ਬ੍ਰਹਮਰਿਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਯੋਗਾ ਮੁਕਾਬਲੇ ’ਚ 17 ਤਗਮੇ ਜਿੱਤੇ
ਅਬੋਹਰ, 20 ਨਵੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਬ੍ਰਹਮ ਰਿਸ਼ੀ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਅੰਮ੍ਰਿਤਸਰ ਵਿਖੇ ਹੋਏ ਨੈਸ਼ਨਲ ਯੋਗਾ ਮੁਕਾਬਲੇ ਵਿਚ ਕੁੱਲ 17 ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਕੁੱਲ 12 ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿਚ ਭਾਗ ਲਿਆ ਅਤੇ 9 ਸੋਨ ਦੇ, 4 ਚਾਂਦੀ ਦੇ ਅਤੇ 4 ਕਾਂਸੀ ਦੇ ਤਗਮੇ ਹਾਸਲ ਕੀਤੇ।
ਅਜੀਤ ਡੈਸਕ
21-11-2026