15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਚਾਣਕਿਆ ਸਕੂਲ ਵਿਖੇ ਮਨਾਇਆ ਬਾਲ ਦਿਵਸ

ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)–ਸਥਾਨਕ ਚਾਣਕਿਆ ਸਕੂਲ ਫ਼ਾਜ਼ਿਲਕਾ ਵਿਖੇ ਬਾਲ ਦਿਵਸ ਉਤਸ਼ਾਹ ਅਤੇ ਚਾਵਾਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਆਪਣੀ ਕਲਾਤਮਕ ਪ੍ਰਤਿਭਾ ਅਤੇ ਸਿਰਜਣਾਤਮਿਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 15-11-2026
ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)–ਸਥਾਨਕ ਚਾਣਕਿਆ ਸਕੂਲ ਫ਼ਾਜ਼ਿਲਕਾ ਵਿਖੇ ਬਾਲ ਦਿਵਸ ਉਤਸ਼ਾਹ ਅਤੇ ਚਾਵਾਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਆਪਣੀ ਕਲਾਤਮਕ ਪ੍ਰਤਿਭਾ ਅਤੇ ਸਿਰਜਣਾਤਮਿਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਵੰਦਨਾ ਮੱਕੜ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਉੱਜਵਲ ਭਵਿੱਖ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਰਚਨਾਤਮਿਕ ਗਤੀਵਿਧੀਆਂ ਬੇਹੱਦ ਜ਼ਰੂਰੀ ਹਨ, ਜਿਸ ਨਾਲ ਉਨ੍ਹਾਂ ਅੰਦਰ ਆਤਮ-ਵਿਸ਼ਵਾਸ ਅਤੇ ਆਪਸੀ ਸਹਿਯੋਗ ਦੀ ਭਾਵਨਾ ਪੈਦਾ ਹੁੰਦੀ ਹੈ। ਇਸ ਦੌਰਾਨ ਪੂਰੇ ਸਕੂਲ ਵਿਚ ਖ਼ੁਸ਼ੀ ਭਰਿਆ ਮਾਹੌਲ ਦੇਖਣ ਨੂੰ ਮਿਲਿਆ।
ਪਿਛਲੀ ਖ਼ਬਰ ਨਵੀਂ ਆਬਾਦੀ ਰੇਲਵੇ ਫਾਟਕ ਨੇੜੇ ਹੋਈ ਗੋਲੀਬਾਰੀ ਦੀ ਵਾਰਦਾਤ ਵਿਚ ਵਰਤਿਆ ਮੋਟਰਸਾਈਕਲ ਅਤੇ ਪਿਸਤੌਲ ਬਰਾਮਦ ਅਗਲੀ ਖ਼ਬਰ ਬਾਲ ਦਿਵਸ ਮੌਕੇ ਕੌਂਸਲਰ ਸ਼ਸ਼ੀ ਬਾਲਾ ਅਨੇਜਾ ਨੇ ਲੋੜਵੰਦ ਬੱਚਿਆਂ ਨੂੰ ਵੰਡੇ ਸਟੇਸ਼ਨਰੀ ਅਤੇ ਗਰਮ ਜੁਰਾਬਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।