24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ-ਮਾਮਲਾ ਦਰਜ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਅਮਨ ਪੁੱਤਰ ਰਵੀ ਕੁਮਾਰ ਵਾਸੀ ਸੀਡ ਫਾਰਮ ਪੱਕਾ ਅਬੋਹਰ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ।

ਅਜੀਤ ਡੈਸਕ 24-11-2026
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਅਮਨ ਪੁੱਤਰ ਰਵੀ ਕੁਮਾਰ ਵਾਸੀ ਸੀਡ ਫਾਰਮ ਪੱਕਾ ਅਬੋਹਰ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ। ਉਹ ਆਪਣੇ ਰਿਸ਼ਤੇਦਾਰਾਂ ਦੇ ਘਰ ਸ਼ਮਸ਼ਾਨਘਾਟ ਵਾਲੀ ਸੀਡ ਫਾਰਮ ਪੱਕਾ ਅਬੋਹਰ ਵਿਖੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਲਿਆ ਕੇ ਬੰਦ ਘਰ ਵਿਚ ਰੱਖ ਕੇ ਬੈਠਾ ਹੈ। ਪੁਲਿਸ ਵਲੋਂ ਛਾਪੇਮਾਰੀ ਕੀਤੀ ਗਈ ਤਾਂ 75 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਸਿੰਘ ਸਭਾ ਕਮੇਟੀ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ-ਸੰਗਤਾਂ ਲਈ ਚਾਹ ਅਤੇ ਚਾਵਲਾਂ ਦਾ ਲੰਗਰ ਲਗਾਇਆ ਅਗਲੀ ਖ਼ਬਰ ਗੁਰਲਾਲ ਸਿੰਘ ਦਾਨੇਵਾਲੀਆ ਅਤੇ ਬੀਬੀ ਦਾਨੇਵਾਲੀਆ ਜਥੇ ਸਮੇਤ ਪਾਕਿਸਤਾਨ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।