22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਇੱਟਾਂ ਦੀਆਂ ਅਸਮਾਨੀ ਚੜ੍ਹੀਆਂ ਕੀਮਤਾਂ ਨੇ ਆਮ ਲੋਕਾਂ ਦਾ ਘਰ ਬਣਾਉਣ ਦਾ ਸੁਪਨਾ ਕੀਤਾ ਔਖਾ

ਮੁੱਦਕੀ, 21 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਆਮ ਆਦਮੀ ਲਈ ਅੱਜ ਦੇ ਦੌਰ ਵਿਚ ਆਪਣਾ ਪੱਕਾ ਮਕਾਨ ਉਸਾਰਨਾ ਵੱਡੀ ਚੁਨੌਤੀ ਬਣ ਗਿਆ ਹੈ, ਕਿਉਂਕਿ ਇੱਟਾਂ ਦੇ ਭਾਅ ਪਿਛਲੇ ਕੁੱਝ ਮਹੀਨਿਆਂ ਤੋਂ ਲਗਾਤਾਰ ਅਸਮਾਨੀ ਚੜ੍ਹ ਰਹੇ ਹਨ। ਇੱਟਾਂ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਲਈ ਆਪਣਾ ਘਰ ਬਣਾਉਣਾ ਮੁਸ਼ਕਿਲ ਕਰ ਦਿੱਤਾ ਹੈ।

ਅਜੀਤ ਡੈਸਕ 22-11-2026
ਮੁੱਦਕੀ, 21 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਆਮ ਆਦਮੀ ਲਈ ਅੱਜ ਦੇ ਦੌਰ ਵਿਚ ਆਪਣਾ ਪੱਕਾ ਮਕਾਨ ਉਸਾਰਨਾ ਵੱਡੀ ਚੁਨੌਤੀ ਬਣ ਗਿਆ ਹੈ, ਕਿਉਂਕਿ ਇੱਟਾਂ ਦੇ ਭਾਅ ਪਿਛਲੇ ਕੁੱਝ ਮਹੀਨਿਆਂ ਤੋਂ ਲਗਾਤਾਰ ਅਸਮਾਨੀ ਚੜ੍ਹ ਰਹੇ ਹਨ। ਇੱਟਾਂ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਲਈ ਆਪਣਾ ਘਰ ਬਣਾਉਣਾ ਮੁਸ਼ਕਿਲ ਕਰ ਦਿੱਤਾ ਹੈ। ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਹੁਣ ਮਕਾਨ ਉਸਾਰੀ ਲਈ ਲੋੜੀਂਦੀਆਂ ਇੱਟਾਂ ਵੀ ਮਹਿੰਗੇ ਭਾਅ ’ਤੇ ਖ਼ਰੀਦਣੀਆਂ ਪੈ ਰਹੀਆਂ ਹਨ। ਇੱਟਾਂ ਦੇ ਰੇਟ ਹਜ਼ਾਰ ਇੱਟਾਂ ਪਿੱਛੇ 10 ਹਜ਼ਾਰ ਰੁਪਏ ਤੋਂ ਪਾਰ ਹੋ ਜਾਣ ਕਾਰਨ ਮਕਾਨ ਉਸਾਰੀ ਦਾ ਬਜਟ ਪੂਰੀ ਤਰ੍ਹਾਂ ਵਿਗੜ ਗਿਆ ਹੈ। ਪਹਿਲਾਂ ਹੀ ਸੀਮਿੰਟ, ਰੇਤਾ, ਬਜਰੀ, ਸਰੀਏ ਅਤੇ ਮਜ਼ਦੂਰੀ ਦੀਆਂ ਵਧਦੀਆਂ ਕੀਮਤਾਂ ਨੇ ਲੋਕਾਂ ਦਾ ਲੱਕ ਤੋੜਿਆ ਹੋਇਆ ਹੈ, ਉੱਪਰੋਂ ਇੱਟਾਂ ਦੇ ਮਹਿੰਗੇ ਭਾਅ ਨੇ ਉਸਾਰੀ ਦੇ ਕੰਮ ਨੂੰ ਹੋਰ ਵੀ ਔਖਾ ਬਣਾ ਦਿੱਤਾ ਹੈ। ਖ਼ਾਸ ਕਰਕੇ ਮੱਧ ਵਰਗ ਅਤੇ ਦਿਹਾੜੀਦਾਰ ਪਰਿਵਾਰਾਂ ਲਈ ਆਪਣੀ ਜ਼ਿੰਦਗੀ ਦੀ ਜਮਾਂ ਪੂੰਜੀ ਨਾਲ ਘਰ ਬਣਾਉਣਾ ਹੁਣ ਕਿਸੇ ਵੱਡੀ ਚੁਨੌਤੀ ਤੋਂ ਘੱਟ ਨਹੀਂ ਰਿਹਾ। ਕਈ ਪਰਿਵਾਰ ਮਹਿੰਗਾਈ ਕਾਰਨ ਮਕਾਨ ਉਸਾਰੀ ਦਾ ਕੰਮ ਸ਼ੁਰੂ ਕਰਨ ਤੋਂ ਟਾਲਾ ਵੱਟ ਰਹੇ ਹਨ, ਜਦਕਿ ਕਈਆਂ ਨੂੰ ਚੱਲਦਾ ਕੰਮ ਵੀ ਰੋਕਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਲੋਕਾਂ ਦੀ ਮੰਗ ਹੈ ਕਿ ਉਸਾਰੀ ਸਮਗਰੀ ਦੀਆਂ ਵਧਦੀਆਂ ਕੀਮਤਾਂ ’ਤੇ ਕਾਬੂ ਪਾਉਣ ਲਈ ਸਰਕਾਰ ਅਤੇ ਸਬੰਧਿਤ ਵਿਭਾਗਾਂ ਨੂੰ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਆਮ ਆਦਮੀ ਲਈ ਆਪਣੇ ਸਿਰ ’ਤੇ ਛੱਤ ਪਾਉਣ ਦਾ ਸੁਪਨਾ ਸਿਰਫ਼ ਸੁਪਨਾ ਬਣ ਕੇ ਨਾ ਰਹਿ ਜਾਵੇ। ਆਮ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਸੇ ਤਰ੍ਹਾਂ ਇੱਟਾਂ ਦੇ ਰੇਟਾਂ ਵਿਚ ਵਾਧਾ ਹੁੰਦਾ ਰਿਹਾ ਤਾਂ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਲਈ ਆਪਣੇ ਮਕਾਨ ਬਣਾਉਣਾ ਹੋਰ ਵੀ ਮੁਸ਼ਕਿਲ ਹੋ ਜਾਵੇਗਾ ਅਤੇ ਕਈ ਲੋਕ ਉਸਾਰੀ ਦਾ ਕੰਮ ਬੰਦ ਕਰਨ ਲਈ ਮਜਬੂਰ ਹੋ ਸਕਦੇ ਹਨ। ਇਸ ਦਾ ਅਸਰ ਇੱਟਾਂ ਦੇ ਭੱਠਿਆਂ ’ਤੇ ਕੰਮ ਕਰਨ ਵਾਲੇ ਮਜ਼ਦੂਰਾਂ ’ਤੇ ਵੀ ਪਵੇਗਾ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੀ ਘਾਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਲੋਕਾਂ ਦਾ ਮੰਨਣਾ ਹੈ ਕਿ ਉਸਾਰੀ ਦੇ ਕੰਮ ਵਿਚ ਮੰਦੀ ਆਉਣ ਨਾਲ ਬੇਰੁਜ਼ਗਾਰੀ ਅਤੇ ਆਰਥਿਕ ਮੁਸ਼ਕਲਾਂ ਵਿਚ ਹੋਰ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਵਧਦੀ ਮਹਿੰਗਾਈ ਵੱਲ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ ਅਤੇ ਆਮ ਲੋਕਾਂ ਨੂੰ ਰਾਹਤ ਦੇਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਦੂਜੇ ਪਾਸੇ ਭੱਠਾ ਮਾਲਕਾਂ ਦਾ ਕਹਿਣਾ ਹੈ ਕਿ ਕੋਲੇ ਦੀਆਂ ਕੀਮਤਾਂ ਵਿਚ ਵਾਧਾ ਹੋਣ ਕਾਰਨ ਇੱਟਾਂ ਦੇ ਉਤਪਾਦਨ ਦੀ ਲਾਗਤ ਵੱਧ ਗਈ ਹੈ, ਜਿਸ ਦਾ ਸਿੱਧਾ ਅਸਰ ਇੱਟਾਂ ਦੇ ਵਿੱਕਰੀ ਭਾਅ ’ਤੇ ਪੈ ਰਿਹਾ ਹੈ। ਉਨ੍ਹਾਂ ਅਨੁਸਾਰ ਬਾਲਣ ਅਤੇ ਹੋਰ ਖ਼ਰਚੇ ਮਹਿੰਗੇ ਹੋਣ ਕਾਰਨ ਇੱਟਾਂ ਦੇ ਮੌਜੂਦਾ ਰੇਟ ਵਧਾਉਣੇ ਪੈ ਰਹੇ ਹਨ।
ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਵਿਦਿਆਰਥੀਆਂ ਨੂੰ... ਅਗਲੀ ਖ਼ਬਰ ਗੁਰਜੋਤ ਸਿੰਘ ਸੰਧੂ ਨੇ ਜ਼ਿਲ੍ਹਾ ਫ਼ਾਜ਼ਿਲਕਾ ਯੂਥ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਰਮਨਦੀਪ ਸਿੰਘ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।