22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸੂਬੇ ਵਿਚ ਅਮਨ ਸ਼ਾਂਤੀ ਕਾਂਗਰਸ ਪਾਰਟੀ ਹੀ ਲਿਆ ਸਕਦੀ ਹੈ-ਬਲਦੇਵ ਸਿੰਘ ਬਲਦੇਵ ਸਿੰਘ ਨੇ ਪਿੰਡ ਗੋਬਿੰਦਗੜ੍ਹ ’ਚ ਕਾਂਗਰਸ ਆਗੂਆਂ ਨਾਲ ਕੀਤੀ ਮੀਟਿੰਗ

ਅਬੋਹਰ, 21 ਨਵੰਬਰ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਅਤੇ ਹਲਕਾ ਬੱਲੂਆਣਾ ਤੋਂ ਟਿਕਟ ਦਾਅਵੇਦਾਰ ਬਲਦੇਵ ਸਿੰਘ ਵਲੋਂ ਹਲਕੇ ਦੇ ਪਿੰਡ ਗੋਬਿੰਦਗੜ੍ਹ ਵਿਖੇ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਉਪ ਪ੍ਰਧਾਨ ਬਲਦੇਵ ਸਿੰਘ ਨੇ ਕਿਹਾ ਕਿ ਸੂਬੇ ਵਿਚ ਗੁੰਡਾਗਰਦੀ ਬਹੁਤ ਜ਼ਿਆਦਾ ਵੱਧ ਗਈ ਹੈ।

ਅਜੀਤ ਡੈਸਕ 22-11-2026
ਅਬੋਹਰ, 21 ਨਵੰਬਰ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਅਤੇ ਹਲਕਾ ਬੱਲੂਆਣਾ ਤੋਂ ਟਿਕਟ ਦਾਅਵੇਦਾਰ ਬਲਦੇਵ ਸਿੰਘ ਵਲੋਂ ਹਲਕੇ ਦੇ ਪਿੰਡ ਗੋਬਿੰਦਗੜ੍ਹ ਵਿਖੇ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਉਪ ਪ੍ਰਧਾਨ ਬਲਦੇਵ ਸਿੰਘ ਨੇ ਕਿਹਾ ਕਿ ਸੂਬੇ ਵਿਚ ਗੁੰਡਾਗਰਦੀ ਬਹੁਤ ਜ਼ਿਆਦਾ ਵੱਧ ਗਈ ਹੈ। ਅਮਨ ਸ਼ਾਂਤੀ ਬਿਲਕੁਲ ਭੰਗ ਹੋ ਚੁੱਕੀ ਹੈ। ਸ਼ਰੇਆਮ ਹਰ ਰੋਜ਼ ਕਤਲ ਹੋ ਰਹੇ ਹਨ। ਹਰ ਕੋਈ ਡਰ ਦੇ ਮਾਹੌਲ ’ਚ ਜ਼ਿੰਦਗੀ ਜੀਅ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਅਮਨ ਸ਼ਾਂਤੀ ਪੱਖੋਂ ਬਿਲਕੁਲ ਫ਼ੇਲ੍ਹ ਹੋ ਗਈ ਹੈ। ਕਾਂਗਰਸ ਪਾਰਟੀ ਹੀ ਸੂਬੇ ਵਿਚ ਅਮਨ ਸ਼ਾਂਤੀ ਲਿਆ ਸਕਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੀਤੇ ਪੋਣੇ ਪੰਜ ਸਾਲ ਦੌਰਾਨ ਬੱਲੂਆਣਾ ਹਲਕੇ ’ਚ ਵਿਕਾਸ ਪੱਖੋਂ ਕੁੱਝ ਵੀ ਨਹੀਂ ਸੰਵਾਰਿਆ। ਹਲਕੇ ਦੇ ਤਮਾਮ ਪਿੰਡ ਵਿਕਾਸ ਨੂੰ ਤਰਸ ਰਹੇ ਹਨ। ਹਲਕੇ ਦੇ ਕਿਸੇ ਵੀ ਪਿੰਡ ਵਿਚ ਵਿਕਾਸ ਨਜ਼ਰ ਨਹੀਂ ਆ ਰਿਹਾ। ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਥੋੜ੍ਹੇ ਦਿਨਾਂ ਦੀ ਮਹਿਮਾਨ ਹੈ। ਸੂਬੇ ਵਿਚ ਇਸ ਵਾਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਤੁਸੀਂ ਵੀ ਹਲਕੇ ਦੇ ਵਿਕਾਸ ਅਤੇ ਸੂਬੇ ਦੀ ਤਰੱਕੀ ਲਈ ਇਸ ਵਾਰ ਕਾਂਗਰਸ ਪਾਰਟੀ ਨੂੰ ਜਿਤਾ ਕੇ ਭੇਜੋ। ਇਸ ਮੌਕੇ ਬਲਕਰਨ ਸਿੰਘ, ਗੁਰਦੀਪ ਸਿੰਘ, ਸੁੱਖਾ ਸਿੰਘ, ਰਮੇਸ਼ ਕੰਬੋਜ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਘਰ ਵਿਚ ਦਾਖ਼ਲ ਹੋ ਕੇ ਔਰਤ ਦੀ ਕੁੱਟਮਾਰ ਕਰਨ, ਨਕਦੀ ਅਤੇ ਮੋਟਰਸਾਈਕਲ ਲਿਜਾਣ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਬਲਾਕ ਪੱਧਰੀ ਵਿਸ਼ਾ ਮੇਲੇ ਵਿਚ ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।