14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਅਭਿਮੰਨੂ 97 ਕਿੱਲੋ ਅਤੇ ਲਵਪ੍ਰੀਤ 77 ਕਿੱਲੋ ਭਾਰ ਵਰਗ ਵਿਚ ਦਿਖਾਏਗਾ ਆਪਣੇ ਜੌਹਰ

ਅਬੋਹਰ, 14 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਕੁਸ਼ਤੀ ਦੇ ਖੇਤਰ ਵਿਚ ਅਬੋਹਰ ਲਈ ਮਾਣ ਵਾਲੀ ਖ਼ਬਰ ਹੈ। ਕੁਸ਼ਤੀ ਕੋਚਿੰਗ ਸੈਂਟਰ ਅਬੋਹਰ ਦੇ 2 ਹੋਣਹਾਰ ਪਹਿਲਵਾਨਾਂ ਅਭਿਮੰਨੂ ਅਤੇ ਲਵਪ੍ਰੀਤ ਦੀ ਗ੍ਰੀਕੋ ਰੋਮਨ ਕੁਸ਼ਤੀ ਦੀ ਕਾਮਨਵੈਲਥ ਚੈਂਪੀਅਨਸ਼ਿਪ ਦੱਖਣੀ ਅਫ਼ਰੀਕਾ ਲਈ ਚੋਣ ਹੋਈ ਹੈ।

ਕੁਸ਼ਤੀ ਕੋਚਿੰਗ ਸੈਂਟਰ ਅਬੋਹਰ ਦੇ 2 ਪਹਿਲਵਾਨ ਅਭਿਮੰਨੂ ਅਤੇ ਲਵਪ੍ਰੀਤ ਦੇ ਨਾਲ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਕੋਚ ਹਰਪਿੰਦਰ ਸਿੰਘ ਸੰਧੂ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 15-11-2026
ਅਬੋਹਰ, 14 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਕੁਸ਼ਤੀ ਦੇ ਖੇਤਰ ਵਿਚ ਅਬੋਹਰ ਲਈ ਮਾਣ ਵਾਲੀ ਖ਼ਬਰ ਹੈ। ਕੁਸ਼ਤੀ ਕੋਚਿੰਗ ਸੈਂਟਰ ਅਬੋਹਰ ਦੇ 2 ਹੋਣਹਾਰ ਪਹਿਲਵਾਨਾਂ ਅਭਿਮੰਨੂ ਅਤੇ ਲਵਪ੍ਰੀਤ ਦੀ ਗ੍ਰੀਕੋ ਰੋਮਨ ਕੁਸ਼ਤੀ ਦੀ ਕਾਮਨਵੈਲਥ ਚੈਂਪੀਅਨਸ਼ਿਪ ਦੱਖਣੀ ਅਫ਼ਰੀਕਾ ਲਈ ਚੋਣ ਹੋਈ ਹੈ। ਦੋਵੇਂ ਪਹਿਲਵਾਨ ਹੁਣ ਕੌਮਾਂਤਰੀ ਪੱਧਰ ’ਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਅਬੋਹਰ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਬੋਹਰ ਦੇ ਕੁਸ਼ਤੀ ਕੋਚਿੰਗ ਸੈਂਟਰ ਦੇ ਕੋਚ ਹਰਪਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਦੇ ਪਹਿਲਵਾਨ ਅਭਿਮੰਨੂ ਦੀ ਚੋਣ 97 ਕਿੱਲੋਗਰਾਮ ਭਾਰ ਵਰਗ ਵਿਚ ਹੋਈ ਹੈ ਜਦ ਕਿ ਲਵਪ੍ਰੀਤ 77 ਕਿੱਲੋਗਰਾਮ ਭਾਰ ਵਰਗ ਵਿਚ ਭਾਰਤ ਦੀ ਨੁਮਾਇੰਦਗੀ ਕਰਨਗੇ। ਦੋਵਾਂ ਖਿਡਾਰੀਆਂ ਦੀ ਚੋਣ ਕਾਮਨਵੈਲਥ ਚੈਂਪੀਅਨਸ਼ਿਪ ਦੱਖਣੀ ਅਫ਼ਰੀਕਾ ਲਈ ਹੋਣਾ ਅਬੋਹਰ ਦੇ ਖੇਡ ਜਗਤ ਲਈ ਇਕ ਵੱਡੀ ਪ੍ਰਾਪਤੀ ਮੰਨੀ ਜਾ ਰਹੀ ਹੈ। ਇਸ ਪ੍ਰਾਪਤੀ ਪਿੱਛੇ ਕੁਸ਼ਤੀ ਕੋਚਿੰਗ ਸੈਂਟਰ ਅਬੋਹਰ ਦੇ ਕੋਚ ਹਰਪਿੰਦਰ ਸੰਧੂ ਦੀ ਮਿਹਨਤ, ਸਿਖਲਾਈ ਅਤੇ ਖਿਡਾਰੀਆਂ ਪ੍ਰਤੀ ਸਮਰਪਣ ਦੀ ਅਹਿਮ ਭੂਮਿਕਾ ਰਹੀ ਹੈ। ਕੋਚ ਵਲੋਂ ਖਿਡਾਰੀਆਂ ਨੂੰ ਲਗਾਤਾਰ ਸਖ਼ਤ ਅਭਿਆਸ ਕਰਵਾਉਣ ਦੇ ਨਾਲ-ਨਾਲ ਕੁਸ਼ਤੀ ਦੀਆਂ ਬਾਰੀਕੀਆਂ ਅਤੇ ਮੁਕਾਬਲਿਆਂ ਲਈ ਤਿਆਰ ਕੀਤਾ ਜਾ ਰਿਹਾ ਹੈ। ਦੋਵਾਂ ਪਹਿਲਵਾਨਾਂ ਨੇ ਆਪਣੀ ਮਿਹਨਤ ਅਤੇ ਖੇਡ ਪ੍ਰਤੀ ਲਗਨ ਸਦਕਾ ਇਹ ਮੁਕਾਮ ਹਾਸਲ ਕੀਤਾ ਹੈ। ਇਸ ਮੌਕੇ ਖੇਡ ਪ੍ਰੇਮੀਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਬੋਹਰ ਵਰਗੇ ਸ਼ਹਿਰ ਦੇ ਖਿਡਾਰੀਆਂ ਦਾ ਕੌਮਾਂਤਰੀ ਪੱਧਰ ਦੇ ਮੁਕਾਬਲੇ ਲਈ ਚੁਣਿਆ ਜਾਣਾ ਨੌਜਵਾਨ ਪੀੜ੍ਹੀ ਲਈ ਪੇ੍ਰਰਨਾ ਦਾ ਸਰੋਤ ਹੈ। ਅਜਿਹੀਆਂ ਪ੍ਰਾਪਤੀਆਂ ਨਾਲ ਇਲਾਕੇ ਵਿਚ ਕੁਸ਼ਤੀ ਵਰਗੀਆਂ ਰਵਾਇਤੀ ਖੇਡਾਂ ਨੂੰ ਹੋਰ ਉਤਸ਼ਾਹ ਮਿਲੇਗਾ।
ਪਿਛਲੀ ਖ਼ਬਰ ਨਾਜਾਇਜ਼ ਪਿਸਤੌਲ, ਮੈਗਜ਼ੀਨ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ -ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 7 ਮੁਕੱਦਮੇ ਦਰਜ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।