40 ਲੀਟਰ ਲਾਹਣ ਸਮੇਤ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦੇ ਦੋਸ਼ ਹੇਠ ਇਕ ਵਿਅਕਤੀ ਗ੍ਰਿਫ਼ਤਾਰ
ਮੱਲਾਂਵਾਲਾ, 11 ਨਵੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 40 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਗਜੀਤ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਪ੍ਰਗਟ ਸਿੰਘ ਉਰਫ਼ ਪੱਗਾ ਪੁੱਤਰ ਜਗਤਾਰ ਸਿੰਘ ਵਾਸੀ ਖੱਚਰ ਵਾਲਾ ਵਾਰਡ ਨੰਬਰ 2 ਮੱਲਾਂਵਾਲਾ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦਾ ਆਦੀ ਹੈ।
ਅਜੀਤ ਡੈਸਕ
12-11-2026