ਹੌਜ ਖ਼ਾਸ ਵਿਖੇ ਪੀਰ ਬਾਬਾ ਮਾਧੇ ਸ਼ਾਹ ਦੇ ਸਾਲਾਨਾ ਮੇਲੇ ਮੌਕੇ ਲਗਾਇਆ ਖ਼ੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪ
ਫ਼ਾਜ਼ਿਲਕਾ, 17 ਨਵੰਬਰ (ਅਮਰਜੀਤ ਸ਼ਰਮਾ)-ਪਿੰਡ ਹੌਜ ਖ਼ਾਸ ਵਿਖੇ ਪੀਰ ਬਾਬਾ ਮਾਧੇ ਸ਼ਾਹ ਦੇ ਸਾਲਾਨਾ ਮੇਲੇ ਮੌਕੇ ਮਨੁੱਖਤਾ ਦੀ ਭਲਾਈ ਨੂੰ ਸਮਰਪਿਤ ਖ਼ੂਨਦਾਨ ਕੈਂਪ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਇਲਾਕੇ ਦੇ ਨੌਜਵਾਨਾਂ ਅਤੇ ਖ਼ੂਨਦਾਨੀਆਂ ਨੇ ਭਾਰੀ ਉਤਸ਼ਾਹ ਨਾਲ ਖ਼ੂਨਦਾਨ ਕਰਕੇ ਸਮਾਜ ਸੇਵਾ ਵਿਚ ਆਪਣਾ ਬਣਦਾ ਯੋਗਦਾਨ ਪਾਇਆ।
ਅਜੀਤ ਡੈਸਕ
18-11-2026