11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪਰਾਲੀ ਸਾੜਨ ਤੋਂ ਰੋਕਣ ਦੀ ਡਿਊਟੀ ’ਚ ਅਣਗਹਿਲੀ ਵਰਤਣ ਵਾਲੇ ਤਿੰਨ ਨੰਬਰਦਾਰ ਮੁਅੱਤਲ

ਜਲਾਲਾਬਾਦ, 11 ਨਵੰਬਰ (ਕਰਨ ਚੁਚਰਾ)-ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਸੌਂਪੀ ਗਈ ਜ਼ਿੰਮੇਵਾਰੀ ਨਿਭਾਉਣ ਵਿਚ ਅਣਗਹਿਲੀ ਵਰਤਣ ਦੇ ਮਾਮਲੇ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਿੰਨ ਨੰਬਰਦਾਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਵਲੋਂ 10 ਨਵੰਬਰ 2026 ਨੂੰ ਜਾਰੀ ਹੁਕਮ ਰਾਹੀਂ/ਐਮ.

ਅਜੀਤ ਡੈਸਕ 12-11-2026
ਜਲਾਲਾਬਾਦ, 11 ਨਵੰਬਰ (ਕਰਨ ਚੁਚਰਾ)-ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਸੌਂਪੀ ਗਈ ਜ਼ਿੰਮੇਵਾਰੀ ਨਿਭਾਉਣ ਵਿਚ ਅਣਗਹਿਲੀ ਵਰਤਣ ਦੇ ਮਾਮਲੇ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਿੰਨ ਨੰਬਰਦਾਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਵਲੋਂ 10 ਨਵੰਬਰ 2026 ਨੂੰ ਜਾਰੀ ਹੁਕਮ ਰਾਹੀਂ/ਐਮ.ਡੀ.ਸੀ.-2 ਰਾਹੀਂ ਤਹਿਸੀਲ ਜਲਾਲਾਬਾਦ ਅਧੀਨ ਪੈਂਦੇ ਪਿੰਡ ਬਲੇਲ ਕੇ ਕਾਮਲ ਦੇ ਨੰਬਰਦਾਰ ਤਰਸੇਮ ਕੁਮਾਰ ਪੁੱਤਰ ਜੱਗਾ ਰਾਮ, ਪਿੰਡ ਬਾਹਮਣੀ ਵਾਲਾ ਦੇ ਨੰਬਰਦਾਰ ਅਮੀਰ ਚੰਦ ਪੁੱਤਰ ਭਾਂਬਾ ਰਾਮ ਅਤੇ ਪਿੰਡ ਪ੍ਰਭਾਤ ਸਿੰਘ ਵਾਲਾ ਉਤਾੜ ਦੇ ਨੰਬਰਦਾਰ ਰਾਮ ਸਿੰਘ ਪੁੱਤਰ ਬੰਤਾ ਸਿੰਘ ਵਿਰੁੱਧ ਇਹ ਕਾਰਵਾਈ ਕੀਤੀ ਗਈ ਹੈ। ਹੁਕਮਾਂ ਅਨੁਸਾਰ ਉਕਤ ਨੰਬਰਦਾਰਾਂ ਨੂੰ ਆਪਣੇ-ਆਪਣੇ ਪਿੰਡਾਂ ਵਿਚ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿੰਮੇਵਾਰੀ ਸੌਂਪੀ ਗਈ ਸੀ, ਪਰ ਇਸ ਡਿਊਟੀ ਨੂੰ ਨਿਭਾਉਣ ਵਿਚ ਅਣਗਹਿਲੀ ਵਰਤੀ ਗਈ। ਇਸ ਕਾਰਨ ਪੰਜਾਬ ਲੈਂਡ ਰੈਵੇਨਿਊ ਰੂਲਜ਼ ਦੇ ਨਿਯਮ 20 ਅਤੇ ਕਮਿਸ਼ਨ ਫ਼ਾਰ ਏਅਰ ਕੁਆਲਿਟੀ ਮੈਨੇਜਮੈਂਟ ਇਨ ਨੈਸ਼ਨਲ ਕੈਪੀਟਲ ਰੀਜਨ ਐਂਡ ਅਡਜੋਇਨਿੰਗ ਏਰੀਆਜ਼ ਐਕਟ, 2021 ਦੇ ਉਪਬੰਧਾਂ ਤਹਿਤ ਕਾਰਵਾਈ ਕੀਤੀ ਗਈ ਹੈ। ਜਾਰੀ ਹੁਕਮਾਂ ਵਿਚ ਸਪਸ਼ਟ ਕੀਤਾ ਗਿਆ ਹੈ ਕਿ ਮੁਅੱਤਲੀ ਦੇ ਸਮੇਂ ਦੌਰਾਨ ਸਬੰਧਿਤ ਨੰਬਰਦਾਰ ਆਪਣੇ ਅਹੁਦੇ ਦੀ ਕੋਈ ਵੀ ਸਰਕਾਰੀ ਵਰਤੋਂ ਨਹੀਂ ਕਰਨਗੇ ਅਤੇ ਨਾ ਹੀ ਨੰਬਰਦਾਰ ਵਜੋਂ ਕੋਈ ਸਰਕਾਰੀ ਕਾਰਜ ਨਿਭਾਉਣਗੇ।
ਪਿਛਲੀ ਖ਼ਬਰ ਸਰਕਾਰੀ ਆਈ.ਟੀ.ਆਈ. ਦੀ ਜਗ੍ਹਾ ’ਤੇ ਕਿਸੇ ਵੀ ਧਿਰ ਦਾ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ-ਵਿਧਾਇਕ ਸਵਨਾ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਟੀ.ਏ. ਆਰਮੀ ਭਰਤੀ ਲਈ ਮੁਫ਼ਤ ਫਿਜ਼ੀਕਲ ਕੈਂਪ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।