22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਜਲਾਲਾਬਾਦ ਵਿਖੇ ਵਿਸ਼ਾਲ ਧਾਰਮਿਕ ਦਰਬਾਰ ਅੱਜ

ਜਲਾਲਾਬਾਦ, 21 ਨਵੰਬਰ(ਪੱਤਰ ਪ੍ਰੇਰਕ)-ਜਲਾਲਾਬਾਦ ਵਿਖੇ ਸ੍ਰੀ ਸਾਲਾਸਰ ਬਾਲਾਜੀ ਅਤੇ ਖਾਟੂ ਸ਼ਿਆਮ ਦੀ ਮਹਿਮਾ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ‘ਜਲਾਲਾਬਾਦ ਕਾ ਪ੍ਰਣਾਮ-ਸਾਲਾਸਰ-ਖਾਟੂ ਵਾਲੇ ਕੇ ਨਾਮ’ 22 ਨਵੰਬਰ 2026 ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਮਲਟੀਪਰਪਜ਼ ਸਪੋਰਟਸ ਸਟੇਡੀਅਮ ਜਲਾਲਾਬਾਦ ਪੱਛਮੀ ਵਿਖੇ ਰਾਤ 8 ਵਜੇ ਵਿਸ਼ਾਲ ਭਜਨ ਸੰਧਿਆ ਸਜਾਈ ਜਾਵੇਗੀ।

ਅਜੀਤ ਡੈਸਕ 22-11-2026
ਜਲਾਲਾਬਾਦ, 21 ਨਵੰਬਰ(ਪੱਤਰ ਪ੍ਰੇਰਕ)-ਜਲਾਲਾਬਾਦ ਵਿਖੇ ਸ੍ਰੀ ਸਾਲਾਸਰ ਬਾਲਾਜੀ ਅਤੇ ਖਾਟੂ ਸ਼ਿਆਮ ਦੀ ਮਹਿਮਾ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ‘ਜਲਾਲਾਬਾਦ ਕਾ ਪ੍ਰਣਾਮ-ਸਾਲਾਸਰ-ਖਾਟੂ ਵਾਲੇ ਕੇ ਨਾਮ’ 22 ਨਵੰਬਰ 2026 ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਮਲਟੀਪਰਪਜ਼ ਸਪੋਰਟਸ ਸਟੇਡੀਅਮ ਜਲਾਲਾਬਾਦ ਪੱਛਮੀ ਵਿਖੇ ਰਾਤ 8 ਵਜੇ ਵਿਸ਼ਾਲ ਭਜਨ ਸੰਧਿਆ ਸਜਾਈ ਜਾਵੇਗੀ। ਜਿਸ ਵਿਚ ਪ੍ਰਸਿੱਧ ਭਜਨ ਗਾਇਕ ਅਤੇ ਭਜਨ ਸਮਰਾਟ ਕਨ੍ਹਈਆ ਮਿੱਤਲ ਆਪਣੇ ਭਜਨਾਂ ਰਾਹੀਂ ਪ੍ਰਭੂ ਦੀ ਮਹਿਮਾ ਦਾ ਗੁਣਗਾਨ ਕਰਨਗੇ। ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਵਲੋਂ ਸਮੂਹ ਇਲਾਕਾ ਨਿਵਾਸੀਆਂ ਅਤੇ ਧਾਰਮਿਕ ਸੰਗਤਾਂ ਨੂੰ ਇਸ ਪਵਿੱਤਰ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਵਲੋਂ ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਦੀਆਂ ਅਦਾਲਤਾਂ ’ਚ ਸਪੈਸ਼ਲ ਲੋਕ ਅਦ... ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਨਗਰ ਕੀਰਤਨ 23 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।