ਆਪਣੇ ਜੀਵਨ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ , ਸੁਖਦੀਪ ਸਿੰਘ, ਅਵਨੀਤ ਸਿੰਘ , ਗੁਰਤੀਰਥ ਸਿੰਘ ,ਹਰਮਨਦੀਪ ਸਿੰਘ,ਕੋਮਲਪ੍ਰੀਤ ਕੌਰ, ਮੇਹਰ ਸਿੰਘ, ਸੰਦੀਪ ਸਿੰਘ ਸਮੇਤ ਸੰਸਥਾ ਦਾ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਭਗਤ ਬਾਬਾ ਦੁਨੀ ਚੰਦ ਕਾਲਜ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬ ਸਟੇਟ ਮਹਿਲਾ ਅਤੇ ਪੁਰਸ਼ ਬਾਕਸਿੰਗ ਚੈਂਪੀਅਨਸ਼ਿਪ ਲਈ ਟਰਾਇਲ 13 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।