11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

35 ਲੱਖ ਦੀ ਲਾਗਤ ਨਾ ਨਵੇਂ ਬਣੇ ਹੈਲਥ ਐਂਡ ਵੈਲਨੈੱਸ ਸੈਂਟਰ ਅਤੇ 33 ਲੱਖ ਨਾਲ ਬਣੇ ਖੇਡ ਸਟੇਡੀਅਮ ਨੂੰ ਕੀਤਾ ਲੋਕ ਅਰਪਣ

ਮੰਡੀ ਘੁਬਾਇਆ, 11 ਨਵੰਬਰ (ਅਮਨ ਬਵੇਜਾ)-ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਪਿੰਡ ਘੁਬਾਇਆ ਵਿਖੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ 35 ਲੱਖ ਦੀ ਲਾਗਤ ਨਾਲ ਨਵੇਂ ਬਣੇ ਹੈਲਥ ਐਂਡ ਵੈਲਨੈੱਸ ਸੈਂਟਰ ਅਤੇ 33 ਲੱਖ ਨਾਲ ਬਣੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਇਨ੍ਹਾਂ ਨਵੀਆਂ ਸਹੂਲਤਾਂ ਦੀ ਵਧਾਈ ਦਿੱਤੀ ਅਤੇ ਸਥਾਨਕ ਵਾਸੀਆਂ ਨੇ ਵੀ ਧੰਨਵਾਦ ਕੀਤਾ।

ਅਜੀਤ ਡੈਸਕ 12-11-2026
ਮੰਡੀ ਘੁਬਾਇਆ, 11 ਨਵੰਬਰ (ਅਮਨ ਬਵੇਜਾ)-ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਪਿੰਡ ਘੁਬਾਇਆ ਵਿਖੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ 35 ਲੱਖ ਦੀ ਲਾਗਤ ਨਾਲ ਨਵੇਂ ਬਣੇ ਹੈਲਥ ਐਂਡ ਵੈਲਨੈੱਸ ਸੈਂਟਰ ਅਤੇ 33 ਲੱਖ ਨਾਲ ਬਣੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਇਨ੍ਹਾਂ ਨਵੀਆਂ ਸਹੂਲਤਾਂ ਦੀ ਵਧਾਈ ਦਿੱਤੀ ਅਤੇ ਸਥਾਨਕ ਵਾਸੀਆਂ ਨੇ ਵੀ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪਿੰਡਾਂ ਵਿਚ ਸਿਹਤ ਅਤੇ ਖੇਡ ਸਹੂਲਤਾਂ ਦਾ ਵਿਕਾਸ ਕਰਨਾ ਸਮੇਂ ਦੀ ਮੁੱਖ ਲੋੜ ਹੈ। ਹੈਲਥ ਐਂਡ ਵੈਲਨੈੱਸ ਸੈਂਟਰ ਬਣਨ ਨਾਲ ਪਿੰਡ ਅਤੇ ਆਸ-ਪਾਸ ਦੇ ਇਲਾਕੇ ਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਆਪਣੇ ਨੇੜੇ ਹੀ ਪ੍ਰਾਪਤ ਹੋ ਸਕਣਗੀਆਂ। ਇਸ ਨਾਲ ਲੋਕਾਂ ਨੂੰ ਛੋਟੀਆਂ-ਮੋਟੀਆਂ ਸਿਹਤ ਸਮੱਸਿਆਵਾਂ ਲਈ ਦੂਰ ਦੁਰਾਡੇ ਜਾਣ ਦੀ ਲੋੜ ਘੱਟ ਪਵੇਗੀ। ਉਨ੍ਹਾਂ ਕਿਹਾ ਕਿ ਨਵੇਂ ਖੇਡ ਸਟੇਡੀਅਮ ਨਾਲ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਅਤੇ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਮਿਲੇਗਾ। ਖੇਡਾਂ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਦਘਾਟਨ ਮੌਕੇ ਪਿੰਡ ਵਾਸੀਆਂ ਵੱਲੋਂ ਇਨ੍ਹਾਂ ਵਿਕਾਸ ਕਾਰਜਾਂ ਲਈ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਆਸ ਜਤਾਈ ਕਿ ਇਨ੍ਹਾਂ ਸਹੂਲਤਾਂ ਦਾ ਲਾਭ ਪਿੰਡ ਦੇ ਲੋਕਾਂ ਅਤੇ ਨੌਜਵਾਨਾਂ ਨੂੰ ਮਿਲੇਗਾ। ਇਸ ਮੌਕੇ ਜੋਗਿੰਦਰ ਸਿੰਘ ਰਾਜੂ ਸਰਪੰਚ ਚੱਕ ਘੁਬਾਇਆ,ਸੀਨੀਅਰ ਆਪ ਆਗੂ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਨਾਜ ਮੰਡੀ ’ਚ ਝੋਨੇ ਦੀ ਖ਼ਰੀਦ ਨਾ ਹੋਣ ’ਤੇ ਕਿਸਾਨ ਯੂਨੀਅਨਾਂ ਨੇ ਜਤਾਇਆ ਰੋਸ ਕਿਸਾਨ ਆਗੂ ਗੁਣਵੰਤ ਸਿੰਘ ਪੰਜਾਬਾ ਨੇ ਪੰ... ਅਗਲੀ ਖ਼ਬਰ ਬੱਚਿਆਂ ਦਾ ਸੰਪੂਰਨ ਟੀਕਾਕਰਨ ਜ਼ਰੂਰੀ-ਡਾ.ਕਵਿਤਾ ਸਿੰਘ ਟੀਕਾਕਰਨ ਰਾਹੀਂ 12 ਮਾਰੂ ਬਿਮਾਰੀਆਂ ਦੀ ਰੋਕਥਾਮ ਸੰਭਵ-ਡਾ.ਰਿੰਕੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।