ਸਰਹੱਦੀ ਖੇਤਰ ਦੀਆਂ ਕੱਚੀਆਂ ਜ਼ਮੀਨਾਂ ਪੱਕੀਆਂ ਕਰਵਾਉਣ ਲਈ ਕਿਸਾਨਾਂ ਨਾਲ ਡਟ ਕੇ ਖੜ੍ਹੇ ਹਾਂ-ਕਰਨ ਗਿਲਹੋਤਰਾ
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਸਰਹੱਦੀ ਖੇਤਰ ਦੇ ਵਿਕਾਸ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਕਰਨ ਗਿਲਹੋਤਰਾ ਵਲੋਂ ਪਿੰਡ ਰੇਤੇ ਵਾਲੀ ਭੈਣੀ ਦੇ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਸਰਹੱਦੀ ਖੇਤਰ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਪ
ਪਿੰਡ ਰੇਤੇ ਵਾਲੀ ਭੈਣੀ ਦੇ ਗੁਰਦੁਆਰਾ ਸਾਹਿਬ ਵਿਖੇ ਸਰਪੰਚਾਂ, ਕਿਸਾਨਾਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਦੇ ਹੋਏ ਕਰਨ ਗਿਲਹੋਤਰਾ ਅਤੇ ਹੋਰ ਪਤਵੰਤੇ। ਅਜੀਤ ਤਸਵੀਰ
19-11-2026
ਫ਼ਾਜ਼ਿਲਕਾ, 18 ਨਵੰਬਰ (ਦਵਿੰਦਰ ਪਾਲ ਸਿੰਘ)-ਸਰਹੱਦੀ ਖੇਤਰ ਦੇ ਵਿਕਾਸ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਕਰਨ ਗਿਲਹੋਤਰਾ ਵਲੋਂ ਪਿੰਡ ਰੇਤੇ ਵਾਲੀ ਭੈਣੀ ਦੇ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਸਰਹੱਦੀ ਖੇਤਰ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਦੌਰਾਨ ਕਰਨ ਗਿਲਹੋਤਰਾ ਨੇ ਦੱਸਿਆ ਕਿ ਦਿੱਲੀ ਵਿਖੇ ਬੀ.ਐੱਸ.ਐੱਫ ਦੇ ਡੀ.ਜੀ.ਪੀ ਅਤੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਹੋਈਆਂ ਮੁਲਾਕਾਤਾਂ ਅਤੇ ਗੱਲਬਾਤ ਦੌਰਾਨ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਉਨ੍ਹਾਂ ਦੀਆਂ ਜ਼ਮੀਨਾਂ ਸਬੰਧੀ ਮਸਲਿਆਂ ਤੋਂ ਸਬੰਧਿਤ ਅਧਿਕਾਰੀਆਂ ਅਤੇ ਕੇਂਦਰੀ ਪੱਧਰ ’ਤੇ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਨੇ ਇਨ੍ਹਾਂ ਗੱਲਬਾਤਾਂ ਦੌਰਾਨ ਸਾਹਮਣੇ ਆਏ ਹਾਂ-ਪੱਖੀ ਪਹਿਲੂਆਂ ਬਾਰੇ ਵੀ ਪਿੰਡ ਵਾਸੀਆਂ ਨੂੰ ਵਿਸਥਾਰ ਨਾਲ ਦੱਸਿਆ। ਕਰਨ ਗਿਲਹੋਤਰਾ ਨੇ ਕਿਹਾ ਕਿ ਸਰਹੱਦੀ ਖੇਤਰ ਦੀਆਂ ਸਾਲਾਂ ਤੋਂ ਕੱਚੀਆਂ ਪਈਆਂ ਜ਼ਮੀਨਾਂ ਨੂੰ ਪੱਕਾ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਇਸ ਮਸਲੇ ਦੇ ਹੱਲ ਲਈ ਉਹ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਇਸ ਸੰਘਰਸ਼ ਵਿਚ ਉਹ ਤਨ, ਮਨ ਅਤੇ ਧਨ ਨਾਲ ਕਿਸਾਨਾਂ ਦਾ ਸਾਥ ਦੇਣਗੇ ਅਤੇ ਮਸਲੇ ਦੇ ਹੱਲ ਲਈ ਜਿੱਥੇ ਵੀ ਜਾਣਾ ਪਿਆ, ਉੱਥੇ ਜਾਣ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਨੂਰਸ਼ਾਹ, ਸਵਰਨ ਸਿੰਘ ਬਲਾਕ ਸੰਮਤੀ ਮੈਂਬਰ ਤੇ ਸਰਪੰਚ, ਸਰਪੰਚ ਵੀਰ ਸਿੰਘ, ਗੁਲਸ਼ੇਰ ਸਿੰਘ ਬਲਾਕ ਸੰਮਤੀ ਮੈਂਬਰ, ਦਾਰਾ ਸਿੰਘ ਸਮੇਤ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ, ਕਿਸਾਨ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਹਾਜ਼ਰ ਲੋਕਾਂ ਨੇ ਕਿਸਾਨਾਂ ਦੇ ਮਸਲਿਆਂ ਨੂੰ ਉੱਚ ਪੱਧਰ ’ਤੇ ਉਠਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਰਨ ਗਿਲਹੋਤਰਾ ਦਾ ਧੰਨਵਾਦ ਕੀਤਾ।