ਕਾਂਗਰਸੀ ਆਗੂ ਰੋਹਿਤ ਵੋਹਰਾ ਮੌਂਟੂ ਨੇ ਕੌਂਸਲਰ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਕੀਤੀ ਮੁਲਾਕਾਤ
ਗੁਰੂਹਰਸਹਾਏ, 12 ਨਵੰਬਰ (ਕਪਿਲ ਕੰਧਾਰੀ)–ਕਾਂਗਰਸੀ ਆਗੂ ਰੋਹਿਤ ਕੁਮਾਰ ਮੌਂਟੂ ਵੋਹਰਾ ਵਲੋਂ ਹਲਕੇ ਦੇ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੇ ਦੁੱਖ-ਸੁੱਖ ਵਿਚ ਸ਼ਰੀਕ ਹੋਣ ਅਤੇ ਪਰਿਵਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਰੋਹਿਤ ਵੋਹਰਾ ਮੌਂਟੂ ਗੁਰੂਹਰਸਹਾਏ ਦੇ ਵਾਰਡ ਨੰਬਰ 5 ਵਿਚ ਕੌਂਸਲਰ ਕਿਰਨ ਬਾਲਾ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪਰਿਵਾਰ ਦੇ ਬਜ਼ੁਰਗਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ।
ਅਜੀਤ ਡੈਸਕ
13-11-2026