21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਹੋਈ ਵਿਚਾਰ-ਚਰਚਾ

ਜਲਾਲਾਬਾਦ, 20 ਨਵੰਬਰ (ਜਸਕਰਨ ਸਿੰਘ ਤਨੇਜਾ) ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲਾਲਾਬਾਦ ਨਾਲ ਸਬੰਧਿਤ ਨੌਜਵਾਨ ਆਗੂ ਗੁਰਜੋਤ ਸਿੰਘ ਸੰਧੂ ਨੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਅਤੇ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਦਵਿੰਦਰ ਸਿੰਘ ਮਾਨ ਬੱਬਲ, ਬਲਾਕ ਸੰਮਤੀ ਮੈਂਬਰ ਜੱਗਾ ਨਕਈ, ਗੁਰਜਿੰਦਰ ਸਿੰਘ ਮਾਨ ਅਤੇ ਗੁਰਚਰਨ ਸਿੰਘ ਮਾਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਅਜੀਤ ਡੈਸਕ 21-11-2026
ਜਲਾਲਾਬਾਦ, 20 ਨਵੰਬਰ (ਜਸਕਰਨ ਸਿੰਘ ਤਨੇਜਾ) ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲਾਲਾਬਾਦ ਨਾਲ ਸਬੰਧਿਤ ਨੌਜਵਾਨ ਆਗੂ ਗੁਰਜੋਤ ਸਿੰਘ ਸੰਧੂ ਨੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਅਤੇ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਦਵਿੰਦਰ ਸਿੰਘ ਮਾਨ ਬੱਬਲ, ਬਲਾਕ ਸੰਮਤੀ ਮੈਂਬਰ ਜੱਗਾ ਨਕਈ, ਗੁਰਜਿੰਦਰ ਸਿੰਘ ਮਾਨ ਅਤੇ ਗੁਰਚਰਨ ਸਿੰਘ ਮਾਨ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਮੁਲਾਕਾਤ ਦੌਰਾਨ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ ਅਤੇ ਚੋਣ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਹਲਕਾ ਜਲਾਲਾਬਾਦ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ, ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੁਲਾਕਾਤ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਲਾਲਾਬਾਦ ਹਲਕੇ ਵਿਚ ਕਾਂਗਰਸ ਦੀਆਂ ਰਾਜਨੀਤਿਕ ਸਰਗਰਮੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਸਾਬਕਾ ਚੇਅਰਮੈਨ ਗੁਰਜੀਤ ਗਿੱਲ ਨੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕਰ ਕੇ ਚੁੱਕਿਆ ਸਿਹਤ ਸਹੂਲਤਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।