20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਅਕਾਲੀ ਦਲ ਵਾਰਿਸ ਪੰਜਾਬ ਵਲੋਂ ਅਬੋਹਰ ਹਲਕੇ ਦੇ ਨਵੇਂ ਦਫ਼ਤਰ ਦਾ ਉਦਘਾਟਨ ਪਿੰਡ-ਪਿੰਡ ਅਤੇ ਬੂਥ ਪੱਧਰ ’ਤੇ ਪਾਰਟੀ ਦਾ ਜਥੇਬੰਦਕ ਢਾਂਚਾ ਮਜ਼ਬੂਤ ਕਰਨ ਦਾ ਐਲਾਨ

ਅਬੋਹਰ, 20 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ) ਅਕਾਲੀ ਦਲ ਵਾਰਿਸ ਪੰਜਾਬ ਵਲੋਂ ਅਬੋਹਰ ਵਿਧਾਨ ਸਭਾ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

ਅਜੀਤ ਡੈਸਕ 21-11-2026
ਅਬੋਹਰ, 20 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ) ਅਕਾਲੀ ਦਲ ਵਾਰਿਸ ਪੰਜਾਬ ਵਲੋਂ ਅਬੋਹਰ ਵਿਧਾਨ ਸਭਾ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਉਪਰੰਤ ਜ਼ਿਲ੍ਹਾ ਪ੍ਰਧਾਨ ਸਰਦਾਰ ਪ੍ਰਤਾਪ ਸਿੰਘ ਨੇ ਰਿਬਨ ਕੱਟ ਕੇ ਨਵੇਂ ਦਫ਼ਤਰ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਹਲਕਾ ਅਬੋਹਰ ਦੇ ਸੇਵਾਦਾਰ ਜਗਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਦੇ ਜ਼ਿਲ੍ਹਾ ਆਗੂ ਸਾਰਜ ਸਿੰਘ, ਸੁਖਵੰਤ ਸਿੰਘ ਫ਼ੌਜੀ ਅਤੇ ਡਾ.ਪਰਮਜੀਤ ਸਿੰਘ ਸਮੇਤ ਹੋਰ ਪਾਰਟੀ ਵਰਕਰ ਮੌਜੂਦ ਸਨ। ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਨੇ ਜਗਜੀਤ ਸਿੰਘ ਸੰਧੂ ਨੂੰ ਅਬੋਹਰ ਹਲਕੇ ਦਾ ਸੇਵਾਦਾਰ ਨਿਯੁਕਤ ਕਰਦਿਆਂ ਉਨ੍ਹਾਂ ਨੂੰ ਹਲਕੇ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਸਰਗਰਮ ਕਰਨ, ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੀ ਜ਼ਿੰਮੇਵਾਰੀ ਸੌਂਪੀ। ਇਸ ਮੌਕੇ ਜਗਜੀਤ ਸਿੰਘ ਸੰਧੂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਅਬੋਹਰ ਹਲਕੇ ਦੇ ਹਰ ਪਿੰਡ ਅਤੇ ਹਰ ਬੂਥ ਪੱਧਰ ’ਤੇ ਪਾਰਟੀ ਦਾ ਮਜ਼ਬੂਤ ਜਥੇਬੰਦਕ ਢਾਂਚਾ ਤਿਆਰ ਕੀਤਾ ਜਾਵੇਗਾ। ਵਰਕਰਾਂ ਨੂੰ ਨਾਲ ਲੈ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਟੀਚਾ ਆਉਣ ਵਾਲੀਆਂ ਚੋਣਾਂ ਲਈ ਮਜ਼ਬੂਤ ਆਧਾਰ ਤਿਆਰ ਕਰਨਾ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਜਿੱਤ ਯਕੀਨੀ ਬਣਾਉਣ ਲਈ ਯਤਨ ਕਰਨਾ ਹੈ। ਉਨ੍ਹਾਂ ਅਬੋਹਰ ਵਿਚ ਵੱਧ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ, ਅਪਰਾਧਿਕ ਗਤੀਵਿਧੀਆਂ, ਨਸ਼ਿਆਂ ਅਤੇ ਕਥਿਤ ਕਾਪਾ ਗੈਂਗ ਵਲੋਂ ਲੋਕਾਂ ਨੂੰ ਪਹੁੰਚਾਏ ਜਾ ਰਹੇ ਨੁਕਸਾਨ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਾਰਟੀ ਇਨ੍ਹਾਂ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਏਗੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਉਦੇਸ਼ ਅਜਿਹਾ ਮਾਹੌਲ ਸਿਰਜਣਾ ਹੈ, ਜਿਸ ਵਿਚ ਵਪਾਰੀ, ਕਿਸਾਨ ਅਤੇ ਮਜ਼ਦੂਰ ਵਰਗ ਬਿਨਾਂ ਕਿਸੇ ਡਰ-ਭੈਅ ਤੋਂ ਆਪਣਾ ਕੰਮਕਾਜ ਕਰ ਸਕਣ। ਅੰਤ ਵਿਚ ਜਗਜੀਤ ਸਿੰਘ ਸੰਧੂ ਨੇ ਦਫ਼ਤਰ ਦੇ ਉਦਘਾਟਨ ਸਮਾਗਮ ਵਿਚ ਪਹੁੰਚੇ ਸਮੂਹ ਪਾਰਟੀ ਆਗੂਆਂ, ਵਰਕਰਾਂ ਅਤੇ ਹਲਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਅਬੋਹਰ ਵਿਚ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 30 ਨਵੰਬਰ ਤੋਂ ਅਗਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸਾਫਟਬਾਲ ਵਿਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਹਾਸਿਲ ਕਰ ਕੇ ਰੌਸ਼ਨ ਕੀਤਾ ਨਾਂਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।