22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਘਰ ਵਿਚ ਦਾਖ਼ਲ ਹੋ ਕੇ ਔਰਤ ਦੀ ਕੁੱਟਮਾਰ ਕਰਨ, ਨਕਦੀ ਅਤੇ ਮੋਟਰਸਾਈਕਲ ਲਿਜਾਣ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਇਕ ਔਰਤ ਦੀ ਕੁੱਟਮਾਰ ਕਰਨ ਅਤੇ ਨਕਦੀ ’ਤੇ ਮੋਟਰਸਾਈਕਲ ਲਿਜਾਉਣ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਗਾ ਬਾਈ ਪਤਨੀ ਬੱਗੂ ਸਿੰਘ ਵਾਸੀ ਚੱਕ ਰੂੰਮਵਾਲਾ (ਉਮਰ ਕਰੀਬ 63 ਸਾਲ) ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਲੜਕੇ ਕੁਲਦੀਪ ਸਿੰਘ ਪੁੱਤਰ ਬੱਗੂ ਸਿੰਘ ਦਾ ਵਿਆਹ ਕਰੀਬ 9 ਸਾਲ ਪਹਿਲਾਂ ਸੁਮਨਦੀਪ ਕੌਰ ਨਾਲ ਹੋਇਆ ਸੀ, ਜੋ ਜੁਲਾਈ 2025 ਵਿਚ ਉਨ੍ਹਾਂ ਦੇ ਘਰੋਂ ਚਲੀ ਗਈ ਸੀ।

ਅਜੀਤ ਡੈਸਕ 22-11-2026
ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਇਕ ਔਰਤ ਦੀ ਕੁੱਟਮਾਰ ਕਰਨ ਅਤੇ ਨਕਦੀ ’ਤੇ ਮੋਟਰਸਾਈਕਲ ਲਿਜਾਉਣ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਗਾ ਬਾਈ ਪਤਨੀ ਬੱਗੂ ਸਿੰਘ ਵਾਸੀ ਚੱਕ ਰੂੰਮਵਾਲਾ (ਉਮਰ ਕਰੀਬ 63 ਸਾਲ) ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਲੜਕੇ ਕੁਲਦੀਪ ਸਿੰਘ ਪੁੱਤਰ ਬੱਗੂ ਸਿੰਘ ਦਾ ਵਿਆਹ ਕਰੀਬ 9 ਸਾਲ ਪਹਿਲਾਂ ਸੁਮਨਦੀਪ ਕੌਰ ਨਾਲ ਹੋਇਆ ਸੀ, ਜੋ ਜੁਲਾਈ 2025 ਵਿਚ ਉਨ੍ਹਾਂ ਦੇ ਘਰੋਂ ਚਲੀ ਗਈ ਸੀ। ਇਸ ਸਬੰਧੀ ਉਸ ਦੇ ਲੜਕੇ ਨੇ ਖ਼ਰਚੇ ਦਾ ਕੇਸ ਅਦਾਲਤ ਵਿਚ ਕੀਤਾ ਹੋਇਆ ਸੀ। 12 ਨਵੰਬਰ 2026 ਨੂੰ ਸ਼ਾਮ ਕਰੀਬ 4 ਵਜੇ ਸੁਮਨਦੀਪ ਕੌਰ ਨੇ ਕੁਲਦੀਪ ਸਿੰਘ ਪੁੱਤਰ ਬੱਗੂ ਸਿੰਘ ਵਾਸੀ ਚੱਕ ਰੂੰਮਵਾਲਾ, ਫੌਜਾ ਸਿੰਘ ਪੁੱਤਰ ਕਰਨੈਲ ਸਿੰਘ, ਅਰਸ਼ਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਨੌਕਰੀਆਂ ਥਾਣਾ ਅਰਨੀਵਾਲਾ ਅਤੇ ਅਬੀ ਪੁੱਤਰ ਮਲਕੀਤ ਸਿੰਘ ਵਾਸੀ ਢਾਣੀ ਚੰਨਣ ਸਿੰਘ ਨਾਲ ਮਿਲ ਕੇ ਉਨ੍ਹਾਂ ਦੇ ਘਰ ਅੰਦਰ ਦਾਖਲ ਹੋ ਕੇ ਧੱਕੇ ਨਾਲ ਕੁੱਟਮਾਰ ਕੀਤੀ। ਇਸ ਦੌਰਾਨ ਉਹ ਘਰ ਵਿਚੋਂ ਨਕਦੀ ਅਤੇ ਮੋਟਰਸਾਈਕਲ ਪਲਟੀਨਾ ਆਪਣੇ ਨਾਲ ਲੈ ਗਏ। ਪੁਲਿਸ ਵਲੋਂ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਵਿਗਿਆਨ ਪ੍ਰਦਰਸ਼ਨੀਆਂ ਅਤੇ ਵਿਸ਼ਾ ਮੇਲਿਆਂ ਵਿਚ ਸਰਕਾਰੀ ਹਾਈ ਸਕੂਲ ਬਸਤੀ ਬੇਲਾ ਸਿੰਘ ਦੀ ਸ਼ਾਨਦਾਰ ਪ੍ਰਾਪਤੀ ਅਗਲੀ ਖ਼ਬਰ ਸੂਬੇ ਵਿਚ ਅਮਨ ਸ਼ਾਂਤੀ ਕਾਂਗਰਸ ਪਾਰਟੀ ਹੀ ਲਿਆ ਸਕਦੀ ਹੈ-ਬਲਦੇਵ ਸਿੰਘ ਬਲਦੇਵ ਸਿੰਘ ਨੇ ਪਿੰਡ ਗੋਬਿੰਦਗੜ੍ਹ ’ਚ ਕਾਂਗਰਸ ਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।