14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਅਰੂਟ ਮਹਾਰਾਜ, ਮਹਾਰਾਜਾ ਅਗਰਸੇਨ, ਸ਼ਹੀਦ ਭਗਤ ਸਿੰਘ ਅਤੇ ਡਾ. ਅੰਬੇਡਕਰ ਦੀਆਂ ਪ੍ਰਤਿਮਾਵਾਂ ’ਤੇ ਨਤਮਸਤਕ ਹੋਏ, ਗਊਸ਼ਾਲਾ ਪਹੁੰਚ ਕੇ ਕੀਤੀ ਗਊ ਸੇਵਾ

ਅਬੋਹਰ, 14 ਨਵੰਬਰ (ਵਿਵੇਕ ਹੂੜੀਆ)-ਆਮ ਆਦਮੀ ਪਾਰਟੀ ਵਲੋਂ ਅਬੋਹਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਡਾ. ਸੁਹਾਨੀ ਡੋਡਾ ਨੇ ਸ਼ਹਿਰ ਵਿਚ ਪੈਦਲ ਯਾਤਰਾ ਕੱਢ ਕੇ ਆਪਣੇ ਚੋਣ ਪ੍ਰਚਾਰ ਦਾ ਆਗਾਜ਼ ਕੀਤਾ।

ਅਬੋਹਰ ਵਿਖੇ ਪੈਦਲ ਯਾਤਰਾ ਦੌਰਾਨ ਸਮਰਥਕਾਂ ਨਾਲ ਲੋਕਾਂ ਦਾ ਧੰਨਵਾਦ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਉਮੀਦਵਾਰ ਡਾ. ਸੁਹਾਨੀ ਡੋਡਾ। ਅਜੀਤ ਤਸਵੀਰ 15-11-2026
ਅਬੋਹਰ, 14 ਨਵੰਬਰ (ਵਿਵੇਕ ਹੂੜੀਆ)-ਆਮ ਆਦਮੀ ਪਾਰਟੀ ਵਲੋਂ ਅਬੋਹਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਡਾ.ਸੁਹਾਨੀ ਡੋਡਾ ਨੇ ਸ਼ਹਿਰ ਵਿਚ ਪੈਦਲ ਯਾਤਰਾ ਕੱਢ ਕੇ ਆਪਣੇ ਚੋਣ ਪ੍ਰਚਾਰ ਦਾ ਆਗਾਜ਼ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਪਹੁੰਚ ਕੇ ਲੋਕਾਂ ਦਾ ਧੰਨਵਾਦ ਕੀਤਾ। ਪੈਦਲ ਯਾਤਰਾ ਦੌਰਾਨ ਪਾਰਟੀ ਦੇ ਅਹੁਦੇਦਾਰਾਂ, ਮਹਿਲਾ ਵਰਕਰਾਂ ਅਤੇ ਸਮਰਥਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਡਾ. ਸੁਹਾਨੀ ਡੋਡਾ ਨੇ ਆਪਣੀ ਪੈਦਲ ਯਾਤਰਾ ਦੀ ਸ਼ੁਰੂਆਤ ਅਰੂਟ ਮਹਾਰਾਜ ਦੀ ਪ੍ਰਤਿਮਾ ’ਤੇ ਨਤਮਸਤਕ ਹੋ ਕੇ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਮਹਾਰਾਜਾ ਅਗਰਸੇਨ ਦੀ ਪ੍ਰਤਿਮਾ ’ਤੇ ਸ਼ਰਧਾ ਦੇ ਫ਼ੁਲ ਭੇਟ ਕੀਤੇ ਅਤੇ ਸ਼ਹੀਦ ਭਗਤ ਸਿੰਘ ਦੀ ਪ੍ਰਤਿਮਾ ’ਤੇ ਪੁਸ਼ਪ ਅਰਪਿਤ ਕਰਕੇ ਨਮਨ ਕੀਤਾ। ਉਨ੍ਹਾਂ ਨੇ ਡਾ.ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ’ਤੇ ਵੀ ਸ਼ਰਧਾ ਦੇ ਫ਼ੁਲ ਭੇਟ ਕੀਤੇ। ਇਸ ਉਪਰੰਤ ਉਹ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੇ ਹੋਏ ਗਊਸ਼ਾਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਗਊ ਸੇਵਾ ਕੀਤੀ। ਅਰੂਟ ਮਹਾਰਾਜ ਚੌਕ ਵਿਖੇ ਸਮਰਥਕਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਡਾ. ਸੁਹਾਨੀ ਡੋਡਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜਤਾਏ ਗਏ ਭਰੋਸੇ ’ਤੇ ਖਰਾ ਉੱਤਰਨ ਲਈ ਉਹ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਅਬੋਹਰ ਨੂੰ ‘ਰੰਗਲਾ ਅਬੋਹਰ’ ਬਣਾਉਣਾ ਹੈ। ਸ਼ਹਿਰ ਦੀ ਸਫ਼ਾਈ, ਸੜਕਾਂ ਦੀ ਹਾਲਤ ਸੁਧਾਰਨ, ਸੀਵਰੇਜ ਸਮੱਸਿਆਵਾਂ ਅਤੇ ਹੋਰ ਬੁਨਿਆਦੀ ਜਨਤਕ ਸਮੱਸਿਆਵਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਦਾ ਆਮ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਇਨ੍ਹਾਂ ਵਿਚ ਘਰੇਲੂ ਖਪਤਕਾਰਾਂ ਨੂੰ ਨਿਰਧਾਰਿਤ ਸ਼ਰਤਾਂ ਤਹਿਤ ਪ੍ਰਤੀ ਮਹੀਨਾ 300 ਯੂਨਿਟ ਤੱਕ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਡਾਕਟਰੀ ਸਲਾਹ, ਦਵਾਈਆਂ ਅਤੇ ਜਾਂਚ ਸਹੂਲਤਾਂ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ, ਯੋਗ ਮਹਿਲਾਵਾਂ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਅਤੇ ਸਕੂਲ ਆਫ਼ ਐਮੀਨੈਂਸ ਰਾਹੀਂ ਸਰਕਾਰੀ ਸਿੱਖਿਆ ਦੇ ਮਿਆਰ ਨੂੰ ਬਿਹਤਰ ਬਣਾਉਣ ਵਰਗੀਆਂ ਯੋਜਨਾਵਾਂ ਸ਼ਾਮਲ ਹਨ। ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ, ਗਗਨ ਡੋਡਾ ਸਮੇਤ ਪਾਰਟੀ ਦੇ ਹੋਰ ਆਗੂ, ਮਹਿਲਾ ਵਰਕਰ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਮੌਜੂਦ ਸਨ।
ਪਿਛਲੀ ਖ਼ਬਰ ਸਰਕਾਰੀ ਕਾਲਜ ਅਬੋਹਰ ਵਿਖੇ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਆਧਾਰਸ਼ਿਲਾ ਸਕੂਲ ਵਿਖੇ ਬਾਲ ਦਿਵਸ ਮਨਾਇਆ ਖੇਡਾਂ ਅਤੇ ਮਨੋਰੰਜਕ ਗਤੀਵਿਧੀਆਂ ਰਾਹੀਂ ਬੱਚਿਆਂ ਨੇ ਮਾਣਿਆ ਬਚਪਨ ਦਾ ਅਨੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।