ਸਰਕਾਰੀ ਪ੍ਰਾਇਮਰੀ ਸਕੂਲ ਰੇਤੇ ਵਾਲੀ ਭੈਣੀ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਦੀਵਾਲੀ ਦਾ ਤਿਉਹਾਰ
ਫ਼ਾਜ਼ਿਲਕਾ, 10 ਨਵੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲੂ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ, ਉਮੰਗ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਹੜੇ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ, ਮੁਕਾਬਲਿਆਂ ਅਤੇ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਗ
ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲੂ ਵਿਖੇ ਦੀਵਾਲੀ ਮੌਕੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੌਰਾਨ ਆਪਣੀ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ। ਅਜੀਤ ਤਸਵੀਰ
11-11-2026
ਫ਼ਾਜ਼ਿਲਕਾ, 10 ਨਵੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲੂ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ, ਉਮੰਗ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਹੜੇ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ, ਮੁਕਾਬਲਿਆਂ ਅਤੇ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਦੱਸਿਆ ਕਿ ਸਮਾਗਮ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਭਾਰਤੀ ਸਭਿਆਚਾਰ ਅਤੇ ਰਵਾਇਤਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਦੀ ਸਿਰਜਣਾਤਮਿਕ ਸੋਚ, ਕਲਾਤਮਕ ਹੁਨਰ ਅਤੇ ਆਤਮ-ਵਿਸ਼ਵਾਸ ਨੂੰ ਉਤਸ਼ਾਹਿਤ ਕਰਨਾ ਸੀ। ਇਸ ਦੇ ਨਾਲ ਹੀ ਬੱਚਿਆਂ ਨੂੰ ਸਾਫ਼-ਸੁਥਰੀ, ਸੁਰੱਖਿਅਤ ਅਤੇ ਵਾਤਾਵਰਨ ਪੱਖੀ ਦੀਵਾਲੀ ਮਨਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਦੀਵੇ ਸਜਾਉਣ, ਗ੍ਰੀਟਿੰਗ ਕਾਰਡ ਬਣਾਉਣ, ਰੰਗੋਲੀ ਸਜਾਉਣ, ਦੀਵਾਲੀ ਚਾਰਟ ਬਣਾਉਣ, ਕਲਾਸ-ਰੂਮ ਸਜਾਵਟ, ਨਾਅਰੇ ਲਿਖਣ, ਚਿੱਤਰਕਲਾ ਅਤੇ ਪੇਂਟਿੰਗ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਬੇਕਾਰ ਪਈਆਂ ਵਸਤਾਂ ਤੋਂ ਉਪਯੋਗੀ ਅਤੇ ਸਜਾਵਟੀ ਸਮਾਨ ਤਿਆਰ ਕਰਨ ਦੀ ਗਤੀਵਿਧੀ ਵੀ ਕਰਵਾਈ ਗਈ। ਦੀਵੇ ਸਜਾਉਣ ਦੇ ਮੁਕਾਬਲੇ ਵਿਚ ਬੱਚਿਆਂ ਨੇ ਮਿੱਟੀ ਦੇ ਦੀਵਿਆਂ ਨੂੰ ਵੱਖ-ਵੱਖ ਰੰਗਾਂ ਅਤੇ ਮਨਮੋਹਕ ਡਿਜ਼ਾਈਨਾਂ ਨਾਲ ਸਜਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਰੰਗੋਲੀ ਮੁਕਾਬਲੇ ਦੌਰਾਨ ਵਿਦਿਆਰਥੀਆਂ ਵਲੋਂ ਬਣਾਈਆਂ ਗਈਆਂ ਖ਼ੂਬਸੂਰਤ ਰੰਗੋਲੀਆਂ ਨੇ ਸਭ ਦਾ ਮਨ ਮੋਹ ਲਿਆ। ਇਸੇ ਤਰ੍ਹਾਂ ਗ੍ਰੀਟਿੰਗ ਕਾਰਡਾਂ ਰਾਹੀਂ ਬੱਚਿਆਂ ਨੇ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ, ਜਦਕਿ ਚਿੱਤਰਕਲਾ ਅਤੇ ਚਾਰਟ ਮੇਕਿੰਗ ਰਾਹੀਂ ਤਿਉਹਾਰ ਦੀ ਮਹੱਤਤਾ, ਸਫ਼ਾਈ ਅਤੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ। ਕਲਾਸ-ਰੂਮ ਸਜਾਵਟ ਮੁਕਾਬਲੇ ਵਿਚ ਵੀ ਵਿਦਿਆਰਥੀਆਂ ਨੇ ਆਪਣੀ ਕਲਪਨਾ ਅਤੇ ਕਲਾ ਦਾ ਬਿਹਤਰੀਨ ਨਮੂਨਾ ਪੇਸ਼ ਕੀਤਾ। ਸਲੋਗਨ ਲਿਖਣ ਰਾਹੀਂ ਪ੍ਰਦੂਸ਼ਣ ਰਹਿਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗੀਤਾਂ, ਕਵਿਤਾਵਾਂ, ਨਾਚ ਅਤੇ ਭਾਸ਼ਣਾਂ ਰਾਹੀਂ ਦੀਵਾਲੀ ਦੇ ਧਾਰਮਿਕ, ਇਤਿਹਾਸਕ ਅਤੇ ਸਭਿਆਚਾਰਕ ਮਹੱਤਵ ਬਾਰੇ ਜਾਣਕਾਰੀ ਸਾਂਝੀ ਕੀਤੀ। ਇਨ੍ਹਾਂ ਪੇਸ਼ਕਾਰੀਆਂ ਰਾਹੀਂ ਆਪਸੀ ਪਿਆਰ, ਭਾਈਚਾਰੇ, ਏਕਤਾ ਅਤੇ ਸਮਾਜਿਕ ਸਦਭਾਵਨਾ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਸਕੂਲ ਦੀ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਦੀਵਾਲੀ ਸਿਰਫ਼ ਦੀਵੇ ਜਗਾਉਣ ਦਾ ਤਿਉਹਾਰ ਨਹੀਂ, ਸਗੋਂ ਹਨੇਰੇ ’ਤੇ ਚਾਨਣ, ਬੁਰਾਈ ’ਤੇ ਨੇਕੀ ਅਤੇ ਨਿਰਾਸ਼ਾ ’ਤੇ ਆਸ ਦੀ ਜਿੱਤ ਦਾ ਪ੍ਰਤੀਕ ਹੈ। ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਅਤੇ ਸਭਿਆਚਾਰ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਰਚਨਾਤਮਿਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਦੇ ਹਨ। ਉਨ੍ਹਾਂ ਬੱਚਿਆਂ ਨੂੰ ਪਟਾਕਿਆਂ ਤੋਂ ਦੂਰ ਰਹਿ ਕੇ ਵਾਤਾਵਰਨ ਪੱਖੀ ਦੀਵਾਲੀ ਮਨਾਉਣ ਅਤੇ ਲੋੜਵੰਦਾਂ ਦੇ ਜੀਵਨ ਵਿਚ ਵੀ ਖ਼ੁਸ਼ੀਆਂ ਦੇ ਦੀਵੇ ਜਗਾਉਣ ਲਈ ਪ੍ਰੇਰਿਤ ਕੀਤਾ। ਮੈਨੇਜਿੰਗ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਚੰਗੇ ਸੰਸਕਾਰਾਂ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਨੂੰ ਪਿਆਰ, ਏਕਤਾ, ਸਦਭਾਵਨਾ ਅਤੇ ਸਕਾਰਾਤਮਿਕ ਸੋਚ ਨਾਲ ਜੀਵਨ ਵਿਚ ਅੱਗੇ ਵਧਣ ਦੀ ਪੇ੍ਰਰਨਾ ਦਿੰਦਾ ਹੈ। ਅੰਤ ਵਿਚ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਵਿਦਿਆਰਥੀਆਂ ਨੂੰ ਤਿਉਹਾਰਾਂ ਦੀ ਅਸਲ ਭਾਵਨਾ ਨੂੰ ਸਮਝਣ, ਵਾਤਾਵਰਨ ਦੀ ਰੱਖਿਆ ਕਰਨ ਅਤੇ ਸਮਾਜ ਵਿਚ ਪਿਆਰ ਤੇ ਭਾਈਚਾਰੇ ਦਾ ਸੰਦੇਸ਼ ਫੈਲਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਵਿਦਿਆਰਥੀਆਂ ਨੇ ਸਫ਼ਾਈ ਬਣਾਈ ਰੱਖਣ, ਪਟਾਕਿਆਂ ਨਾਲ ਹੋਣ ਵਾਲੇ ਹਵਾ ਅਤੇ ਧੁਨੀ ਪ੍ਰਦੂਸ਼ਣ ਤੋਂ ਬਚਣ ਅਤੇ ਆਪਸੀ ਪਿਆਰ ਨਾਲ ਦੀਵਾਲੀ ਮਨਾਉਣ ਦਾ ਸੰਕਲਪ ਲਿਆ। ਸਮਾਗਮ ਨੂੰ ਸਫਲ ਬਣਾਉਣ ਵਿਚ ਸਮੂਹ ਸਕੂਲ ਸਟਾਫ਼ ਨੇ ਅਹਿਮ ਯੋਗਦਾਨ ਪਾਇਆ।