16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਟਰੱਕ ਨਾਲ ਟਕਰਾਈ ਕਾਰ, ਨੌਜਵਾਨ ਗੰਭੀਰ ਜ਼ਖ਼ਮੀ

ਅਬੋਹਰ, 15 ਨਵੰਬਰ (ਵਿਵੇਕ ਹੂੜੀਆ)-ਨੇੜਲੇ ਪਿੰਡ ਆਲਮਗੜ੍ਹ ਵਿਖੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਅੱਗੇ ਜਾ ਰਹੇ ਟਰੱਕ ਨਾਲ ਇਕ ਕਾਰ ਦੇ ਟਕਰਾ ਜਾਣ ਕਾਰਨ ਕਾਰ ਚਾਲਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਚਾਲਕ ਅੰਦਰ ਹੀ ਫਸ ਗਿਆ, ਜਿਸ ਨੂੰ ਮੌਕੇ ’ਤੇ ਮੌਜੂਦ ਲੋਕਾਂ ਨੇ ਭਾਰੀ ਮਸ਼ੱਕਤ ਤੋਂ ਬਾਅਦ ਬਾਹਰ ਕੱਢਿਆ।

ਅਜੀਤ ਡੈਸਕ 16-11-2026
ਅਬੋਹਰ, 15 ਨਵੰਬਰ (ਵਿਵੇਕ ਹੂੜੀਆ)-ਨੇੜਲੇ ਪਿੰਡ ਆਲਮਗੜ੍ਹ ਵਿਖੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਅੱਗੇ ਜਾ ਰਹੇ ਟਰੱਕ ਨਾਲ ਇਕ ਕਾਰ ਦੇ ਟਕਰਾ ਜਾਣ ਕਾਰਨ ਕਾਰ ਚਾਲਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਚਾਲਕ ਅੰਦਰ ਹੀ ਫਸ ਗਿਆ, ਜਿਸ ਨੂੰ ਮੌਕੇ ’ਤੇ ਮੌਜੂਦ ਲੋਕਾਂ ਨੇ ਭਾਰੀ ਮਸ਼ੱਕਤ ਤੋਂ ਬਾਅਦ ਬਾਹਰ ਕੱਢਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਰਾਏਪੁਰਾ ਵਾਸੀ ਜੈਅੰਤ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਆਪਣੇ ਜੀਜਾ, ਵਾਸੀ ਸ੍ਰੀਗੰਗਾਨਗਰ ਨੂੰ ਛੱਡਣ ਲਈ ਕਾਰ ਰਾਹੀਂ ਪਿੰਡ ਆਲਮਗੜ੍ਹ ਦੇ ਬੱਸ ਅੱਡੇ ’ਤੇ ਆਇਆ ਸੀ। ਬੱਸ ਅੱਗੇ ਨਿਕਲ ਜਾਣ ਕਾਰਨ ਉਸ ਨੇ ਕਾਰ ਅੱਗੇ ਲਿਜਾ ਕੇ ਜੀਜਾ ਨੂੰ ਬੱਸ ਵਿਚ ਬਿਠਾਇਆ ਅਤੇ ਵਾਪਸ ਆਪਣੇ ਪਿੰਡ ਰਾਏਪੁਰਾ ਵੱਲ ਪਰਤ ਰਿਹਾ ਸੀ। ਜਦੋਂ ਉਹ ਆਲਮਗੜ੍ਹ ਸਥਿਤ ਗੁਰਦੁਆਰਾ ਸਾਹਿਬ ਨੇੜੇ ਪਹੁੰਚਿਆ ਤਾਂ ਅਚਾਨਕ ਉਸ ਦੀ ਕਾਰ ਬੇਕਾਬੂ ਹੋ ਕੇ ਅੱਗੇ ਜਾ ਰਹੇ ਟਰੱਕ ਨਾਲ ਜਾ ਟਕਰਾਈ। ਹਾਦਸੇ ਦੀ ਆਵਾਜ਼ ਸੁਣ ਕੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰ ਰਹੇ ਲੋਕ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ ਕਾਰ ਵਿਚ ਫਸੇ ਜੈਅੰਤ ਕੁਮਾਰ ਨੂੰ ਬਾਹਰ ਕੱਢ ਕੇ ਇਲਾਜ ਲਈ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿਚ ਨੌਜਵਾਨ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਹਨ। ਫ਼ਿਲਹਾਲ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਪਿਛਲੀ ਖ਼ਬਰ ਜਨ ਸੇਵਾ ਸੁਸਾਇਟੀ ਵਲੋਂ ‘ਤੁਹਾਡਾ ਸਾਮਾਨ ਮਨੁੱਖਤਾ ਦੇ ਕੰਮ’ ਮੁਹਿੰਮ ਤਹਿਤ 90 ਲੋੜਵੰਦਾਂ ਨੂੰ ਕੱਪੜੇ ਅਤੇ ਬੂਟ ਵੰਡੇ ਹ... ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਹੈਲਪਰਾਂ ਵਲੋਂ ਧੋਖਾ ਕਰਨ ਵਾਲੀ ਪਾਰਟੀ ਦੇ ਫੁੱਲ ਗੰਗਾ ਵਿਚ ਪਾਉਣ ਦੀਆਂ ਤਿਆਰੀਆਂ ਮੁਕੰਮਲ-ਸਰੋਜ ਛੱਪੜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।