ਸਰਕਾਰੀ ਹਾਈ ਸਕੂਲ ਹਿੰਮਤਪੁਰਾ ਵਿਖੇ ਸਿੱਖਿਆ ਕ੍ਰਾਂਤੀ ਅਧੀਨ ਬਣੇ ਦੋ ਨਵੇਂ ਕਮਰਿਆਂ ਅਤੇ ਆਰਟ ਐਂਡ ਕਰਾਫ਼ਟ ਰੂਮ ਦੇ ਉਦਘਾਟਨੀ ਸਮਾਰੋਹ ਦਾ ਆਯੋਜਨ
ਬੱਲੂਆਣਾ, 17 ਨਵੰਬਰ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਹਿੰਮਤਪੁਰਾ ਵਿਖੇ ਹਲਕਾ ਵਿਧਾਇਕ ਅਮਨਦੀਪ ਗੋਲਡੀ ਮੁਸਾਫਿਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿੱਖਿਆ ਕ੍ਰਾਂਤੀ ਅਧੀਨ ਬਣੇ ਦੋ ਨਵੇਂ ਕਮਰਿਆਂ ਅਤੇ ਇਕ ਆਰਟ ਐਂਡ ਕਰਾਫ਼ਟ ਰੂਮ ਦਾ ਉਦਘਾਟਨੀ ਸਮਾਰੋਹ ਕਰਵਾਇਆ ਗਿਆ। ਇਸ ਸਮੇਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਬਲਜੀਤ ਸਿੰਘ ਨੇ ਮੁੱਖ ਮਹਿਮਾਨ ਅਤੇ ਪਿੰਡ ਦੇ ਸਰਪੰਚ ਸੁਸ਼ੀਲ ਕੁਮਾਰ ਕੜਵਾਸਰਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਅਜੀਤ ਡੈਸਕ
18-11-2026