20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਰੇਡੀਐਂਟ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸਾਫਟਬਾਲ ਵਿਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਹਾਸਿਲ ਕਰ ਕੇ ਰੌਸ਼ਨ ਕੀਤਾ ਨਾਂਅ

ਮੰਡੀ ਅਰਨੀਵਾਲਾ, 20 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਵੱਖਰੀ ਪਛਾਣ ਬਣਾਉਣ ਵਾਲੀ ਸੰਸਥਾ ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹੂਆਣਾ ਬੋਦਲਾ ਨੇ ਇਕ ਹੋਰ ਸ਼ਾਨਦਾਰ ਪ੍ਰਾਪਤੀ ਆਪਣੇ ਨਾਮ ਕਰ ਲਈ ਹੈ। ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਰਾਜ ਪੱਧਰੀ ਸਾਫਟਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।

ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪੰਜਾਬ ਭਰ ਵਿਚੋਂ ਅੱਵਲ ਆਏ ਸਾਫਟਬਾਲ ਖਿਡਾਰੀ। ਤਸਵੀਰ-ਨਿਸ਼ਾਨ ਸਿੰਘ ਮੋਹਲ਼ਾ 21-11-2026
ਮੰਡੀ ਅਰਨੀਵਾਲਾ, 20 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਵੱਖਰੀ ਪਛਾਣ ਬਣਾਉਣ ਵਾਲੀ ਸੰਸਥਾ ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹੂਆਣਾ ਬੋਦਲਾ ਨੇ ਇਕ ਹੋਰ ਸ਼ਾਨਦਾਰ ਪ੍ਰਾਪਤੀ ਆਪਣੇ ਨਾਮ ਕਰ ਲਈ ਹੈ। ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਰਾਜ ਪੱਧਰੀ ਸਾਫਟਬਾਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਖਿਡਾਰੀਆਂ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ, ਖੇਡ ਭਾਵਨਾ ਅਤੇ ਬਿਹਤਰੀਨ ਟੀਮ ਵਰਕ ਸਦਕਾ ਇਹ ਵੱਡੀ ਸਫਲਤਾ ਪ੍ਰਾਪਤ ਕੀਤੀ। ਇਸ ਮੌਕੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਐਗਜ਼ੀਕਿਊਟਿਵ ਡਾਇਰੈਕਟਰ ਡਾ.ਪੰਕਜ ਧਮੀਜਾ ਨੇ ਕਿਹਾ ਕਿ ਇਹ ਸੰਸਥਾ ਲਈ ਬੇਹੱਦ ਮਾਣ ਵਾਲਾ ਪਲ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਵਿੱਦਿਅਕ ਖੇਤਰ ਵਿਚ ਹੀ ਨਹੀਂ, ਸਗੋਂ ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਵੀ ਮੋਹਰੀ ਬਣਾਉਣਾ ਹੈ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਪ੍ਰੇਰਨਾ ਬਣੇਗੀ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨੀਤੀ ਸਿੰਘ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਹਨ, ਜੋ ਬੱਚਿਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਣਸ਼ੀਲਤਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਖਿਡਾਰੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਭਰੋਸਾ ਦਿਵਾਇਆ ਕਿ ਸਕੂਲ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਹਰ ਸੰਭਵ ਸਹੂਲਤ ਪ੍ਰਦਾਨ ਕਰਦਾ ਰਹੇਗਾ। ਇਸੇ ਤਰ੍ਹਾਂ ਅਕਾਦਮਿਕ ਮੁਖੀ ਡਾ.ਗੁਰਵੀਨ ਕੌਰ ਨੇ ਕਿਹਾ ਕਿ ਪੜ੍ਹਾਈ ਅਤੇ ਖੇਡਾਂ ਇੱਕ-ਦੂਜੇ ਦੀਆਂ ਪੂਰਕ ਹਨ, ਕਿਉਂਕਿ ਜਿੱਥੇ ਵਿੱਦਿਆ ਬੱਚਿਆਂ ਨੂੰ ਗਿਆਨਵਾਨ ਬਣਾਉਂਦੀ ਹੈ, ਉੱਥੇ ਖੇਡਾਂ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਕਰਦੀਆਂ ਹਨ। ਅੰਤ ਵਿਚ ਸਕੂਲ ਦੀ ਸਮੁੱਚੀ ਪ੍ਰਬੰਧਕੀ ਕਮੇਟੀ ਨੇ ਜੇਤੂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕੋਚ ਰਜਿੰਦਰ ਸਿੰਘ ਅਤੇ ਬਿੰਦਰ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਇਹ ਮਾਣਮੱਤੀ ਪ੍ਰਾਪਤੀ ਉਨ੍ਹਾਂ ਦੀ ਨਿਰੰਤਰ ਮਿਹਨਤ ਅਤੇ ਸਹੀ ਮਾਰਗਦਰਸ਼ਨ ਦਾ ਨਤੀਜਾ ਹੈ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਅਬੋਹਰ ਹਲਕੇ ਦੇ ਨਵੇਂ ਦਫ਼ਤਰ ਦਾ ਉਦਘਾਟਨ ਪਿੰਡ-ਪਿੰਡ ਅਤੇ ਬੂਥ ਪੱਧਰ ’ਤੇ ਪਾਰਟੀ ਦਾ ਜਥੇ... ਅਗਲੀ ਖ਼ਬਰ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਵਜ਼ੀਫ਼ਾ ਪ੍ਰੀਖਿਆ ਲਈ ਸਾਰੇ ਪ੍ਰਬੰਧ ਮੁਕੰਮਲ-ਡੀ.ਈ.ਓ ਅਜੇ ਕੁਮਾਰ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।