22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਹੈਰੋਇਨ ਵੇਚਣ ਜਾ ਰਿਹਾ ਵਿਅਕਤੀ 8 ਗ੍ਰਾਮ ਹੈਰੋਇਨ ਅਤੇ ਕਾਰ ਸਮੇਤ ਗ੍ਰਿਫ਼ਤਾਰ

ਤਲਵੰਡੀ ਭਾਈ, 22 ਨਵੰਬਰ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਹੈਰੋਇਨ ਵੇਚਣ ਦੇ ਦੋਸ਼ ਹੇਠ ਇਕ ਵਿਅਕਤੀ ਨੂੰ 8 ਗ੍ਰਾਮ ਹੈਰੋਇਨ ਅਤੇ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੁਰਦੇਵ ਸਿੰਘ ਉਰਫ਼ ਦੇਬੂ ਪੁੱਤਰ ਬਾਜ ਸਿੰਘ ਵਾਸੀ ਪਿੰਡ ਗਲੋਟੀ ਥਾਣਾ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਹਾਲ ਵਾਸੀ ਅਜੀਤ ਨਗਰ ਤਲਵੰਡੀ ਭਾਈ ਕਥਿਤ ਤੌਰ ’ਤੇ ਹੈਰੋਇਨ ਵੇਚਣ ਦਾ ਆਦੀ ਹੈ ਅਤੇ ਅੱਜ ਵੀ ਚਿੱਟੇ ਰੰਗ ਦੀ ਆਈ-20 ਕਾਰ ਨੰਬਰ ਪੀ.

ਅਜੀਤ ਡੈਸਕ 23-11-2026
ਤਲਵੰਡੀ ਭਾਈ, 22 ਨਵੰਬਰ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਹੈਰੋਇਨ ਵੇਚਣ ਦੇ ਦੋਸ਼ ਹੇਠ ਇਕ ਵਿਅਕਤੀ ਨੂੰ 8 ਗ੍ਰਾਮ ਹੈਰੋਇਨ ਅਤੇ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੁਰਦੇਵ ਸਿੰਘ ਉਰਫ਼ ਦੇਬੂ ਪੁੱਤਰ ਬਾਜ ਸਿੰਘ ਵਾਸੀ ਪਿੰਡ ਗਲੋਟੀ ਥਾਣਾ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਹਾਲ ਵਾਸੀ ਅਜੀਤ ਨਗਰ ਤਲਵੰਡੀ ਭਾਈ ਕਥਿਤ ਤੌਰ ’ਤੇ ਹੈਰੋਇਨ ਵੇਚਣ ਦਾ ਆਦੀ ਹੈ ਅਤੇ ਅੱਜ ਵੀ ਚਿੱਟੇ ਰੰਗ ਦੀ ਆਈ-20 ਕਾਰ ਨੰਬਰ ਪੀ.ਬੀ.05.ਏ.ਟੀ.-3296 ’ਤੇ ਸਵਾਰ ਹੋ ਕੇ ਪਿੰਡ ਹਰਾਜ ਤੋਂ ਰੇਲਵੇ ਲਾਈਨ ਦੇ ਨਾਲ ਲੱਗਦੀ ਸੜਕ ਰਾਹੀਂ ਤਲਵੰਡੀ ਭਾਈ ਵੱਲ ਹੈਰੋਇਨ ਵੇਚਣ ਲਈ ਆ ਰਿਹਾ ਹੈ। ਪੁਲਿਸ ਅਨੁਸਾਰ ਇਤਲਾਹ ਭਰੋਸੇਯੋਗ ਹੋਣ ’ਤੇ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ 8 ਗ੍ਰਾਮ ਹੈਰੋਇਨ ਅਤੇ ਉਕਤ ਕਾਰ ਸਮੇਤ ਕਾਬੂ ਕਰ ਲਿਆ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਚਾਰ ਵਿਅਕਤੀਆਂ ਕੋਲੋਂ 4.33 ਗ੍ਰਾਮ ਹੈਰੋਇਨ ਬਰਾਮਦ, ਐਨ.ਡੀ.ਪੀ.ਐੱਸ ਐਕਟ ਤਹਿਤ ਮੁਕੱਦਮਾ ਦਰਜ ਅਗਲੀ ਖ਼ਬਰ ਨਵੇਂ ਸੂਬਿਆਂ ਦੀ ਯੋਜਨਾ ਨੂੰ ਲੈ ਕੇ ਪਾਕਿ ਦੀ ਸੱਤਾਧਾਰੀ ਗੱਠਜੋੜ ਸਰਕਾਰ ’ਚ ਵਧੀ ਤਕਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।