13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਵਿਧਾਇਕ ਗੋਲਡੀ ਕੰਬੋਜ ਨੇ ਵੰਡੇ ਮਾਲਕੀ ਕਾਰਡ

ਫ਼ਾਜ਼ਿਲਕਾ, 12 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਪੱਕਾ ਮਾਲਕਾਨਾ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਮਾਹੂਆਣਾ ਬੋਦਲਾ ਅਤੇ ਪਿੰਡ ਤੰਬੂ ਵਾਲਾ ਵਿਖੇ ਵਿਸ਼ੇਸ਼ ਸਮਾਗਮਾਂ ਦੌਰਾਨ ਲਾਭਪਾਤਰੀਆਂ ਨੂੰ ਮਾਲਕੀ ਕਾਰਡ ਤਕਸੀਮ ਕੀਤੇ। ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰ ਰਹੀ ਹੈ।

ਅਜੀਤ ਡੈਸਕ 13-11-2026
ਫ਼ਾਜ਼ਿਲਕਾ, 12 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਪੱਕਾ ਮਾਲਕਾਨਾ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਮਾਹੂਆਣਾ ਬੋਦਲਾ ਅਤੇ ਪਿੰਡ ਤੰਬੂ ਵਾਲਾ ਵਿਖੇ ਵਿਸ਼ੇਸ਼ ਸਮਾਗਮਾਂ ਦੌਰਾਨ ਲਾਭਪਾਤਰੀਆਂ ਨੂੰ ਮਾਲਕੀ ਕਾਰਡ ਤਕਸੀਮ ਕੀਤੇ। ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿਚ ‘ਲਾਲ ਲਕੀਰ’ ਦੇ ਅੰਦਰ ਆਉਂਦੇ ਮਕਾਨਾਂ ਦੀਆਂ ਪੱਕੀਆਂ ਰਜਿਸਟਰੀਆਂ ਨਾ ਹੋਣ ਕਾਰਨ ਲੋਕਾਂ ਨੂੰ ਕਈ ਮੁਸ਼ਕਲਾਂ ਆਉਂਦੀਆਂ ਸਨ। ਹੁਣ ਇਸ ਯੋਜਨਾ ਸਦਕਾ ਲੋਕ ਆਪਣੇ ਘਰਾਂ ਦੇ ਕਾਨੂੰਨੀ ਤੌਰ ’ਤੇ ਪੂਰੇ ਮਾਲਕ ਬਣ ਗਏ ਹਨ, ਜਿਸ ਨਾਲ ਉਹ ਲੋੜ ਪੈਣ ’ਤੇ ਬੈਂਕਾਂ ਤੋਂ ਕਰਜ਼ਾ ਲੈ ਸਕਣਗੇ ਅਤੇ ਜਾਇਦਾਦ ਦੀ ਖਰੀਦ-ਵੇਚ ਵੀ ਆਸਾਨੀ ਨਾਲ ਕਰ ਸਕਣਗੇ। ਵਿਧਾਇਕ ਗੋਲਡੀ ਕੰਬੋਜ਼ ਨੇ ਦੁਹਰਾਇਆ ਕਿ ਜਲਾਲਾਬਾਦ ਹਲਕੇ ਦੇ ਸਰਹੱਦੀ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਅਤੇ ਹਰ ਲੋੜਵੰਦ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਬਿਨਾਂ ਕਿਸੇ ਭੇਦਭਾਵ ਦੇ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਇਸ ਦੌਰਾਨ ਮਾਲਕੀ ਕਾਰਡ ਪ੍ਰਾਪਤ ਕਰਨ ਵਾਲੇ ਪਿੰਡ ਮਾਹੂਆਣਾ ਬੋਦਲਾ ਅਤੇ ਤੰਬੂ ਵਾਲਾ ਦੇ ਨਿਵਾਸੀਆਂ ਨੇ ਸਰਕਾਰ ਅਤੇ ਵਿਧਾਇਕ ਗੋਲਡੀ ਕੰਬੋਜ਼ ਦਾ ਧੰਨਵਾਦ ਕੀਤਾ। ਇਸ ਮੌਕੇ ਮਾਲ ਵਿਭਾਗ ਦੇ ਅਧਿਕਾਰੀ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਅਬੋਹਰ ਤੋਂ ਡਾ.ਸੁਹਾਨੀ ਡੋਡਾ ਅਤੇ ਬੱਲੂਆਣਾ ਤੋਂ ਵਿਧਾਇਕ ਗੋਲਡੀ ਮੁਸਾਫਿਰ ਨੂੰ ਮੁੜ ਮਿਲੀ ਟਿਕਟ, ਵਰਕਰਾਂ ਵਿਚ ਖ਼ੁਸ਼ੀ ਦੀ... ਅਗਲੀ ਖ਼ਬਰ ਕਿਸਾਨਾਂ ਦਾ ਦਾਣਾ-ਦਾਣਾ ਖ਼ਰੀਦਣ ਤੱਕ ਸਰਕਾਰੀ ਝੋਨੇ ਦੀ ਖ਼ਰੀਦ ਜਾਰੀ ਰੱਖੀ ਜਾਵੇ-ਭਾਕਿਯੂ ਕਾਦੀਆਂ ਡੀ.ਏ.ਪੀ. ਅਤੇ ਯੂਰੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।