11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਮਾਜਿਕ ਜਥੇਬੰਦੀ ਮਿਸਲ ਸਤਲੁਜ ਵਲੋਂ ਡਾ.ਜਸਵਿੰਦਰ ਕੌਰ ਦਾ ਵਿਸ਼ੇਸ਼ ਸਨਮਾਨ

ਫ਼ਿਰੋਜ਼ਪੁਰ,11 ਨਵੰਬਰ (ਕੁਲਬੀਰ ਸਿੰਘ ਸੋਢੀ)-ਮਿਸਲ ਸਤਲੁਜ ਦੇ ਫ਼ਿਰੋਜ਼ਪੁਰ ਤੋਂ ਸੋਸ਼ਲ ਮੀਡੀਆ ਇੰਚਾਰਜ ਦਵਿੰਦਰ ਸਿੰਘ ਲੱਖੋ ਕੇ ਬਹਿਰਾਮ ਦੇ ਛੋਟੇ ਭੈਣ ਜੀ ਡਾ. ਜਸਵਿੰਦਰ ਕੌਰ ਵਲੋਂ ਡਾਕਟਰੇਟ (ਪੀ.

ਅਜੀਤ ਡੈਸਕ 12-11-2026
ਫ਼ਿਰੋਜ਼ਪੁਰ,11 ਨਵੰਬਰ (ਕੁਲਬੀਰ ਸਿੰਘ ਸੋਢੀ)-ਮਿਸਲ ਸਤਲੁਜ ਦੇ ਫ਼ਿਰੋਜ਼ਪੁਰ ਤੋਂ ਸੋਸ਼ਲ ਮੀਡੀਆ ਇੰਚਾਰਜ ਦਵਿੰਦਰ ਸਿੰਘ ਲੱਖੋ ਕੇ ਬਹਿਰਾਮ ਦੇ ਛੋਟੇ ਭੈਣ ਜੀ ਡਾ.ਜਸਵਿੰਦਰ ਕੌਰ ਵਲੋਂ ਡਾਕਟਰੇਟ (ਪੀ.ਐੱਚ.ਡੀ.) ਦੀ ਡਿਗਰੀ ਹਾਸਲ ਕਰਕੇ ਜਿੱਥੇ ਆਪਣੇ ਪਰਿਵਾਰ ਦਾ ਮਾਣ ਵਧਾਇਆ ਗਿਆ ਹੈ, ਉੱਥੇ ਹੀ ਉਨ੍ਹਾਂ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਨਾਮ ਵੀ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਇਸ ਸ਼ਾਨਦਾਰ ਵਿੱਦਿਅਕ ਪ੍ਰਾਪਤੀ ’ਤੇ ਮਿਸਲ ਸਤਲੁਜ ਵਲੋਂ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਨੂੰ ਸਨਮਾਨਿਤ ਕਰਕੇ ਵਧਾਈ ਦਿੱਤੀ ਗਈ। ਇਸ ਮੌਕੇ ਮਿਸਲ ਸਤਲੁਜ ਦੇ ਪੰਜਾਬ ਪ੍ਰਧਾਨ ਅਜੈਪਾਲ ਸਿੰਘ, ਦਵਿੰਦਰ ਸਿੰਘ ਸੇਖੋਂ ਅਤੇ ਮਾਨ ਸਿੰਘ ਕਿਲੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਆਗੂਆਂ ਵਲੋਂ ਡਾ.ਜਸਵਿੰਦਰ ਕੌਰ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਮਿਸਲ ਸਤਲੁਜ ਦੇ ਆਗੂਆਂ ਨੇ ਕਿਹਾ ਕਿ ਇਹ ਸਮੁੱਚੇ ਸਮਾਜ ਅਤੇ ਜ਼ਿਲ੍ਹਾ ਫ਼ਿਰੋਜ਼ਪੁਰ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੀਆਂ ਧੀਆਂ ਆਪਣੀ ਮਿਹਨਤ, ਲਗਨ, ਦ੍ਰਿੜ੍ਹ ਇਰਾਦੇ ਅਤੇ ਵਿੱਦਿਆ ਦੇ ਬਲਬੂਤੇ ਉੱਚੇ ਮੁਕਾਮ ਹਾਸਲ ਕਰ ਰਹੀਆਂ ਹਨ। ਡਾ.ਜਸਵਿੰਦਰ ਕੌਰ ਦੀ ਇਹ ਪ੍ਰਾਪਤੀ ਸਾਬਤ ਕਰਦੀ ਹੈ ਕਿ ਜੇਕਰ ਲੜਕੀਆਂ ਨੂੰ ਸਿੱਖਿਆ ਦੇ ਖੇਤਰ ਵਿਚ ਅੱਗੇ ਵਧਣ ਦੇ ਮੌਕੇ ਅਤੇ ਪਰਿਵਾਰਕ ਸਹਿਯੋਗ ਮਿਲੇ ਤਾਂ ਉਹ ਕਿਸੇ ਵੀ ਖੇਤਰ ਵਿਚ ਵੱਡੀਆਂ ਮੱਲ੍ਹਾਂ ਮਾਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਲੜਕੀਆਂ ਦਾ ਉੱਚ ਸਿੱਖਿਆ ਹਾਸਲ ਕਰਨਾ ਸਮਾਜ ਲਈ ਬਹੁਤ ਹੀ ਸਕਾਰਾਤਮਿਕ ਸੰਦੇਸ਼ ਹੈ। ਡਾ.ਜਸਵਿੰਦਰ ਕੌਰ ਦੀ ਸਫਲਤਾ ਜ਼ਿਲ੍ਹੇ ਦੀਆਂ ਹੋਰਨਾਂ ਲੜਕੀਆਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ ਅਤੇ ਉਨ੍ਹਾਂ ਨੂੰ ਉੱਚ ਵਿੱਦਿਆ ਹਾਸਲ ਕਰਕੇ ਆਪਣੇ ਸੁਪਨੇ ਸਾਕਾਰ ਕਰਨ ਲਈ ਉਤਸ਼ਾਹਿਤ ਕਰੇਗੀ। ਇਸ ਖ਼ੁਸ਼ੀ ਦੇ ਮੌਕੇ ’ਤੇ ਪਰਿਵਾਰਿਕ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਵਲੋਂ ਮਿਸਲ ਸਤਲੁਜ ਦੀ ਟੀਮ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਸਮਾਰੋਹ ਹੋਣਹਾਰ ਧੀਆਂ ਦੀ ਹੌਸਲਾ ਅਫਜ਼ਾਈ ਕਰਨ ਦੇ ਨਾਲ-ਨਾਲ ਸਮਾਜ ਵਿਚ ਸਿੱਖਿਆ ਪ੍ਰਤੀ ਜਾਗਰੂਕਤਾ ਅਤੇ ਉਤਸ਼ਾਹ ਪੈਦਾ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਨਸ਼ੀਲੀ ਵਸਤੂ ਸੁੰਘਣ ਦੇ ਦੋਸ਼ ਹੇਠ ਇਕ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਕਾਂਗਰਸ ਦੀ ਮੈਨੀਫੈਸਟੋ ਕਮੇਟੀ ਦੀ ਮੀਟਿੰਗ ਵਿਚ ਰੋਹਿਤ ਵੋਹਰਾ ਮੌਂਟੂ ਨੇ ਰੱਖੇ ਗੁਰੂਹਰਸਹਾਏ ਦੇ ਲੋਕਾਂ ਦੇ ਮੁੱਦੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।