ਵਿਧਾਇਕ ਸਵਨਾ ਦੀ ਅਗਵਾਈ ਹੇਠ ਦਰਜਨ ਤੋਂ ਵੱਧ ਪਰਿਵਾਰ ‘ਆਪ’ ਵਿਚ ਹੋਏ ਸ਼ਾਮਿਲ
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਹਲਕਾ ਫ਼ਾਜ਼ਿਲਕਾ ਦੇ ਪਿੰਡ ਢਾਣੀ ਹਰਚਰਨ ਸਿੰਘ ਰੰਧਾਵਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਪਿੰਡ ਦੇ ਦਰਜਨ ਤੋਂ ਵੱਧ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖਦਿਆਂ ‘ਆਪ’ ਦਾ ਪੱਲਾ ਫੜ ਲਿਆ। ਵਿਧਾਇਕ ਸਵਨਾ ਵਲੋਂ ਇਨ੍ਹਾਂ ਪਰਿਵਾਰਾਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ ਗਿਆ।
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਹਲਕਾ ਫ਼ਾਜ਼ਿਲਕਾ ਦੇ ਪਿੰਡ ਢਾਣੀ ਹਰਚਰਨ ਸਿੰਘ ਰੰਧਾਵਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਪਿੰਡ ਦੇ ਦਰਜਨ ਤੋਂ ਵੱਧ ਪਰਿਵਾਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖਦਿਆਂ ‘ਆਪ’ ਦਾ ਪੱਲਾ ਫੜ ਲਿਆ। ਵਿਧਾਇਕ ਸਵਨਾ ਵਲੋਂ ਇਨ੍ਹਾਂ ਪਰਿਵਾਰਾਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਕਰਵਾਏ ਗਏ ਰਿਕਾਰਡ ਤੋੜ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਦੇ ਸਾਰੇ ਵਿਕਾਸ ਕਾਰਜ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ ਅਤੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਵਰਕਰ ਤੇ ਪਰਿਵਾਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਸਰਕਾਰ ਵਲੋਂ ਦਿੱਤੀ ਜਾ ਰਹੀ ਮੁਫ਼ਤ ਬਿਜਲੀ, ਮੁਫ਼ਤ ਇਲਾਜ ਅਤੇ ਵਿਧਾਇਕ ਸਵਨਾ ਦੀ ਕਾਰਜਸ਼ੈਲੀ ਤੋਂ ਬੇਹੱਦ ਪ੍ਰਭਾਵਿਤ ਹਨ, ਜਿਸ ਸਦਕਾ ਉਨ੍ਹਾਂ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਲਿਆ ਹੈ। ਇਸ ਮੌਕੇ ਮਾਰਕੀਟ ਕਮੇਟੀ ਫ਼ਾਜ਼ਿਲਕਾ ਦੇ ਚੇਅਰਮੈਨ ਅਮਿੱਤ ਰਿਣਵਾ, ਬਲਾਕ ਪ੍ਰਧਾਨ ਦਲੀਪ ਸਹਾਰਨ, ਸਰਪੰਚ ਗੁਰਪ੍ਰੀਤ ਸਿੰਘ ਅਤੇ ਸਰਪੰਚ ਹਰਜੀਤ ਸਿੰਘ ਬਿੱਟੂ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਪਿੰਡ ਵਾਸੀ ਹਾਜ਼ਰ ਸਨ।