ਵਿਦਿਆਰਥੀਆਂ ਨੂੰ ਖੇਤੀਬਾੜੀ ਬਾਰੇ ਦਿੱਤੀ ਜਾਣਕਾਰੀ
ਬੱਲੂਆਣਾ, 17 ਨਵੰਬਰ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਪ੍ਰਿੰਸੀਪਲ ਮੈਡਮ ਦੀਪਿਕਾ ਠਾਕੁਰ ਦੀ ਅਗਵਾਈ ਹੇਠ ਮਿਸ ਅਲੀਸਾ ਕੰਬੋਜ ਬੱਲੂਆਣਾ ਨੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਖੇਤੀਬਾੜੀ ਵਿਸ਼ੇ ਸਬੰਧਿਤ ਜਾਣਕਾਰੀ ਦਿੰਦਿਆਂ ਖੇਤੀ ਕਰਨ ਦੇ ਵੱਖ - ਵੱਖ ਢੰਗਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਕ ਗੈਸ ਲੈਕਚਰਾਰ ਵਜੋਂ ਸੰਬੋਧਨ ਕਰਦਿਆਂ ਮਿਸ ਅਲੀਸਾ ਕੰਬੋਜ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਤੀ ਕਰਨ ਬਾਰੇ ਭਰਪੂਰ ਜਾਣਕਾਰੀ ਪ੍ਰਾਪਤ ਕਰਨ ਦੀ ਪ੍ਰੇਰਨਾ ਵੀ ਦਿੱਤੀ।
ਅਜੀਤ ਡੈਸਕ
18-11-2026