17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਪਲਸ ਪੋਲਿਓ ਮੁਹਿੰਮ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ

ਫ਼ਾਜ਼ਿਲਕਾ, 17 ਨਵੰਬਰ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਲੋਂ 22 ਨਵੰਬਰ ਤੋਂ 24 ਨਵੰਬਰ ਤੱਕ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਬੱਚਾ ਪੋਲਿਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨ.)

ਅਜੀਤ ਡੈਸਕ 18-11-2026
ਫ਼ਾਜ਼ਿਲਕਾ, 17 ਨਵੰਬਰ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਲੋਂ 22 ਨਵੰਬਰ ਤੋਂ 24 ਨਵੰਬਰ ਤੱਕ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਬੱਚਾ ਪੋਲਿਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਮਨਦੀਪ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬ ਨੈਸ਼ਨਲ ਇਮਿਊਨੀਜੇਸ਼ਨ ਡੇ (ਪਲਸ ਪੋਲਿਓ) ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਮੌਕੇ ਸਾਂਝੀ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸਮੇਂ-ਸਮੇਂ ’ਤੇ ਟੀਕਾਕਰਨ ਅਤੇ ਪੋਲਿਓ ਦੀਆਂ ਬੂੰਦਾਂ ਪਿਲਾਉਣੀਆਂ ਲਾਜ਼ਮੀ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਮਾਈਗ੍ਰੇਟਰੀ ਆਬਾਦੀ, ਝੁੱਗੀ ਝੋਂਪੜੀਆਂ, ਦੂਰ ਦੁਰਾਡੇ ਦੇ ਇਲਾਕੇ, ਭੱਠੇ, ਸ਼ੈਲਰ ਅਤੇ ਫ਼ੈਕਟਰੀਆਂ ਵਿਖੇ ਇਸ ਮੁਹਿੰਮ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਨਾਲ ਹੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਮੁਹਿੰਮ ਵਿਚ ਵਿਸ਼ੇਸ਼ ਤੌਰ ’ਤੇ ਸਹਿਯੋਗ ਦੇਣ ਲਈ ਕਿਹਾ ਤਾਂ ਜੋ ਕੋਈ ਵੀ ਬੱਚਾ ਪੋਲਿਓ ਦੀਆਂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਇਸ ਮੌਕੇ ਸਿਵਲ ਸਰਜਨ ਡਾ ਕਵਿਤਾ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਇਸ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ 0 ਤੋਂ 5 ਸਾਲ ਦੀ ਉਮਰ ਤੱਕ ਦੇ ਲਗਭਗ 141732 ਬੱਚਿਆਂ ਨੂੰ ਕਵਰ ਕਰਨ ਲਈ 565 ਪੋਲੀਓ ਬੂਥ ਦਾ ਗਠਨ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੀ ਸੁਪਰਵੀਜਨ ਕਰਨ ਲਈ 113 ਸੁਪਰਵਾਈਜ਼ਰ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 110 ਭੱਠੇ, 74 ਹਾਈ ਰਿਸਕ ਏਰੀਏ ਹਨ, ਜਿੱਥੇ ਇਨ੍ਹਾਂ ਟੀਮਾਂ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਦੋ ਬੂੰਦਾਂ ਜ਼ਰੂਰ ਪਿਲਾਈਆਂ ਜਾਣ। ਬੇਸ਼ੱਕ ਬੱਚਾ ਬੂੰਦਾਂ ਲੈ ਚੁੱਕਾ ਹੋਵੇ, ਭਾਵੇਂ ਬੱਚਾ ਬਿਮਾਰ ਹੋਵੇ, ਭਾਵੇਂ ਦਸਤ ਲੱਗੇ ਹੋਣ। ਇਸ ਮੌਕੇ ਡਾ ਰਿੰਕੂ ਚਾਵਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ ਸੁਮਿਤ ਸਿੰਘ, ਡਾ ਨਵੀਨ ਮਿੱਤਲ, ਡਾ ਵਿਕਾਸ ਗਾਂਧੀ, ਡਾ ਸੌਰਭ, ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ ਦਿਵੇਸ਼ ਕੁਮਾਰ ਹਰਮੀਤ ਸਿੰਘ ਸੁਨੀਲ ਟੰਡਨ ਸੁਸ਼ੀਲ ਕੁਮਾਰ, ਸ਼ਵੇਤਾ ਅਤੇ ਵੱਖ ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਦੀ ਮਹੀਨੇਵਾਰ ਮੀਟਿੰਗ ਵਿਚ ਕਿਸਾਨੀ ਮਸਲਿਆਂ ’ਤੇ ਹੋਈਆਂ ਅਹਿਮ ਵਿਚਾਰਾਂ ਅਗਲੀ ਖ਼ਬਰ ਨਰੇਗਾ ਅਤੇ ਆਵਾਸ ਯੋਜਨਾ ਘਪਲੇਬਾਜ਼ੀ ’ਤੇ ਕਾਰਵਾਈ ਨਾ ਹੋਣ ਦੇ ਵਿਰੋਧ ’ਚ ਸੀ.ਪੀ.ਆਈ. ਨੇ ਫੂਕਿਆ ਅਧਿਕਾਰੀਆਂ ਦਾ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।