20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਜ਼ਿਲ੍ਹਾ ਪ੍ਰਧਾਨ ਸਿੱਧੂ ਨੇ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ

ਅਬੋਹਰ, 20 ਨਵੰਬਰ (ਸੁਖਜੀਤ ਸਿੰਘ ਬਰਾੜ)-ਕਾਂਗਰਸ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਵਲੋਂ ਕਾਂਗਰਸ ਸੂਬਾ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਨੂੰ ਜ਼ਿਲ੍ਹੇ ਦੀਆਂ ਅਬੋਹਰ, ਬੱਲੂਆਣਾ, ਫ਼ਾਜ਼ਿਲਕਾ, ਜਲਾਲਾਬਾਦ ਸਣੇ ਚਾਰੇ ਵਿਧਾਨ ਸਭਾ ਸੀਟਾਂ ’ਤੇ ਕਾਂਗਰਸ ਪਾਰਟੀ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਇਆ।

ਅਜੀਤ ਡੈਸਕ 21-11-2026
ਅਬੋਹਰ, 20 ਨਵੰਬਰ (ਸੁਖਜੀਤ ਸਿੰਘ ਬਰਾੜ)-ਕਾਂਗਰਸ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਵਲੋਂ ਕਾਂਗਰਸ ਸੂਬਾ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਨੂੰ ਜ਼ਿਲ੍ਹੇ ਦੀਆਂ ਅਬੋਹਰ, ਬੱਲੂਆਣਾ, ਫ਼ਾਜ਼ਿਲਕਾ, ਜਲਾਲਾਬਾਦ ਸਣੇ ਚਾਰੇ ਵਿਧਾਨ ਸਭਾ ਸੀਟਾਂ ’ਤੇ ਕਾਂਗਰਸ ਪਾਰਟੀ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਇਆ। ਜ਼ਿਲ੍ਹਾ ਪ੍ਰਧਾਨ ਸਿੱਧੂ ਨੇ ਇਹ ਵੀ ਦੱਸਿਆ ਕਿ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਵੀ ਚਾਰੇ ਵਿਧਾਨ ਸਭਾ ਹਲਕਿਆਂ ’ਚ ਕਾਂਗਰਸ ਪਾਰਟੀ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ ਸੀ ਅਤੇ ਇਸ ਕਰਕੇ ਕਾਂਗਰਸ ਪਾਰਟੀ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਜੇਤੂ ਰਹੀ ਸੀ। ਕਾਂਗਰਸ ਸੂਬਾ ਪ੍ਰਧਾਨ ਪ੍ਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੂੰ ਕਿਹਾ ਕਿ ਹੁਣ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਗਈਆਂ ਹਨ, ਤੁਸੀਂ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਜ਼ਿਲ੍ਹੇ ਭਰ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰੋ ਤਾਂ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤ ਸਰਕਾਰ ਬਣਾਈ ਜਾ ਸਕੇ।
ਪਿਛਲੀ ਖ਼ਬਰ ਕਾਪਿਆਂ ਨਾਲ ਹਮਲਾ ਕਰ ਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।