11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਬੱਚਿਆਂ ਦਾ ਸੰਪੂਰਨ ਟੀਕਾਕਰਨ ਜ਼ਰੂਰੀ-ਡਾ.ਕਵਿਤਾ ਸਿੰਘ ਟੀਕਾਕਰਨ ਰਾਹੀਂ 12 ਮਾਰੂ ਬਿਮਾਰੀਆਂ ਦੀ ਰੋਕਥਾਮ ਸੰਭਵ-ਡਾ.ਰਿੰਕੂ ਚਾਵਲਾ

ਫ਼ਾਜ਼ਿਲਕਾ, 11 ਨਵੰਬਰ(ਦਵਿੰਦਰ ਪਾਲ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਸੰਸਥਾਨਾਂ, ਸਬ-ਸੈਂਟਰਾਂ ਅਤੇ ਆਂਗਣਵਾੜੀ ਕੇਂਦਰਾਂ ਵਿਖੇ ਹਰ ਹਫ਼ਤੇ ਬੁੱਧਵਾਰ ਨੂੰ ਰੁਟੀਨ ਟੀਕਾਕਰਨ ਸੈਸ਼ਨ ਆਯੋਜਿਤ ਕੀਤੇ ਜਾਂਦੇ ਹਨ। ਇਨ੍ਹਾਂ ਸੈਸ਼ਨਾਂ ਦੌਰਾਨ ਗਰਭਵਤੀ ਮਹਿਲਾਵਾਂ ਅਤੇ 16 ਸਾਲ ਤੱਕ ਉਮਰ ਦੇ ਬੱਚਿਆਂ ਨੂੰ ਰਾਸ਼ਟਰੀ ਟੀਕਾਕਰਨ ਪ੍ਰੋਗਰਾਮ ਅਧੀਨ ਮੁਫ਼ਤ ਟੀਕੇ ਲਗਾਏ ਜਾਂਦੇ ਹਨ।

ਫ਼ਾਜ਼ਿਲਕਾ ਵਿਖੇ ਟੀਕਾਕਰਨ ਸੈਸ਼ਨ ਦੌਰਾਨ ਬੱਚਿਆਂ ਨੂੰ ਟੀਕੇ ਲਗਾਉਂਦੇ ਹੋਏ ਸਿਹਤ ਕਰਮਚਾਰੀ। ਅਜੀਤ ਤਸਵੀਰ 12-11-2026
ਫ਼ਾਜ਼ਿਲਕਾ, 11 ਨਵੰਬਰ(ਦਵਿੰਦਰ ਪਾਲ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਸੰਸਥਾਨਾਂ, ਸਬ-ਸੈਂਟਰਾਂ ਅਤੇ ਆਂਗਣਵਾੜੀ ਕੇਂਦਰਾਂ ਵਿਖੇ ਹਰ ਹਫ਼ਤੇ ਬੁੱਧਵਾਰ ਨੂੰ ਰੁਟੀਨ ਟੀਕਾਕਰਨ ਸੈਸ਼ਨ ਆਯੋਜਿਤ ਕੀਤੇ ਜਾਂਦੇ ਹਨ। ਇਨ੍ਹਾਂ ਸੈਸ਼ਨਾਂ ਦੌਰਾਨ ਗਰਭਵਤੀ ਮਹਿਲਾਵਾਂ ਅਤੇ 16 ਸਾਲ ਤੱਕ ਉਮਰ ਦੇ ਬੱਚਿਆਂ ਨੂੰ ਰਾਸ਼ਟਰੀ ਟੀਕਾਕਰਨ ਪ੍ਰੋਗਰਾਮ ਅਧੀਨ ਮੁਫ਼ਤ ਟੀਕੇ ਲਗਾਏ ਜਾਂਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਕਿਹਾ ਕਿ ਟੀਕਾਕਰਨ ਬੱਚਿਆਂ ਨੂੰ ਟੀ.ਬੀ., ਪੋਲੀਓ, ਡਿਫਥੀਰੀਆ, ਕਾਲੀ ਖੰਘ, ਟੈੱਟਨਸ, ਹੈਪੇਟਾਈਟਿਸ-ਬੀ, ਖਸਰਾ-ਰੁਬੈਲਾ, ਨਮੂਨੀਆ, ਰੋਟਾਵਾਇਰਸ ਅਤੇ ਦਸਤ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਸਮੇਂ ਸਿਰ ਪੂਰਾ ਟੀਕਾਕਰਨ ਕਰਵਾਉਣਾ ਹਰ ਮਾਪੇ ਦੀ ਨੈਤਿਕ ਜ਼ਿੰਮੇਵਾਰੀ ਹੈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਨੇ ਦੱਸਿਆ ਕਿ ਸਰਕਾਰੀ ਟੀਕਾਕਰਨ ਸੂਚੀ ਮੁਤਾਬਿਕ ਲੱਗਣ ਵਾਲੇ ਟੀਕਿਆਂ ਰਾਹੀਂ 12 ਮਾਰੂ ਬਿਮਾਰੀਆਂ ਤੋਂ ਬਚਾਅ ਸੰਭਵ ਹੈ। ਇਹ ਸਾਰੇ ਟੀਕੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਲਗਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਕੈਂਪਾਂ ਦੌਰਾਨ ਗਰਭਵਤੀ ਔਰਤਾਂ ਅਤੇ ਪਰਿਵਾਰਾਂ ਨੂੰ ਪੌਸ਼ਟਿਕ ਖ਼ੁਰਾਕ, ਨਵਜੰਮੇ ਬੱਚੇ ਦੀ ਦੇਖਭਾਲ, ਮਾਂ ਦੇ ਦੁੱਧ ਦੇ ਮਹੱਤਵ ਅਤੇ ਹੋਰ ਸਿਹਤ ਯੋਜਨਾਵਾਂ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ, ਸਮੂਹ ਫ਼ੀਲਡ ਸਟਾਫ਼, ਏ.ਐਨ.ਐਮ., ਐਮ.ਪੀ.ਐੱਚ.ਡਬਲਯੂ. (ਮੇਲ) ਅਤੇ ਆਸ਼ਾ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ 35 ਲੱਖ ਦੀ ਲਾਗਤ ਨਾ ਨਵੇਂ ਬਣੇ ਹੈਲਥ ਐਂਡ ਵੈਲਨੈੱਸ ਸੈਂਟਰ ਅਤੇ 33 ਲੱਖ ਨਾਲ ਬਣੇ ਖੇਡ ਸਟੇਡੀਅਮ ਨੂੰ ਕੀਤਾ ਲੋਕ ਅਰਪਣ ਅਗਲੀ ਖ਼ਬਰ ਸਰਕਾਰੀ ਆਈ.ਟੀ.ਆਈ. ਦੀ ਜਗ੍ਹਾ ’ਤੇ ਕਿਸੇ ਵੀ ਧਿਰ ਦਾ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ-ਵਿਧਾਇਕ ਸਵਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।