19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਦੋ ਦਿਨਾਂ ਤੋਂ ਲਾਪਤਾ ਆਟੋ ਚਾਲਕ ਦੀ ਲਾਸ਼ ਮਲੂਕਾ ਮਾਈਨਰ ’ਚੋਂ ਮਿਲੀ

ਅਬੋਹਰ, 18 ਨਵੰਬਰ(ਵਿਵੇਕ ਹੂੜੀਆ)-ਪਿੰਡ ਬਹਾਵਲ ਵਾਸੀ ਦੇ ਰਹਿਣ ਵਾਲੇ ਕਰੀਬ 42 ਸਾਲਾ ਆਟੋ ਚਾਲਕ ਦੀ ਲਾਸ਼ ਹਨੂਮਾਨਗੜ੍ਹ ਰੋਡ ਤੋਂ ਲੰਘਦੀ ਮਲੂਕਾ ਮਾਈਨਰ ਵਿਚੋਂ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਸੁਨੀਲ ਕੁਮਾਰ ਬਠਲਾ ਪੁੱਤਰ ਚਰਨਦਾਸ ਬਠਲਾ ਵਜੋਂ ਹੋਈ ਹੈ, ਜੋ ਪਿਛਲੇ ਦੋ ਦਿਨਾਂ ਤੋਂ ਘਰੋਂ ਲਾਪਤਾ ਸੀ।

ਅਜੀਤ ਡੈਸਕ 19-11-2026
ਅਬੋਹਰ, 18 ਨਵੰਬਰ(ਵਿਵੇਕ ਹੂੜੀਆ)-ਪਿੰਡ ਬਹਾਵਲ ਵਾਸੀ ਦੇ ਰਹਿਣ ਵਾਲੇ ਕਰੀਬ 42 ਸਾਲਾ ਆਟੋ ਚਾਲਕ ਦੀ ਲਾਸ਼ ਹਨੂਮਾਨਗੜ੍ਹ ਰੋਡ ਤੋਂ ਲੰਘਦੀ ਮਲੂਕਾ ਮਾਈਨਰ ਵਿਚੋਂ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਸੁਨੀਲ ਕੁਮਾਰ ਬਠਲਾ ਪੁੱਤਰ ਚਰਨਦਾਸ ਬਠਲਾ ਵਜੋਂ ਹੋਈ ਹੈ, ਜੋ ਪਿਛਲੇ ਦੋ ਦਿਨਾਂ ਤੋਂ ਘਰੋਂ ਲਾਪਤਾ ਸੀ। ਦੱਸਿਆ ਜਾ ਰਿਹਾ ਹੈ ਕਿ ਕੰਮਕਾਜ ਠੀਕ ਨਾ ਚੱਲਣ ਅਤੇ ਆਰਥਿਕ ਤੰਗੀ ਕਾਰਨ ਉਹ ਪਿਛਲੇ ਕੁੱਝ ਸਮੇਂ ਤੋਂ ਮਾਨਸਿਕ ਪ੍ਰੇਸ਼ਾਨੀ ਵਿਚ ਸੀ। ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਆਟੋ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਪਰਿਵਾਰਕ ਮੈਂਬਰਾਂ ਮੁਤਾਬਿਕ ਪਿਛਲੇ ਕੁੱਝ ਸਮੇਂ ਤੋਂ ਉਸ ਦਾ ਕੰਮ ਠੀਕ ਨਹੀਂ ਚੱਲ ਰਿਹਾ ਸੀ, ਜਿਸ ਕਾਰਨ ਉਹ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਸੀ। ਦੋ ਦਿਨ ਪਹਿਲਾਂ ਉਹ ਅਚਾਨਕ ਘਰੋਂ ਚਲਾ ਗਿਆ ਅਤੇ ਵਾਪਸ ਨਹੀਂ ਪਰਤਿਆ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ। ਬੁੱਧਵਾਰ ਸਵੇਰੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਨੂੰ ਹਨੂਮਾਨਗੜ੍ਹ ਰੋਡ ਸਥਿਤ ਮਲੂਕਾ ਮਾਈਨਰ ਵਿਚ ਇਕ ਵਿਅਕਤੀ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ। ਸੂਚਨਾ ਮਿਲਣ ’ਤੇ ਸੰਮਤੀ ਦੇ ਮੈਂਬਰ ਬਿੱਟੂ ਨਰੂਲਾ, ਸੋਨੂੰ ਸ਼ਰਮਾ, ਸੋਨੂੰ ਗਰੋਵਰ, ਰਾਧੇ ਅਤੇ ਸ਼ੇਰਚੰਦ ਮੌਕੇ ’ਤੇ ਪਹੁੰਚੇ ਅਤੇ 112 ਪੁਲਿਸ ਟੀਮ ਨੂੰ ਸੂਚਿਤ ਕੀਤਾ। ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਨਹਿਰ ਵਿਚੋਂ ਬਾਹਰ ਕਢਵਾਇਆ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ। ਇਸ ਦੌਰਾਨ ਮ੍ਰਿਤਕ ਦੇ ਪਿਤਾ ਚਰਨਦਾਸ ਬਠਲਾ ਅਤੇ ਹੋਰ ਰਿਸ਼ਤੇਦਾਰ ਮੌਕੇ ’ਤੇ ਪਹੁੰਚੇ, ਜਿਨ੍ਹਾਂ ਨੇ ਲਾਸ਼ ਦੀ ਪਛਾਣ ਸੁਨੀਲ ਕੁਮਾਰ ਵਜੋਂ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਸੰਮਤੀ ਦੇ ਮੈਂਬਰਾਂ ਦੀ ਮਦਦ ਨਾਲ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ। ਦੱਸਿਆ ਜਾਂਦਾ ਹੈ ਕਿ ਸੁਨੀਲ ਦੇ ਪਰਿਵਾਰ ਵਿਚ ਪਤਨੀ ਤੋਂ ਇਲਾਵਾ ਇਕ ਪੁੱਤਰ ਅਤੇ ਇਕ ਧੀ ਹਨ। ਪਰਿਵਾਰ ਦੇ ਕਮਾਊ ਮੈਂਬਰ ਦੀ ਅਚਾਨਕ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਮੌਕੇ ’ਤੇ ਮੌਜੂਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਥਾਣਾ ਨੰਬਰ ਦੋ ਦੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸੋਸ਼ਲ ਮੀਡੀਆ ’ਤੇ ਅਣਜਾਣ ਲੋਕਾਂ ਨਾਲ ਦੋਸਤੀ ਪੈ ਸਕਦੀ ਹੈ ਭਾਰੀ, ਮਾਪੇ ਬੱਚਿਆਂ ਦੀਆਂ ਆਨਲਾਈਨ ਗਤੀਵਿਧੀਆਂ ’ਤੇ ਰੱਖਣ ਨਜ਼ਰ... ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ 16ਵਾਂ ਨਗਰ ਕੀਰਤਨ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।