ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਫ਼ਾਜ਼ਿਲਕਾ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ
ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਬਜ਼ੁਰਗਾਂ ਅਤੇ ਲੋੜਵੰਦ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਫ਼ਾਜ਼ਿਲਕਾ ਤੋਂ ਸ਼ਰਧਾਲੂਆਂ ਦਾ ਇੱਕ ਜਥਾ ਤੀਰਥ ਸਥਾਨਾਂ ਲਈ ਰਵਾਨਾ ਹੋਇਆ। ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ, ਜਿਸ ਸਦਕਾ ਆਰਥਿਕ ਪੱਖੋਂ ਕਮਜ਼ੋਰ ਅਤੇ ਬਜ਼ੁਰਗ ਨਾਗਰਿਕਾਂ ਦਾ ਆਪਣੇ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਸਾਕਾਰ ਹੋ ਰਿਹਾ ਹੈ।
ਅਜੀਤ ਡੈਸਕ
15-11-2026