16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸਵ. ਰਾਜੂ ਕਾਮਰਾ ਦੀ ਯਾਦ ’ਚ ਲਗਾਇਆ ਖ਼ੂਨਦਾਨ ਕੈਂਪ

ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)-ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ, ਦੁੱਖ ਨਿਵਾਰਨ ਸ੍ਰੀ ਬਾਲਾ ਜੀ ਧਾਮ, ਜ਼ਰੀਆ ਫਾਊਂਡੇਸ਼ਨ ਅਤੇ ਸਿਟੀ ਗਾਰਡਨ ਫ਼ਾਜ਼ਿਲਕਾ ਦੇ ਸਾਂਝੇ ਸਹਿਯੋਗ ਨਾਲ ਸਵ. ਰਾਜੂ ਕਾਮਰਾ ਦੀ ਨਿੱਘੀ ਯਾਦ ਨੂੰ ਸਮਰਪਿਤ ਸਥਾਨਕ ਸਿਟੀ ਗਾਰਡਨ ਵਿਖੇ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਾਇਆ ਗਿਆ।

ਅਜੀਤ ਡੈਸਕ 16-11-2026
ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)-ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ, ਦੁੱਖ ਨਿਵਾਰਨ ਸ੍ਰੀ ਬਾਲਾ ਜੀ ਧਾਮ, ਜ਼ਰੀਆ ਫਾਊਂਡੇਸ਼ਨ ਅਤੇ ਸਿਟੀ ਗਾਰਡਨ ਫ਼ਾਜ਼ਿਲਕਾ ਦੇ ਸਾਂਝੇ ਸਹਿਯੋਗ ਨਾਲ ਸਵ. ਰਾਜੂ ਕਾਮਰਾ ਦੀ ਨਿੱਘੀ ਯਾਦ ਨੂੰ ਸਮਰਪਿਤ ਸਥਾਨਕ ਸਿਟੀ ਗਾਰਡਨ ਵਿਖੇ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਾਇਆ ਗਿਆ। ਇਸ ਕੈਂਪ ਵਿਚ ਇਲਾਕੇ ਦੇ ਨੌਜਵਾਨਾਂ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਕੁੱਲ 190 ਯੂਨਿਟ ਖ਼ੂਨਦਾਨ ਕੀਤਾ। ਇਸ ਮੌਕੇ ਕਾਮਰਾ ਪਰਿਵਾਰ ਵਲੋਂ ਵਿਕੀ ਕਾਮਰਾ, ਕਾਰਤਿਕ ਕਾਮਰਾ, ਕੇਵਿਨ ਕਾਮਰਾ, ਸਾਜਨ ਕਾਮਰਾ ਅਤੇ ਓਮ ਪ੍ਰਕਾਸ਼ ਕਾਮਰਾ ਸਮੇਤ ਪਰਿਵਾਰਕ ਮੈਂਬਰਾਂ ਨੇ ਖ਼ੁਦ ਖ਼ੂਨਦਾਨ ਕਰਕੇ ਸਮਾਜ ਪ੍ਰਤੀ ਆਪਣਾ ਫ਼ਰਜ਼ ਨਿਭਾਇਆ ਅਤੇ ਸੰਸਥਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਕੈਂਪ ਵਿਚ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਆਗੂ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਆਪਣੀ ਟੀਮ ਸਮੇਤ ਸ਼ਿਰਕਤ ਕਰਦਿਆਂ ਖ਼ੁਦ ਖ਼ੂਨਦਾਨ ਕੀਤਾ ਅਤੇ ਨੌਜਵਾਨਾਂ ਨੂੰ ਇਸ ਨੇਕ ਕਾਰਜ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸਿਟੀ ਗਾਰਡਨ ਦੇ ਸੰਚਾਲਕ ਨੀਲੂ ਸੇਠੀ ਅਤੇ ਸ਼ਾਂਤਮ ਸੇਠੀ ਨੇ ਵੀ ਖ਼ੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਸੁਸਾਇਟੀ ਦਾ ਇਹ ਉਪਰਾਲਾ ਲੋੜਵੰਦ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਕੈਂਪ ਇੰਚਾਰਜ ਰਾਜੀਵ ਕੁਕਰੇਜਾ, ਨੀਰਜ ਖੋਸਲਾ, ਗਿਰਧਾਰੀ ਸਿਲ੍ਹਗ, ਸੁਖਵਿੰਦਰ ਬਰਾੜ, ਮਨੋਜ ਅਰੋੜਾ, ਸੰਜੀਵ ਛਾਬੜਾ, ਨੀਰਜ ਠਕਰਾਲ, ਅਮਿੱਤ ਗਰੋਵਰ, ਨੇਹਾ ਗਰੋਵਰ, ਕਿਰਨ ਪ੍ਰਭਾ ਅਤੇ ਜਸਵੰਤ ਪਰਜਾਪਤੀ ਨੇ ਦੱਸਿਆ ਕਿ ਝੋਨੇ ਦਾ ਸੀਜ਼ਨ ਹੋਣ ਦੇ ਬਾਵਜੂਦ ਖ਼ੂਨਦਾਨੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਕੈਂਪ ਦੌਰਾਨ ਸਿਵਲ ਹਸਪਤਾਲ ਫ਼ਾਜ਼ਿਲਕਾ, ਅਬੋਹਰ ਅਤੇ ਮਲੋਟ ਦੇ ਬਲੱਡ ਬੈਂਕਾਂ ਦੀਆਂ ਟੀਮਾਂ ਵਲੋਂ ਖ਼ੂਨ ਇਕੱਤਰ ਕੀਤਾ ਗਿਆ। ਇਸ ਮੌਕੇ ਸੰਸਥਾ ਵਲੋਂ ਖ਼ੂਨਦਾਨੀਆਂ ਨੂੰ ਮੈਡਲ ਅਤੇ ਪ੍ਰਸ਼ੰਸਾ ਪੱਤਰ, ਜਦਕਿ ਕਾਮਰਾ ਪਰਿਵਾਰ ਵਲੋਂ ਸ੍ਰੀ ਰਾਧਾ-ਕ੍ਰਿਸ਼ਨ ਜੀ ਦਾ ਸਰੂਪ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਅਗਲਾ ਖ਼ੂਨਦਾਨ ਕੈਂਪ 29 ਨਵੰਬਰ ਨੂੰ ਦੁੱਖ ਨਿਵਾਰਨ ਸ੍ਰੀ ਬਾਲਾ ਜੀ ਧਾਮ ਮੰਦਰ ਫ਼ਾਜ਼ਿਲਕਾ ਵਿਖੇ ਲਾਇਆ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਤੇ ਨੌਜਵਾਨਾਂ ਨੂੰ ਇਸ ਕੈਂਪ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਹੈਲਪਰਾਂ ਵਲੋਂ ਧੋਖਾ ਕਰਨ ਵਾਲੀ ਪਾਰਟੀ ਦੇ ਫੁੱਲ ਗੰਗਾ ਵਿਚ ਪਾਉਣ ਦੀਆਂ ਤਿਆਰੀਆਂ ਮੁਕੰਮਲ-ਸਰੋਜ ਛੱਪੜ... ਅਗਲੀ ਖ਼ਬਰ ਪਰਸਵਾਰਥ ਸਭਾ ਵਲੋਂ ਲਗਾਏ ਮੁਫ਼ਤ ਮੈਡੀਕਲ ਕੈਂਪ ਦੌਰਾਨ 51 ਮਰੀਜ਼ਾਂ ਦੀ ਕੀਤੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।