11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕਾਂਗਰਸ ਪਾਰਟੀ ਵਲੋਂ ਬਠਿੰਡਾ ਵਿਖੇ ਕਰਵਾਈ ਮੈਨੀਫੈਸਟੋ ਕਮੇਟੀ ਦੀ ਵਿਸ਼ੇਸ਼ ਮੀਟਿੰਗ ਸਮਰਬੀਰ ਸਿੰਘ ਸਿੱਧੂ ਨੇ ਫ਼ਾਜ਼ਿਲਕਾ ਦੇ ਮੁੱਦੇ ਕਾਂਗਰਸ ਦੇ ਚੋਣ ਮਨੋਰਥ ਪੱਤਰ ’ਚ ਸ਼ਾਮਿਲ ਕਰਨ ਦੀ ਉਠਾਈ ਮੰਗ

ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਕਾਂਗਰਸ ਪਾਰਟੀ ਵਲੋਂ ਬਠਿੰਡਾ ਵਿਖੇ ਮੈਨੀਫੈਸਟੋ ਕਮੇਟੀ ਦੀ ਅਹਿਮ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਵਿਚ ਕਮੇਟੀ ਦੇ ਚੇਅਰਮੈਨ ਅਤੇ ਸੰਸਦ ਮੈਂਬਰ ਡਾ.

ਅਜੀਤ ਡੈਸਕ 12-11-2026
ਫ਼ਾਜ਼ਿਲਕਾ, 11 ਨਵੰਬਰ (ਦਵਿੰਦਰ ਪਾਲ ਸਿੰਘ)-ਕਾਂਗਰਸ ਪਾਰਟੀ ਵਲੋਂ ਬਠਿੰਡਾ ਵਿਖੇ ਮੈਨੀਫੈਸਟੋ ਕਮੇਟੀ ਦੀ ਅਹਿਮ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਵਿਚ ਕਮੇਟੀ ਦੇ ਚੇਅਰਮੈਨ ਅਤੇ ਸੰਸਦ ਮੈਂਬਰ ਡਾ.ਅਮਰ ਸਿੰਘ, ਕੋ-ਚੇਅਰਪਰਸਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸੁਖਬਿੰਦਰ ਸਿੰਘ ਸਰਕਾਰੀਆ ਅਤੇ ਹਰਦਿਆਲ ਸਿੰਘ ਕੰਬੋਜ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਰਹੇ। ਇਸ ਮੌਕੇ ਫ਼ਾਜ਼ਿਲਕਾ ਤੋਂ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਅਤੇ ਬਲਾਕ ਕਾਂਗਰਸ ਪ੍ਰਧਾਨ ਐਡਵੋਕੇਟ ਰਿਤੇਸ਼ ਗਗਨੇਜਾ ਨੇ ਵੀ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੇ ਚੋਣ ਮਨੋਰਥ ਪੱਤਰ ਦੀ ਰੂਪਰੇਖਾ ਤਿਆਰ ਕਰਨ ਅਤੇ ਸੂਬੇ ਦੇ ਵੱਖ-ਵੱਖ ਖੇਤਰਾਂ ਦੀਆਂ ਸਮੱਸਿਆਵਾਂ ਤੇ ਲੋਕਾਂ ਦੀਆਂ ਉਮੀਦਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸਮਰਬੀਰ ਸਿੰਘ ਸਿੱਧੂ ਨੇ ਸਰਹੱਦੀ ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਮੁੱਖ ਸਮੱਸਿਆਵਾਂ ਅਤੇ ਵਿਕਾਸ ਨਾਲ ਜੁੜੀਆਂ ਲੋੜਾਂ ਨੂੰ ਪ੍ਰਮੁੱਖਤਾ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਹੋਣ ਕਾਰਨ ਫ਼ਾਜ਼ਿਲਕਾ ਵਿਚ ਉਦਯੋਗਿਕ ਵਿਕਾਸ ਦੀ ਰਫ਼ਤਾਰ ਕਾਫ਼ੀ ਸੀਮਤ ਰਹੀ ਹੈ। ਇਸ ਲਈ ਇੱਥੇ ਨਵੇਂ ਉਦਯੋਗ ਸਥਾਪਤ ਕਰਨ, ਛੋਟੇ ਉਦਯੋਗਾਂ ਨੂੰ ਸਬਸਿਡੀ ਅਤੇ ਵਿਸ਼ੇਸ਼ ਰਿਆਇਤਾਂ ਦੇਣ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਚੋਣ ਮਨੋਰਥ ਪੱਤਰ ਆਮ ਲੋਕਾਂ ਦੀ ਆਵਾਜ਼ ਬਣਨਾ ਚਾਹੀਦਾ ਹੈ ਅਤੇ ਇਸ ਵਿਚ ਸਰਹੱਦੀ ਇਲਾਕਿਆਂ ਦੀਆਂ ਵਿਸ਼ੇਸ਼ ਸਮੱਸਿਆਵਾਂ ਅਤੇ ਸਥਾਨਕ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਫ਼ਾਜ਼ਿਲਕਾ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੀ ਭਾਲ ਵਿਚ ਦੂਜੇ ਸ਼ਹਿਰਾਂ ਅਤੇ ਸੂਬਿਆਂ ਵੱਲ ਜਾਣ ਲਈ ਮਜਬੂਰ ਨਾ ਹੋਣਾ ਪਵੇ, ਇਸ ਲਈ ਜ਼ਿਲ੍ਹੇ ਵਿਚ ਹੀ ਰੁਜ਼ਗਾਰ ਦੇ ਸਾਧਨ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਐਡਵੋਕੇਟ ਰਿਤੇਸ਼ ਗਗਨੇਜਾ ਨੇ ਕਿਹਾ ਕਿ ਫ਼ਾਜ਼ਿਲਕਾ ਵਿਚ ਨਵੇਂ ਉਦਯੋਗ ਸਥਾਪਤ ਕਰਨ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਜਾਣੀ ਚਾਹੀਦੀ ਹੈ। ਛੋਟੇ ਅਤੇ ਦਰਮਿਆਨੇ ਉਦਯੋਗ ਲਗਾਉਣ ਵਾਲੇ ਕਾਰੋਬਾਰੀਆਂ ਨੂੰ ਸਸਤੀ ਜ਼ਮੀਨ, ਵਿਸ਼ੇਸ਼ ਸਬਸਿਡੀ, ਆਸਾਨ ਸ਼ਰਤਾਂ ’ਤੇ ਕਰਜ਼ੇ ਅਤੇ ਹੋਰ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਕਾਰੋਬਾਰੀ ਇੱਥੇ ਨਿਵੇਸ਼ ਕਰਨ ਲਈ ਉਤਸ਼ਾਹਿਤ ਹੋਣ। ਉਨ੍ਹਾਂ ਅੱਗੇ ਕਿਹਾ ਕਿ ਉਦਯੋਗਿਕ ਵਿਕਾਸ ਦੇ ਨਾਲ-ਨਾਲ ਫ਼ਾਜ਼ਿਲਕਾ ਵਿਚ ਆਵਾਜਾਈ ਅਤੇ ਮਾਲ ਦੀ ਢੋਆ-ਢੁਆਈ ਦੀਆਂ ਸਹੂਲਤਾਂ ਵਿਚ ਸੁਧਾਰ ਕਰਨਾ ਵੀ ਬੇਹੱਦ ਜ਼ਰੂਰੀ ਹੈ। ਸੜਕੀ ਸੰਪਰਕ ਅਤੇ ਮਾਲ ਦੀ ਆਵਾਜਾਈ ਦੇ ਬਿਹਤਰ ਪ੍ਰਬੰਧਾਂ ਨਾਲ ਸਥਾਨਕ ਉਤਪਾਦਾਂ ਨੂੰ ਦੇਸ਼ ਦੇ ਹੋਰਨਾਂ ਸੂਬਿਆਂ ਅਤੇ ਵੱਡੀਆਂ ਮੰਡੀਆਂ ਤੱਕ ਪਹੁੰਚਾਉਣਾ ਆਸਾਨ ਹੋਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਮੈਨੀਫੈਸਟੋ ਕਮੇਟੀ ਫ਼ਾਜ਼ਿਲਕਾ ਦੀਆਂ ਇਨ੍ਹਾਂ ਅਹਿਮ ਮੰਗਾਂ ਨੂੰ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਢੁਕਵੀਂ ਥਾਂ ਦੇਵੇਗੀ।
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਟੀ.ਏ. ਆਰਮੀ ਭਰਤੀ ਲਈ ਮੁਫ਼ਤ ਫਿਜ਼ੀਕਲ ਕੈਂਪ ਸ਼ੁਰੂ ਅਗਲੀ ਖ਼ਬਰ ਝੋਨੇ ਦੀ ਸਰਕਾਰੀ ਖ਼ਰੀਦ ਨਾ ਹੋਣ ਨਾਲ ਕਿਸਾਨ ਮੰਡੀਆਂ ਵਿਚ ਰੁਲਣ ਲੱਗੇ-ਜੋਸਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।